ਲੁਧਿਆਣਾ ਸੋਲਰ ਊਰਜਾ ’ਤੇ ਨਿਰਭਰ ਕਰਨ ਵਾਲਾ ਜ਼ਿਲ•ਾ ਬਣਨ ਦੇ ਰਾਹ ’ਤੇ

ਲੁਧਿਆਣਾ- (ਪ੍ਰੀਤੀ ਸ਼ਰਮਾ): ਇੱਕ ਪਾਸੇ ਜਿੱਥੇ ਸੂਬਾ ਪੰਜਾਬ, ਸੂਰਜੀ ਊਰਜਾ ਉਤਪਾਦਨ ਦੇ ਖੇਤਰ ਵਿਚ ਨਿੱਤ ਨਵੀਂਆਂ ਮੰਜਿਲਾਂ ਸਰ ਕਰ ਰਿਹਾ ਹੈ ਅਤੇ ਉਥੇ ਹੁਣ ਪੰਜਾਬ ਸਰਕਾਰ ਦੀ ‘ਨੈ¤ਟ-ਮੀਟਰਿੰਗ’ ਪਾਲਿਸੀ ਅਧੀਨ ਛੱਤਾਂ ਉ¤ਪਰ ਸੋਲਰ ਪਾਵਰ ਪਲਾਂਟ ਲਗਾਉਣ ਦੀ ਯੋਜਨਾ ਵੀ ਪ੍ਰਵਾਨ ਚੜਨ ਲੱਗੀ ਹੈ। ਇਸੇ ਦਿਸ਼ਾ ਵਿੱਚ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਦੇ ਚੱਲਦਿਆਂ ਲੁਧਿਆਣਾ ਭਵਿੱਖ ਵਿੱਚ ਸੋਲਰ ਊਰਜਾ ’ਤੇ ਨਿਰਭਰ ਕਰਨ ਵਾਲਾ ਜ਼ਿਲ•ਾ ਬਣਨ ਦੇ ਰਾਹ ’ਤੇ ਹੈ। ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਦੇ ਨਿੱਜੀ ਉ¤ਦਮਾਂ ਸਦਕਾ ਜਿੱਥੇ ਕਈ ਸਰਕਾਰੀ ਤੇ ਗੈਰ ਸਰਕਾਰੀ ਇਮਾਰਤਾਂ ਦੀਆਂ ਛੱਤਾਂ ’ਤੇ ਧੜਾ-ਧੜ ਸੋਲਰ ਊਰਜਾ ਪ੍ਰੋਜੈਕਟ ਲੱਗ ਰਹੇ ਹਨ, ਉਥੇ ਹੀ ਸ਼ਹਿਰ ਦੀਆਂ ਕਈ ਸਨਅਤਾਂ ਵੀ ਇਸ ਪਾਸੇ ਆਕਰਸ਼ਿਤ ਹੋਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਲੋਕਾਂ ਨੂੰ ‘ਨੈ¤ਟ-ਮੀਟਰਿੰਗ ਨੀਤੀ’ ਵੱਲ ਆਕਰਸ਼ਿਤ ਕਰਨ ਲਈ ਪਹਿਲਾਂ ਸਰਕਾਰੀ ਅਤੇ ਹੋਰ ਇਮਾਰਤਾਂ ’ਤੇ ਸੋਲਰ ਪ੍ਰੋਜੈਕਟ ਲਗਾਏ ਜਾ ਰਹੇ ਹਨ, ਤਾਂ ਜੋ ਲੋਕ ਇਸਦੇ ਨਤੀਜੇ ਦੇਖ ਸਕਣ ਅਤੇ ਇਸ ਨੀਤੀ ਨੂੰ ਅਪਨਾਉਣ ਵਿੱਚ ਹਿਚਕਿਚਾਹਟ ਨਾ ਦਿਖਾਉਣ। ਇਸ ਸਮੇਂ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ 20 ਕਿਲੋਵਾਟ, ਸਤਲੁੱਜ ਕਲੱਬ ਵਿਖੇ 60 ਕਿਲੋਵਾਟ, ਕੇ. ਵੀ. ਐ¤ਮ. ਸਕੂਲ ਵਿਖੇ 115 ਕਿਲੋਵਾਟ ਅਤੇ ਸਰਕਾਰੀ ਕਾਲਜ (ਲੜਕੀਆਂ) ਵਿਖੇ 20 ਕਿਲੋਵਾਟ ਦੇ ਪ੍ਰੋਜੈਕਟ ਲੱਗ ਚੁੱਕੇ ਹਨ, ਜਦਕਿ ਸ਼ਹਿਰ ਨਾਲ ਸੰਬੰਧਤ ਕਈ ਵੱਡੀਆਂ ਸਨਅਤਾਂ ਵਿੱਚ ਇਹ ਪ੍ਰੋਜੈਕਟ ਲੱਗਣੇ ਸ਼ੁਰੂ ਹੋ ਚੁੱਕੇ ਹਨ। ਸਰਕਾਰੀ ਕਾਲਜ (ਲੜਕੇ) ਲੁਧਿਆਣਾ ਵੱਲੋਂ ਟੈਂਡਰ ਦੀ ਪ੍ਰਕਿਰਿਆ ਆਰੰਭੀ ਹੋਈ ਹੈ। ਉਨ•ਾਂ ਕਿਹਾ ਕਿ ਇਨ•ਾਂ ਵੱਡੀਆਂ ਸਨਅਤਾਂ ਵਿੱਚ ਐਵਲੀਨ ਗਰੁੱਪ ਵਿਖੇ 200 ਕਿਲੋਵਾਟ, ਨਾਹਰ ਐਕਸਪੋਰਟ ਵਿਖੇ 300 ਕਿਲੋਵਾਟ, ਓਸਵਾਲ ਗਰੁੱਪ ਵਿਖੇ 816 ਕਿਲੋਵਾਟ, ਏਵੰਨ ਸਾਈਕਲਜ਼ ਵਿਖੇ 500 ਕਿਲੋਵਾਟ ਅਤੇ ਹੀਰੋ ਸਾਈਕਲ ਕੰਪਨੀ ਦੇ ਪ੍ਰੋਜੈਕਟ ਸ਼ਾਮਿਲ ਹਨ। ਇਸ ਤੋਂ ਇਲਾਵਾ ਕੇਂਦਰੀ ਸਿੱਖਿਆ ਬੋਰਡ (ਸੀ.ਬੀ.ਐ¤ਸ.ਈ.) ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਐਲਾਨ ਕੀਤਾ ਗਿਆ ਹੈ ਕਿ ਉਸ ਅਧੀਨ ਆਉਂਦੇ ਸਾਰੇ ਸਕੂਲਾਂ ਵਿੱਚ ਸੋਲਰ ਊਰਜਾ ਪ੍ਰੋਜੈਕਟ ਲਗਾਏ ਜਾਣਗੇ। ਜ਼ਿਲ•ਾ ਪ੍ਰਸਾਸ਼ਨ ਵੱਲੋਂ ਪਹਿਲਾਂ ਹੀ ਜ਼ਿਲ•ਾ ਲੁਧਿਆਣਾ ਵਿੱਚ ਚੱਲ ਰਹੇ ਆਂਗਣਵਾੜੀ ਕੇਂਦਰਾਂ ਵਿੱਚ ਸੋਲਰ ਪੱਖੇ ਲਗਾਉਣ ਦੀ ਪ੍ਰਕਿਰਿਆ ਆਰੰਭੀ ਹੋਈ ਹੈ। ਸ੍ਰੀ ਅਗਰਵਾਲ ਨੇ ਦੱਸਿਆ ਕਿ ਨੈ¤ਟ-ਮੀਟਰਿੰਗ ਨੀਤੀ ਤਹਿਤ ਜਿੱਥੇ ਕੋਈ ਵੀ ਵਿਅਕਤੀ ਜਾਂ ਅਦਾਰਾ ਆਪਣੀ ਜ਼ਰੂਰਤ ਲਈ ਸੂਰਜੀ ਊਰਜਾ ਨਾਲ ਬਿਜਲੀ ਪੈਦਾ ਕਰ ਸਕਦਾ ਹੈ ਉ¤ਥੇ ਹੀ ਵਾਧੂ ਬਿਜਲੀ ਸਰਕਾਰ ਨੂੰ ਦੇ ਕੇ ਆਪਣੇ ਬਿਜਲੀ ਬਿੱਲ ਵਿਚ ਕਟੌਤੀ ਵੀ ਕਰ ਸਕਦਾ ਹੈ। ਉਨ•ਾਂ ਕਿਹਾ ਕਿ ਨੈ¤ਟ ਮੀਟਰਿੰਗ ਨੀਤੀ ਤਹਿਤ ਸੋਲਰ ਸਿਸਟਮ ਸਥਾਪਤ ਕਰਨ ’ਤੇ ਪੰਜਾਬ ਸਰਕਾਰ ਵੱਲੋਂ ਪ੍ਰਤੀ ਕਿਲੋਵਾਟ 21 ਹਜ਼ਾਰ ਰੁਪਏ ਸਬਸਿਡੀ ਦਿੱਤੀ ਜਾਂਦੀ ਹੈ। ਇੱਕ ਕਿਲੋਵਾਟ ਦਾ ਪਾਵਰ ਪਲਾਂਟ ਲਗਾਉਣ ’ਤੇ ਅੰਦਾਜ਼ਨ 70 ਹਜ਼ਾਰ ਰੁਪਏ ਦਾ ਖਰਚਾ ਆਉਂਦਾ ਹੈ।
ਉਨ•ਾਂ ਦੱਸਿਆ ਕਿ ਇਸ ਨੀਤੀ ਤਹਿਤ ਕੋਈ ਵੀ ਆਪਣੇ ਮੰਜੂਰ ਬਿਜਲੀ ਲੋਡ ਦੇ 80 ਫੀਸਦੀ ਤੱਕ ਦਾ ਬਿਜਲੀ ਉਤਪਾਦਨ ਕਰਨ ਲਈ ਆਪਣੇ ਘਰ/ਅਦਾਰੇ ਦੀ ਛੱਤ ’ਤੇ ਸੋਲਰ ਯੂਨਿਟ ਸਥਾਪਿਤ ਕਰ ਸਕਦਾ ਹੈ। ਇਸ ਯੋਜਨਾ ਤਹਿਤ 1 ਤੋਂ 500 ਕਿਲੋਵਾਟ ਤੱਕ ਦੀ ਸਮਰੱਥਾ ਦੇ ਸੋਲਰ ਪਾਵਰ ਪਲਾਂਟ ਯੂਨਿਟ ਲਗਾਏ ਜਾ ਸਕਦੇ ਹਨ। ਉਨ•ਾਂ ਦੱਸਿਆ ਕਿ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਸੈਮੀਨਾਰ ਜਾਂ ਪ੍ਰਦਰਸ਼ਨੀਆਂ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ ਕਿ ਕਿਵੇਂ ਆਪਣੇ ਘਰ, ਸਕੂਲ, ਟਰੱਸਟ, ਹਸਪਤਾਲ ਜਾਂ ਕਿਸੇ ਹੋਰ ਅਦਾਰੇ ਜਾਂ ਸੰਸਥਾ ਵਿੱਚ ਸੋਲਰ ਪਾਵਰ ਪਲਾਂਟ ਲਗਾ ਕੇ ਆਪਣੀ ਬਿਜਲੀ ਦੀ ਪੂਰਤੀ ਕੀਤੀ ਜਾ ਸਕਦੀ ਹੈ ਅਤੇ ਵਾਧੂ ਪੈਦਾ ਹੋਈ ਸੋਲਰ ਬਿਜਲੀ ਨੂੰ ਕਿਵੇਂ ਗਰਿੱਡ ਵਿੱਚ ਭੇਜ ਕੇ ਆਪਣੇ ਬਿਜਲੀ ਦੇ ਬਿੱਲਾਂ ਵਿੱਚ ਕਟੌਤੀ ਕੀਤੀ ਜਾ ਸਕਦੀ ਹੈ। ਉਨ•ਾਂ ਅੱਗੇ ਦੱਸਿਆ ਕਿ 1 ਕਿਲੋਵਾਟ ਸੋਲਰ ਪਾਵਰ ਪਲਾਂਟ ਨੂੰ ਲਗਾਉਣ ਲਈ ਛੱਤ ਉੱਪਰ 120 ਵਰਗ ਫੁੱਟ ਛਾਂ ਰਹਿਤ ਜਗ•ਾ ਚਾਹੀਦੀ ਹੈ। ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੇਡਾ ਦੀ ਨੈ¤ਟ ਮੀਟਰਿੰਗ ਨੀਤੀ ਦਾ ਭਰਪੂਰ ਲਾਹਾ ਲੈਣ ਲਈ ਆਪਣੇ ਘਰਾਂ, ਸੰਸਥਾਵਾਂ ਅਤੇ ਵਪਾਰਕ ਅਦਾਰਿਆਂ ਦੀਆਂ ਛੱਤਾਂ ਉ¤ਪਰ ਇਹ ਸੋਲਰ ਪਾਵਰ ਪਲਾਂਟ ਸਥਾਪਤ ਕਰਵਾ ਸਕਦੇ ਹਨ। ਇੱਕ ਵਾਰ ਇਹ ਪਲਾਂਟ ਸਥਾਪਤ ਕਰਨ ਤੋਂ ਬਾਅਦ ਸਾਰੀ ਉਮਰ ਲਈ ਬਿਜਲੀ ਦਾ ਖਰਚਾ ਖਤਮ ਕੀਤਾ ਜਾ ਸਕਦਾ ਹੈ। ਇਸ ਸਕੀਮ ਲਈ ਅਪਲਾਈ ਕਰਨ ਲਈ ਕਿਸੇ ਵੀ ਦਫ਼ਤਰ ਜਾਣ ਦੀ ਕੋਈ ਲੋੜ ਨਹੀਂ। ਪੇਡਾ ਵੱਲੋਂ ਜ਼ਿਲ•ਾ ਲੁਧਿਆਣਾ ਵਿੱਚ ਨੋਡਲ ਅਫ਼ਸਰ ਸ੍ਰੀ ਅਨੁਪਮ ਨੰਦਾ ਨੂੰ ਨਿਯੁਕਤ ਕੀਤਾ ਗਿਆ ਹੈ, ਉਨ•ਾਂ ਦੇ ਸੰਪਰਕ ਨੰਬਰ 9463140744 ਜਾਂ ਈਮੇਲ ੳਨੁਪੳਮਨੳਨਦੳ20030ੇੳਹੋ.ਚੋਮ ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਥੇ ਇਹ ਵਿਸ਼ੇਸ਼ ਤੌਰ ’ਤੇ ਦੱਸਣਯੋਗ ਹੈ ਕਿ ਜ਼ਿਲ•ਾ ਪ੍ਰਸਾਸ਼ਨ ਦੇ ਇਸ ਉ¤ਦਮ ਨੂੰ ਲੋਕਾਂ ਵੱਲੋਂ ਬਹੁਤ ਹੀ ਸਰਾਹਿਆ ਜਾ ਰਿਹਾ ਹੈ। ਬੀਤੇ ਦਿਨੀਂ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ, ਵਿਧਾਇਕ ਸ੍ਰੀ ਭਾਰਤ ਭੂਸ਼ਣ ਆਸ਼ੂ ਅਤੇ ਹੋਰ ਰਾਜਸੀ ਨੇਤਾਵਾਂ ਨੇ ਸਰਕਾਰੀ ਕਾਲਜ (ਲੜਕੀਆਂ) ਵਿਖੇ ਲਗਾਏ ਗਏ ਪ੍ਰੋਜੈਕਟ ਨੂੰ ਦੇਖਿਆ ਅਤੇ ਲੋਕਾਂ ਨੂੰ ਸੋਲਰ ਊਰਜਾ ਨੂੰ ਅਪਨਾਉਣ ਦੀ ਅਪੀਲ ਕੀਤੀ।

Geef een reactie

Het e-mailadres wordt niet gepubliceerd. Vereiste velden zijn gemarkeerd met *