ਖ਼ਾਲਸਾ ਕਾਲਜ ਡੁਮੇਲੀ ਵਿਖੇ ਸਰੀਰਕ ਅਤੇ ਮਾਨਸਿਕ ਅਰੋਗਤਾ ਸੰਬੰਧੀ ਲਗਾਈ ਗਈ ਯੋਗਾ ਵਰਕਸ਼ਾਪਖ਼ਾਲਸਾ ਕਾਲਜ ਡੁਮੇਲੀ ਵਿਖੇ ਸਰੀਰਕ ਅਤੇ ਮਾਨਸਿਕ ਅਰੋਗਤਾ ਸੰਬੰਧੀ ਲਗਾਈ ਗਈ ਯੋਗਾ ਵਰਕਸ਼ਾਪ

• ਸਰੀਰਕ ਅਤੇ ਮਾਨਸਿਕ ਪਰੇਸ਼ਾਨੀਆਂ ਯੋਗਾ ਨਾਲ ਹੀ ਦੂਰ ਹੋ ਸਕਦੀਆਂ ਹਨ:ਦੇਵ ਕਾਲੀਆ• ਭਵਿਖ ਵਿਚ ਕਾਲਜ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ: ਅਸ਼ੋਕ ਮਨੀਲਾ
ਫਗਵਾੜਾ ਸਤੰਬਰ (ਰਵੀਪਾਲ ਸ਼ਰਮਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਸਰੀਰਕ ਅਤੇ ਮਾਨਸਿਕ ਅਰੋਗਤਾ ਨੂੰ ਕਾਇਮ ਰੱਖਣ ਸੰਬੰਧੀ ਇੱਕ ਰੋਜ਼ਾ ਯੋਗਾ ਵਰਕਸ਼ਾਪ ਕਰਵਾਈ ਗਈ ਜਿਸ ਵਿੱਚ ਲਾਇਨਸ ਕਲੱਬ ਫਗਵਾੜਾ ਕਿੰਗਸ ਵਲੋਂ ਦੇਵ ਕਾਲੀਆ ਜੋ ਕਿ ਯੋਗਾ ਕੈਂਪ ਦੇ ਚੇਅਰ-ਪਰਸਨ ਹਨ, ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਉਹਨਾਂ ਆਪਣੇ ਭਾਸ਼ਣ ਦੌਰਾਨ ਬੱਚਿਆਂ ਨਾਲ ਯੋਗਾ ਦੀਆਂ ਅਹਿਮ ਗੱਲਾਂ ਸਾਂਝੀਆਂ ਕੀਤੀਆਂ। ਜਿਸ ਵਿੱਚ ਕਿਹਾ ਕਿ ਅੱਜ-ਕਲ੍ਹ ਦੇ ਅਸ਼ਾਂਤੀ ਵਾਲੇ ਸਮੇਂ ਵਿੱਚ ਸਾਨੂੰ ਸ਼ਾਂਤ ਰਹਿਣ ਲਈ ਯੋਗਾ ਕਰਨ ਵੱਲ ਧਿਆਨ ਦੇਣ ਦੀ ਲੋੜ ਹੈ।ਸਰੀਰਕ ਅਤੇ ਮਾਨਸਿਕ ਤੌਰ ਤੇ ਪਰੇਸ਼ਾਨੀਆਂ ਆਉਂਦੀਆਂ ਰਹਿੰਦੀਆਂ ਹਨ ਪਰ ਉਹਨਾਂ ਨੂੰ ਯੋਗਾ ਨਾਲ ਹੀ ਦੂਰ ਕੀਤਾ ਜਾ ਸਕਦਾ ਹੈ। ਯੋਗਾ ਨਾਲ ਹੀ ਅਸੀਂ ਆਪਣੀਆਂ ਬਿਮਾਰੀਆਂ ਨੂੰ ਦੂਰ ਕਰ ਸਕਦੇ ਹਾਂ।ਸਾਨੂੰ ਦਵਾਈਆਂ ਖਾਣ ਦੀ ਵੀ ਜ਼ਰੂਰਤ ਨਹੀਂ ਪਵੇਗੀ। ਯੋਗ ਨਾਲ ਹੀ ਸਾਰੇ ਇਲਾਜ ਸੰਭਵ ਹਨ। ਇਸ ਤੋਂ ਇਲਾਵਾ ਉਹਨਾਂ ਯੋਗਾ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਬੱਚਿਆਂ ਨੂੰ ਡੈਮਂੋ ਦੇ ਕੇ ਵੀ ਸਮਝਾਇਆ। ਇਸ ਇੱਕ ਰੋਜ਼ਾ ਯੋਗਾ ਵਰਕਸ਼ਾਪ ਵਿਚ ਲਾਇਨਸ ਕਲੱਬ ਫਗਵਾੜਾ ਕਿੰਗਸ ਦੇ ਪ੍ਰਧਾਨ ਅਸ਼ੋਕ ਮਨੀਲਾ ਨੇ ਵੀ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਉਹਨਾਂ ਨੇ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਤੇ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਕਲੱਬ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਾਲਜ ਦੀਆਂ ਪ੍ਰਾਪਤੀਆਂ ਨੂੰ ਦੇਖਦੇ ਹੋਏ ਕਿਹਾ ਕਿ ਉਹ ਗਰੀਬ ਬੱਚਿਆਂ ਦੇ ਭਵਿਖ ਲਈ ਕਾਲਜ ਦੇ 10 ਵਿਦਿਆਰਥੀਆਂ ਦੀਆਂ ਫੀਸਾਂ ਹਰ ਸਾਲ ਆਪ ਦੇਣਗੇ ਤੇ ਭਵਿਖ ਵਿਚ ਵੀ ਕਾਲਜ ਦੀ ਇਸ ਤਰ੍ਹਾਂ ਦੀ ਹੋਰ ਮਦਦ ਕੀਤੀ ਜਾਵੇਗੀ।ਇਸ ਮੌਕੇ ਕਲੱਬ ਦੇ ਸਾਬਕਾ ਪ੍ਰਧਾਨ ਸ.ਪਰਮਿੰਦਰ ਸਿੰਘ ਜੀ ਵੀ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਪਹੁੰਚੇ ਉਹਨਾਂ ਨੇਵੀ ਯੋਗਾ ਬਾਰੇ ਬੱਚਿਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਤੇ ਉਹਨਾਂ ਦੱਸਿਆ ਕਿ ਆਦਮਪੁਰ ਲਾਇਨਸ ਕਲੱਬ ਵਲੋਂ ਹਸਪਤਾਲ ਚਲਾਇਆ ਜਾ ਰਿਹਾ ਹੈ ਜਿਥੇ ਕਿ ਮੁਫ਼ਤ ਇਲਾਜ ਕੀਤਾ ਜਾਂਦਾ ਹੈ।ਇਸ ਮੌਕੇ ਕਲੱਬ ਦੇ ਸੈਕਟਰੀ  ਸ.ਕੁਲਦੀਪ ਸਿੰਘ ਅਤੇ ਕਲੱਬ ਪੀ. ਆਰ.ਓ. ਸ੍ਰੀ ਹੇਮਰਾਜ ਜੀ ਵੀ ਮੌਜੂਦ ਸਨ।ਇਸ ਮੌਕੇ ਕਾਲਜ ਪ੍ਰਿੰਸੀਪਲ ਡਾ.ਗੁਰਨਾਮ ਸਿੰਘ ਰਸੂਲਪੁਰ ਜੀ ਨੇ ਕਿਹਾ ਕਿ ਇਹੋ ਜਿਹੀਆਂ ਸ਼ਖ਼ਸੀਅਤਾਂ ਦੇ ਜੀਵਨ ਤੋਂ ਸੇਧ ਲੈਣ ਦੀ ਲੋੜਹੈ।ਜਿਸ ਨਾਲ ਵਿਦਿਆਰਥੀਆਂ ਦੇ ਮਾਨਸਿਕ ਤੇ ਸਰੀਰਕ ਵਿਕਾਸ ਵਿੱਚ ਵਾਧਾ ਹੋਵੇਗਾ ਤੇ ਉਹਨਾਂ ਦੇ ਵਿਅਕਤੀਤਵ ਦਾ ਨਿਰਮਾਣ ਹੋਵੇਗਾ।ਕਲੱਬ ਦੇ ਮੈਂਬਰਾਂ ਦੁਆਰਾ ਕਾਲਜ ਕੈਂਪਸ ਵਿਚ ਕਟਹਲ ਦਾ ਬੂਟਾ ਵੀ ਲਗਾਇਆ ਗਿਆ। ਪ੍ਰੋ.ਦਮਨਜੀਤ ਕੌਰ ਦੁਆਰਾ ਸਟੇਜ ਸੈਕਟਰੀ ਦੀ ਭੂਮਿਕਾ ਨਿਭਾਈ ਗਈ।ਇਸ ਮੌਕੇ ਕਾਲਜ ਸਟਾਫ਼ ਅਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

Geef een reactie

Het e-mailadres wordt niet gepubliceerd. Vereiste velden zijn gemarkeerd met *