ਸ਼੍ਰੋਮਣੀ ਅਕਾਲੀ ਦਲ ਅੰਮ੍ਰਿੰਤਸਰ ਦੇ ਆਗੂ ਤੇ ਹੋਏ ਹਮਲੇ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਦੀ ਮੰਗ ਨੂੰ ਲੈ ਕੇ ਰੋਸ਼ ਪ੍ਰਦਰਸ਼ਨ

ਕਪੂਰਥਲਾ, 17 ਅਗਸਤ, ਇੰਦਰਜੀਤ ਸਿੰਘ
ਬੀਤੇ ਦਿਨੀ ਸ਼ਹਿਰ ਦੇ ਦਸ਼ਮੇਸ਼ ਕਲੋਨੀ ਇਲਾਕੇ ਵਿਚ ਇਕ ਰਾਜਨੀਤਿਕ ਪਾਰਟੀ ਦੇ ਕੁਝ ਲੋਕਾਂ ਵਲੋ ਸ਼੍ਰੋਮਣੀ ਅਕਾਲੀ ਦਲ ਅੰਮ੍ਰਿੰਤਸਰ ਨਾਲ ਸਬੰਧਿਤ ਸੀਨੀਅਰ ਆਗੂ ਤਰਲੋਕ ਸਿੰਘ ਤੇ ਕਥਿਤ ਹਮਲਾ ਕਰਨ ਦੇ ਮਾਮਲੇ ਵਿਚ ਪੁਲਸ ਵਲੋ ਮਾਮਲਾ ਦਰਜ ਕਰਨ ਦੇ ਬਾਵਜੂਦ ਦੋਸ਼ੀਆਂ ਨੂੰ ਗ੍ਰਿਫਤਾਰ ਨਾਲ ਕਰਨ ਦੇ ਰੋਸ ਵਜੋ ਸ਼੍ਰੋਮਣੀ ਅਕਾਲੀ ਦਲ ਅੰਮ੍ਰਿੰਤਸਰ ਦੇ ਆਗੂਆਂ ਵਲੋ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਖੁਸਰੋਪੁਰ ਤੇ ਬਜਰੰਗ ਦਲ ਦੇ ਆਗੂਆਂ ਵਲੋ ਸਥਾਨਕ ਐਸਐਸਪੀ ਦਫਤਰ ਦੇ ਬਾਹਰ ਸੜਕ ਜਾਮ ਕਰਕੇ ਪੁਲਸ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਦੇ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ। ਇਸ ਮੌਕੇ ਪੁਲਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਛੇਤੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਜਿਸ ਤੋਂ ਬਾਅਦ ਧਰਨਾ ਨੂੰ ਸਮਾਪਤ ਕੀਤਾ ਗਿਆ। ਇਸ ਮੌਕੇ ਤੇ ਜਗਦੀਪ ਸਿੰਘ ਵੰਝ, ਸੁਖਜੀਤ ਸਿੰਘ ਡਰੋਲੀ, ਸੁਲੱਖਣ ਸਿੰਘ, ਮਨਜੀਤ ਸਿੰਘ, ਗੁਰਦੀਪ ਸਿੰਘ, ਚਰਨਜੀਤ ਸਿੰਘ, ਗੁਰਪ੍ਰੀਤ ਸਿੰਘ ਬੰਟੀ, ਸੁਰਜੀਤ ਸਿੰਘ, ਟਸ਼ਨ ਸਿੰਘ, ਹਰਦੇਵ ਸਿੰਘ, ਹਰਨੇਕ ਸਿੰਘ ਬਿਹਾਰੀਪੁਰ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸਾਬ ਸਿੰਘ, ਮੰਗਲ ਸਿੰਘ, ਰਘਬੀਰ ਸਿੰਘ, ਧੀਰਾ ਸਿੰਘ, ਜੀਵਨ ਵਾਲੀਆ, ਤਿਲਕ ਰਾਜ, ਕਰਨ ਕੁਮਾਰ, ਤਰਲੋਕ ਸਿੰਘ, ਸੰਜੀਵ ਕੁਮਾਰ, ਮੰਗੂ ਆਦਿ ਹਾਜ਼ਰ ਸਨ

Geef een reactie

Het e-mailadres wordt niet gepubliceerd. Vereiste velden zijn gemarkeerd met *