ਲੁਧਿਆਣਾ ਫੋਟੋ ਜਰਨਲਿਸਟ ਐਸੋਸੀਏਸ਼ਨ ਵੱਲੋਂ ਫੋਟੋ ਪ੍ਰਦਰਸ਼ਨੀ ਦਾ ਆਯੋਜਨ 19 ਅਤੇ 20 ਨੂੰ

ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਕਰਨਗੇ ਉਦਘਾਟਨ

ਲੁਧਿਆਣਾ (ਪ੍ਰੀਤੀ ਸ਼ਰਮਾ) ਲੁਧਿਆਣਾ ਫੋਟੋ ਜਰਨਲਿਸਟ ਐਸੋਸੀਏਸ਼ਨ ਵੱਲੋਂ ਨਿੱਕੋਨ ਦੇ ਸਹਿਯੋਗ ਨਾਲ ਦੋ ਰੋਜ਼ਾ ਫੋਟੋ ਪ੍ਰਦਰਸ਼ਨੀ ਦਾ ਆਯੋਜਨ ਮਿਤੀ 19 ਅਤੇ 20 ਅਗਸਤ, 2017 ਨੂੰ ਕੀਤਾ ਜਾ ਰਿਹਾ ਹੈ। ਐਸੋਸੀਏਸ਼ਨ ਦੇ ਨੁਮਾਇੰਦੇ ਸ੍ਰ. ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰਦਰਸ਼ਨੀ ਦਾ ਆਯੋਜਨ ਸਥਾਨਕ ਪੰਜਾਬੀ ਭਵਨ ਸਥਿਤ ਡਾ. ਮਹਿੰਦਰ ਸਿੰਘ ਰੰਧਾਵਾ ਆਰਟ ਗੈਲਰੀ ਵਿਖੇ ਕੀਤਾ ਜਾਵੇਗਾ। ਉਨ•ਾਂ ਦੱਸਿਆ ਕਿ ‘ਵੰਨ ਥਾਊਜ਼ੈਂਡ ਵਰਡਜ਼’ ਦੇ ਸਿਰਲੇਖ ਹੇਠ ਲਗਾਈ ਜਾ ਰਹੀ ਇਸ ਪ੍ਰਦਰਸ਼ਨੀ ਦਾ ਉਦਘਾਟਨ ਮਿਤੀ 19 ਅਗਸਤ ਨੂੰ ਸ੍ਰ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਕੈਬਨਿਟ ਮੰਤਰੀ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਜਦਕਿ ਸ੍ਰ. ਅਮਰਦੀਪ ਸਿੰਘ ਰਾਏ ਆਈ. ਪੀ. ਐ¤ਸ. ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਮਿਤੀ 20 ਅਗਸਤ ਨੂੰ ਪ੍ਰਦਰਸ਼ਨੀ ਦੇ ਸਮਾਪਤੀ ਸਮਾਰੋਹ ਵਿੱਚ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਇਸ ਪ੍ਰਦਰਸ਼ਨੀ ਵਿੱਚ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਤ ਤਸਵੀਰਾਂ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ ਤਾਂ ਜੋ ਲੋਕਾਂ ਵਿੱਚ ਤਸਵੀਰਾਂ ਦੀ ਅਹਿਮੀਅਤ ਬਾਰੇ ਜਾਗਰੂਕਤਾ ਦਾ ਪਸਾਰ ਹੋਵੇ। ਉਨ•ਾਂ ਲੋਕਾਂ ਨੂੰ ਇਸ ਪ੍ਰਦਰਸ਼ਨੀ ਵਿੱਚ ਵਧ ਚੜ• ਕੇ ਹਿੱਸਾ ਲੈਣ ਦੀ ਅਪੀਲ ਕੀਤੀ।

Geef een reactie

Het e-mailadres wordt niet gepubliceerd. Vereiste velden zijn gemarkeerd met *