ਕਪੂਰਥਲਾ, 11 ਅਕਤੂਬਰ, ਇੰਦਰਜੀਤ ਸਿੰਘ
ਭਗਵਾਨ ਵਾਲਮੀਕਿ ਨੌਜਵਾਨ ਸਭਾ ਪੱਡੇ ਬੇਟ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 16ਵਾਂ ਸਲਾਨਾ ਧਾਰਮਿਕ ਸਮਾਗਮ ਭਗਵਾਨ ਵਾਲਮੀਕਿ ਨੌਜਵਾਨ ਸਭਾ ਵਲੋ ਪਿੰਡ ਦੀਆਂ ਸਮੂਹ ਸੰਗਤਾਂ ਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਦੋ ਦਿਨ ਤਕ ਚੱਲੇ ਇਸ ਸਮਾਗਮ ਦੌਰਾਨ ਪਹਿਲਾ ਸ਼ੋਭਾ ਯਾਤਰਾ ਸਜਾਈ ਗਈ, ਅਗਲੇ ਦਿਨ ਸ਼੍ਰੀ ਰਮਾਇਣ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਸ਼ਾਮ ਸਮੇ ਕੀਰਤਨ ਦਰਬਾਰ ਕਰਵਾਇਆ ਗਿਆ। ਜਿਸ ’ਚ ਬਾਬਾ ਕਰਨੈਲ ਸਿੰਘ ਹਮਦਰਦ ਕੁਹਾਲੇ ਵਾਲੇ, ਸੁਆਮੀ ਰਾਜਪਾਲ ਆਦਿ ਵਲੋ ਸੰਗਤ ਨੂੰ ਕੀਰਤਨ ਰਾਹੀ ਨਿਹਾਲ ਕੀਤਾ ਗਿਆ। ਇਸ ਮੌਕੇ ’ਤੇ ਮਨਪ੍ਰੀਤ ਸਿੰਘ ਮਨੂੰ ਪ੍ਰਧਾਨ, ਸਾਬਕਾ ਪ੍ਰਧਾਨ ਸਤਨਾਮ ਸਿੰਘ, ਸੁਰਿੰਦਰ ਸਿੰਘ, ਗੁਰਚਰਨ ਸਿੰਘ, ਸੁੱਖਾ, ਕੇਵਲ ਸਿੰਘ ਮੈਂਬਰ ਪੰਚਾਇਤ, ਪਰਮਜੀਤ ਕੌਰ ਮੈਂਬਰ ਪੰਚਾਇਤ, ਮੱਖਣ ਸਿੰਘ ਮੈਂਬਰ ਪੰਚਾਇਤ, ਨਰਿੰਦਰ ਸਿੰਘ, ਹਰਜਿੰਦਰ ਸਿੰਘ, ਸਰਬਜੀਤ ਸਿੰਘ, ਅਮਰਜੀਤ ਸਿੰਘ, ਕੁਲਵਿੰਦਰ ਕੌਰ ਪੰਚ, ਦਲਜੀਤ ਕੌਰ, ਅਵਤਾਰ ਸਿੰਘ, ਜੋਗਿੰਦਰ ਸਿੰਘ, ਮੰਗਲਜੀਤ ਸਿੰਘ, ਰਜਵੰਤ ਸਿੰਘ, ਧਰਮਿੰਦਰ ਸਿੰਘ, ਹਰਵਿੰਦਰ ਸਿੰਘ, ਲਵਪ੍ਰੀਤ ਸਿੰਘ ਆਦਿ ਹਾਜ਼ਰ ਸਨ। ਇਸੇ ਤਰ੍ਹਾਂ ਹੀ ਪਿੰਡ ਨੂਰਪੁਰ ਜਨੂੰਹਾ ਵਿਚ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ। ਸਮਾਗਮ ਦੌਰਾਨ ਪਰਮਜੀਤ ਸਿੰਘ, ਚਰਨ ਸਿੰਘ, ਸੁੱਚਾ ਸਿੰਘ, ਜੱਸਾ ਸਿੰਘ, ਕੁਲਵੰਤ ਸਿੰਘ, ਕੁਲਵੀਰ ਸਿੰਘ, ਸ਼ਿੰਦਰ, ਚਰਨਜੀਤ, ਮਹਿੰਦਰ ਕੌਰ, ਗੁਰਦੀਪ ਕੌਰ, ਗਿਆਨ ਕੌਰ ਆਦਿ ਨੇ ਸੇਵਾ ਕੀਤਾ।