ਅਗਾਮੀ ਐਸਜੀਪੀਸੀ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿੰਤਸਰ ਆਗੂਆਂ ਦੀ ਮੀਟਿੰਗ

ਕਪੂਰਥਲਾ, 8 ਸਤੰਬਰ, ਇੰਦਰਜੀਤ ਸਿੰਘ
ਆਉਣ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦੀ ਤਿਆਰੀ ਨੂੰ ਲੈ ਤੇ ਪਾਰਟੀ ਦੇ ਜੱਥੇਬੰਧਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿੰਤਸਰ ਦੀ ਮੀਟਿੰਗ ਪਿੰਡ ਹਰਬੰਸਪੁਰ ਵਿਖੇ ਕਾਰਜਕਾਰਨੀ ਮੈਂਬਰ ਜੱਥੇਦਾਰ ਰਜਿੰਦਰ ਸਿੰਘ ਫੌਜੀ ਦੀ ਅਗਵਾਈ ਹੇਠ ਹੋਈ। ਮੀਟਿੰਗ ’ਚ ਸੰਬੋਧਨ ਕਰਦੇ ਹੋਏ ਜੱਥੇਦਾਰ ਫੌਜੀ ਨੇ ਕਿਹਾ ਕਿ ਅਗਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿੰਤਸਰ ਫਗਵਾੜਾ ਹਲਕਾ ਤੋਂ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਮਾਨ ਦੀ ਅਗਵਾਈ ਹੇਠ ਵਧੀਆ ਕਾਰਗੁਜ਼ਾਰੀ ਦਿਖਾਉਂਦੇ ਹੋਏ ਅਕਾਲੀਆਂ ਦੇ ਲੋਟੂ ਟੋਲੇ ਨੂੰ ਗੁਰੂ ਘਰਾਂ ਦੇ ਪ੍ਰਬੰਧਾਂ ਤੋਂ ਮੁਕਤ ਕਰਕੇ ਪ੍ਰਬੰਧਾਂ ਵਿਚ ਸੁਧਾਰ ਲਿਆਏਗੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਬੰਧ ਮਾਨ ਸਾਹਿਬ ਦੇ ਹੱਥ ਦੇ ਕੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਵਿਚ ਵਾਧਾ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਜੱਥੇਬੰਧਕ ਚਾਂਚੇ ਨੂੰ ਮਜ਼ਬੂਤ ਕਰਨ ਲਈ ਸਾਨੂੰ ਸਭ ਨੂੰ ਇਕਮੁੱਠ ਚੋਣਾ ਚਾਹੀਦਾ ਹੈ ਤਾਂ ਜੋ ਕਾਂਗਰਸ ਅਕਾਲੀ ਭਾਜਪਾ ਜਾਂ ਫਿਰ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਜਵਾਬ ਦਿੱਤਾ ਜਾ ਸਕੇ। ਇਸ ਮੋਕੇ ’ਤੇ ਜੱਥੇਦਾਰ ਸੁੱਚਾ ਸਿੰਘ ਬਿਸ਼ਨਪੁਰ ਦਿਹਾਤੀ ਪ੍ਰਧਾਨ, ਤਰਲੋਕ ਸਿੰਘ ਢੱਡੇ, ਨਰਿੰਦਰ ਸਿੰਘ ਸੈਣੀ, ਰਾਜਾ ਸਿੰਘ, ਰੌਸ਼ਨ ਸਿੰਘ, ਨਛੱਤਰ ਸਿੰਘ, ਜਗਦੀਪ ਸਿੰਘ, ਸੰਦੀਪ ਢੱਡਾ, ਫੌਜੀ ਜੀਵਨ ਸਿੰਘ, ਸੇਵਾ ਸਿੰਘ ਹਰਬੰਸਪੁਰ, ਬਚਿੱਤਰ ਸਿੰਘ, ਵਰਿੰਦਰ ਸਿੰਘ, ਜਸਪਾਲ ਸਿੰਘ, ਗੁਰਮੁੱਖ ਸਿੰਘ, ਨਿਰਮਲ ਸਿੰਘ, ਮਨੋਜ ਕੁਮਾਰ, ਉਕਾਰ ਸਿੰਘ, ਸਾਬਕਾ ਸਰਪੰਚ ਸੁਰਿੰਦਰ ਸਿੰਘ, ਮੱਖਣ ਸਿੰਘ ਆਦਿ ਮੌਜੂਦ ਸਨ।

Geef een reactie

Het e-mailadres wordt niet gepubliceerd. Vereiste velden zijn gemarkeerd met *