ਪੰਜਾਬ ਸਰਕਾਰ ਵੱਲੋਂ ਨੌਜਵਾਨ ਵਰਗ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ-ਨਵਤੇਜ ਸਿੰਘ ਚੀਮਾ

*ਖਾਲੂ ਦੇ ਛਿੰਝ ਮੇਲੇ ’ਚ ਨਾਮਵਰ ਪਹਿਲਵਾਨਾਂ ਦੀਆਂ ਹੋਈਆਂ ਕੁਸ਼ਤੀਆਂ

*ਪਟਕੇ ਦੀ ਪਹਿਲੀ ਕੁਸ਼ਤੀ ਬਿੰਦਰ ਅਜਨਾਲਾ ਤੇ ਦੂਜੀ ਗੁਰਭੇਜ ਕੋਹਾਲੀ ਨੇ ਜਿੱਤੀ

ਕਪੂਰਥਲਾ, 22 ਸਤੰਬਰ, ਇੰਦਰਜੀਤ ਸਿੰਘ  ਪੰਜਾਬ ਸਰਕਾਰ ਵੱਲੋਂ ਨੌਜਵਾਨ ਵਰਗ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਹਲਕਾ ਵਿਧਾਇਕ ਸੁਲਤਾਨਪੁਰ ਲੋਧੀ ਸ. ਨਵਤੇਜ ਸਿੰਘ ਚੀਮਾ ਨੇ ਪੀਰ ਬਾਬਾ ਸਖੀ ਸੁਲਤਾਨ ਦੀ ਯਾਦ ਵਿਚ ਮੇਲਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਵਾਸੀ ਭਾਰਤੀਆਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਪਿੰਡ ਖਾਲੂ ਵਿਖੇ ਕਰਵਾਏ 86ਵੇਂ ਛਿੰਝ ਮੇਲੇ ਦੌਰਾਨ ਮੁੱਖ ਮਹਿਮਾਨ ਵਜੋਂ ਆਪਣੇ ਸੰਬੋਧਨ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਭੱਜ-ਦੌੜ ਭਰੀ ਜ਼ਿੰਦਗੀ ਵਿਚ ਸਿਹਤਮੰਦ ਅਤੇ ਰਿਸ਼ਟ-ਪੁਸ਼ਟ ਰਹਿਣ ਲਈ ਖੇਡਾਂ ਨੂੰ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣਾ ਚਾਹੀਦਾ ਹੈ। ਉਨ੍ਹਾਂ ਪ੍ਰਬੰਧਕਾਂ ਦੇ ਇਸ ਅਹਿਮ ਉਪਰਾਲੇ ਦੀ ਸ਼ਲਾਘਾ ਕੀਤੀ।   ਇਸ ਮੌਕੇ ਆਲਮਗੀਰ, ਕੋਹਾਲੀ, ਸ਼ਾਹਕੋਟ, ਫਗਵਾੜਾ, ਜ¦ਧਰ, ਅੰਮ੍ਰਿਤਸਰ, ਕਾਂਜਲੀ, ਹੁਸ਼ਿਆਰਪੁਰ, ਅਜਨਾਲਾ, ਬਾਹੜੋਵਾਲ ਆਦਿ ਅਖਾੜਿਆਂ ਦੇ ਅਨੇਕਾਂ ਪਹਿਲਵਾਨਾਂ ਦੀਆਂ ਕੁਸ਼ਤੀਆਂ ਕਰਵਾਈਆਂ ਗਈਆਂ। ਇਸ ਦੌਰਾਨ ਪਟਕੇ ਦੀ ਪਹਿਲੀ ਕੁਸ਼ਤੀ ਵਿਚ ਬਿੰਦਰ ਅਜਨਾਲਾ ਨੇ ਹਰਮਨ ਆਲਮਗੀਰ ਨੂੰ ਚਿੱਤ ਕੀਤਾ ਜਦਕਿ ਦੂਸਰੀ ਕੁਸ਼ਤੀ ਗੁਰਭੇਜ ਕੋਹਾਲੀ ਨੇ ਮਨੀ ਫਗਵਾੜਾ ਨੂੰ ਚਿੱਤ ਕਰਕੇ ਜਿੱਤੀ। ਜੇਤੂ ਪਹਿਲਵਾਨਾਂ ਨੂੰ ਪ੍ਰਬੰਧਕ ਕਮੇਟੀ ਵੱਲੋਂ ਨਕਦ ਰਾਸ਼ੀ ਤੇ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਮੇਲ ਸਿੰਘ ਚਾਹਲ ਦੁਰਗਾਪੁਰ, ਬੱਬੂ ਖੈੜਾ, ਆਸਾ ਸਿੰਘ ਵਿਰਕ, ਅਸ਼ੋਕ ਮੋਗਲਾ, ਦੀਪਕ ਧੀਰ ਰਾਜੂ, ਜਰਨੈਲ ਸਿੰਘ ਘੁੰਮਣ, ਦਵਿੰਦਰ ਸਿੰਘ ਲਾਡੀ, ਸੁੱਚਾ ਸਿੰਘ, ਜਗੀਰ ਸਿੰਘ, ਨੰਬਰਦਾਰ ਕੁਲਦੀਪ ਸਿੰਘ, ਪੰਚ ਇੰਦਰਜੀਤ ਸਿੰਘ, ਤਰਸੇਮ ਸਿੰਘ, ਮਲਕੀਤ ਸਿੰਘ, ਮਹਿੰਦਰ ਸਿੰਘ, ਮਾਸਟਰ ਨਿਰਮਲ ਸਿੰਘ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Geef een reactie

Het e-mailadres wordt niet gepubliceerd. Vereiste velden zijn gemarkeerd met *