ਆਪ ਦੇ ਵਫਦ ਵਲੋ ਸੱਜਣ ਸਿੰਘ ਚੀਮਾ ਦੀ ਅਗਵਾਈ ਡੀਸੀ ਨੂੰ ਸੌਂਪਿਆ ਮੰਗ ਪੱਤਰ

-ਸਰਕਾਰ ਕਿਸਾਨਾਂ ਨੂੰ ਖੇਤੀ ਸੰਦ ਮੁਹੱ੍ਯਇਆ ਕਰਵਾਏ
ਕਪੂਰਥਲਾ, 17 ਅਕਤੂਬਰ, ਇੰਦਰਜੀਤ ਸਿੰਘ
ਆਮ ਆਦਮੀ ਪਾਰਟੀ ਦੇ ਇਕ ਵਫਦ ਵਲੋ ਜ਼ਿਲ੍ਹਾ ਪ੍ਰਧਾਨ ਸੱਜਣ ਸਿੰਘ ਚੀਮਾ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਾਇਅਬ ਨੂੰ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਗਈ ਪੰਜਾਬ ਸਰਕਾਰ ਕਿਸਾਨਾਂ ਨੂੰ ਗਰੀਨ ਟ੍ਰਿਬਿਊਨਲ ਦੀ ਹਦਾਇਤਾਂ ਮੁਤਾਬਿਕ ਪਰਾਲੀ ਨੂੰ ਖੇਤਾਂ ਵਿਚ ਦਬਾਉਣ ਵਾਲੇ ਖੇਤੀ ਸੰਦ ਮੁਹੱ੍ਯਇਆ ਕਰਵਾਏ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਦਾ ਪਹਿਲਾ ਹੀ ਕਰਜ਼ੇ ਦੀ ਪੰਡ ਹੇਠ ਦੱਬਿਆ ਪਿਆ ਹੈ ਤੇ ਪਰਾਲੀ ਸਾੜਨ ਤੇ ਲਗਾਈ ਪਾਬੰਧੀ ਕਾਰਨ ਕਿਸਾਨ ਫਿਰ ਤੋਂ ਪ੍ਰੇਸ਼ਾਨੀ ਵਿਚ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਾਤਾਵਰਣ ਵਿਚ ਪ੍ਰਦੂਸ਼ਿਤ ਫੈਲਾਉਣ ਦੇ ਖਿਲਾਫ ਹੈ ਤੇ ਪਰ ਸਰਕਾਰ ਨੂੰ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਲਈ ਪਹਿਲਾ ਹੀ ਸੰਦ ਮੁਹੱ੍ਯਇਆ ਕਰਵਾਉਣੇ ਚਾਹੀਦੇ ਸਨ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਕਿਸਾਨਾਂ ਤੇ ਇਸ ਮਾਮਲੇ ਵਿਚ ਪਰਚੇ ਦਰਜ ਕਰਵਾਏ ਜਾਂ ਕੋਈ ਹੋਰ ਕਾਰਵਾਈ ਤੇ ਤਾਂ ਆਮ ਆਦਮੀ ਪਾਰਟੀ ਵੱਡੀ ਸੰਘਰਸ਼ ਕਰੇਗੀ। ਕਿਉਕਿ ਆਪ ਹਮੇਸ਼ਾ ਹੀ ਕਿਸਾਨਾਂ ਦੇ ਹੱਕ ਵਿਚ ਖੜੀ ਹੈ। ਇਸ ਮੌਕੇ ਤੇ ਲਵਪ੍ਰੀਤ ਸਿੰਘ ਡਡਵਿੰਡੀ, ਅਮਨਦੀਪ ਸਿੰਘ, ਬਲਕਾਰ ਸਿੰਘ, ਬਲਵਿੰਦਰ ਸਿੰਘ,ਹਰਮੇਸ਼ ਲਾਲ, ਪਲਵਿੰਦਰ ਸਿੰਘ, ਸੰਤੌਖ ਸਿੰਘ, ਮਾਹਲਾ ਸਿੰਘ, ਮਨਜੀਤ ਸਿੰਘ, ਸ਼ਮਸ਼ੇਰ ਸਿੰਘ, ਬਲਬੀਰ ਸਿੰਘ, ਹਰਦੀਪ ਸਿੰਘ, ਬਲਜਿੰਦਰ ਸਿੰਘ, ਪ੍ਰਮਜੀਤ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ।

Geef een reactie

Het e-mailadres wordt niet gepubliceerd. Vereiste velden zijn gemarkeerd met *