ਜ਼ਿਲ੍ਹਾ ਪੱਧਰੀ ਪਸ਼ੂ ਧਨ ਸ਼ੋਅ ਅਤੇ ਦੁੱਧ ਚੁਆਈ ਮੁਕਾਬਲੇ 3 ਤੇ 4 ਅਕਤੂਬਰ ਨੂੰ-ਭੁੱਲਰ

*ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਕਪੂਰਥਲਾ, 29 ਸਤੰਬਰ : ਇੰਦਰਜੀਤ ਸਿੰਘ  ਪਸ਼ੂ ਪਾਲਣ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਵੱਲੋਂ ਜ਼ਿਲ੍ਹਾ ਪੱਧਰੀ ਪਸ਼ੂ ਧਨ ਸ਼ੋਅ ਤੇ ਦੁੱਧ ਦੁਆਈ ਮੁਕਾਬਲੇ 3 ਅਤੇ 4 ਅਕਤੂਬਰ 2017 ਨੂੰ ਪਿੰਡ ਧਾਲੀਵਾਲ ਦੋਨਾ, ਜ¦ਧਰ ਰੋਡ, ਨੇੜੇ ਅਰਬਨ ਅਸਟੇਟ (ਪੁੱਡਾ) ਕਪੂਰਥਲਾ ਵਿਖੇ ਕਰਵਾਏ ਜਾਣਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ ਨੇ ਅੱਜ ਇਸ ਮੇਲੇ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਮੇਲੇ ਦਾ ਉਦਘਾਟਨ 3 ਅਕਤੂਬਰ ਨੂੰ ਦੁਪਹਿਰ 12 ਵਜੇ ਹਲਕਾ ਵਿਧਾਇਕ ਸੁਲਤਾਨਪੁਰ ਲੋਧੀ ਸ. ਨਵਤੇਜ ਸਿੰਘ ਚੀਮਾ ਕਰਨਗੇ। ਉਨ੍ਹਾਂ ਦੱਸਿਆ ਕਿ 4 ਅਕਤੂਬਰ ਨੂੰ ਬਾਅਦ ਦੁਪਹਿਰ 2 ਵਜੇ ਇਨਾਮ ਵੰਡ ਸਮਾਰੋਹ ਹੋਵੇਗਾ, ਜਿਸ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਬਿਜਲੀ ਤੇ ਸਿੰਚਾਈ ਵਿਭਾਗ ਪੰਜਾਬ ਰਾਣਾ ਗੁਰਜੀਤ ਸਿੰਘ ਹੋਣਗੇ ਅਤੇ ਵਿਧਾਇਕ ਹਲਕਾ ਖਡੂਰ ਸਾਹਿਬ ਸ. ਰਮਨਜੀਤ ਸਿੰਘ ਸਿੱਕੀ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।   ਉਨ੍ਹਾਂ ਦੱਸਿਆ ਕਿ ਇਸ ਦੌਰਾਨ ਵੱਖ-ਵੱਖ ਪਸ਼ੂਆਂ ਦੇ  ਮੁਕਾਬਲਿਆਂ ਤੋਂ ਇਲਾਵਾ ਡੇਅਰੀ ਫਾਰਮਿੰਗ ਸਬੰਧੀ ਆਧੁਨਿਕ ਸਾਜ਼ੋ-ਸਾਮਾਨ ਅਤੇ ਔਜ਼ਾਰਾਂ ਦੀ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਇਸ ਤੋਂ ਇਲਾਵਾ ਪਸ਼ੂ ਪਾਲਣ ਸਬੰਧੀ ਤਕਨੀਕੀ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਘੋੜਿਆਂ ਅਤੇ ਕੁੱਤਿਆਂ ਦੇ ਸ਼ੋਅ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ। ਇਸ ਮੌਕੇ ਉਨ੍ਹਾਂ ਇਸ ਮੇਲੇ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਅਤੇ ਉਨ੍ਹਾਂ ਨੂੰ ਆਪਣਾ ਕੰਮ ਮਿਹਨਤ ਤੇ ਲਗਨ ਨਾਲ ਕਰਨ ਦੀ ਤਾਕੀਦ ਕੀਤੀ। ਇਸ ਮੌਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਕਪੂਰਥਲਾ ਡਾ. ਸੁੱਚਾ ਸਿੰਘ, ਸ੍ਰੀ ਸਾਹਿਲ ਓਬਰਾਏ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

Geef een reactie

Het e-mailadres wordt niet gepubliceerd. Vereiste velden zijn gemarkeerd met *