ਫ਼ਿੰਨਲੈਂਡ ਦੇ ਗੁਰੂਦਵਾਰਾ ਸਾਹਿਬ ਵਾਨਤਾ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

  ਫ਼ਿੰਨਲੈਂਡ 20 ਅਕਤੂਬਰ (ਵਿੱਕੀ ਮੋਗਾ) ਫ਼ਿੰਨਲੈਂਡ ਦੇ ਸ਼ਹਿਰ ਵਾਨਤਾ ਵਿਖੇ ਸਥਿਤ ਗੁਰੂਦਵਾਰਾ ਸਾਹਿਬ ਵਾਨਤਾ ਵਿੱਚ ਸਮੂਹ ਸੰਗਤ ਵਲੋਂ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਪਾਵਨ ਦਿਹਾੜੇ ਤੇ ਫ਼ਿੰਨਲੈਂਡ ਦੀਆਂ ਸੰਗਤਾਂ ਨੇ ਕੰਮਾਂ ਕਾਰਾਂ ਤੋਂ ਵਿਹਲੇ ਹੋਕੇ ਸ਼ਾਮ ਨੂੰ ਗੁਰੂਘਰ ਵਿੱਚ ਭਾਰੀ ਗਿਣਤੀ ਵਿੱਚ ਹਾਜ਼ਰੀਆਂ ਭਰੀਆਂ। ਗੁਰੂਦਵਾਰਾ ਪ੍ਰਬੰਧਕ ਕਮੇਟੀ ਦੇ ਸੇਵਾਦਾਰਾਂ ਵਲੋਂ ਸੰਗਤਾਂ ਲਈ ਚਾਹ ਪਕੌੜੇ ਅਤੇ ਮਿਠਾਈਆਂ ਦਾ ਪ੍ਰਬੰਧ ਕੀਤਾ ਗਿਆ। ਗੁਰੂਘਰ ਵਿੱਚ ਸੰਗਤਾਂ ਨੇ ਦੀਪਮਾਲਾ ਕਰਕੇ ਗੁਰੂਘਰ ਨੂੰ ਬਹੁਤ ਮਨਮੋਹਕ ਅਤੇ ਸੁੰਦਰ ਢੰਗ ਨਾਲ ਸਜਾਇਆ। ਰਹਿਰਾਸ ਸਾਹਿਬ ਦੇ ਪਾਠ ਉਪਰੰਤ ਗਿਆਨੀ ਗੁਰਮੀਤ ਸਿੰਘ ਜੀ ਨੇ ਸੰਗਤਾਂ ਨੂੰ ਰਸਭਿੰਨੇ ਸ਼ਬਦ ਕੀਰਤਨ  “ਦੀਵਾਲੀ ਕੀ ਰਾਤਿ, ਦੀਵੇ ਬਾਲੀਅਨਿ” ਅਤੇ “ਸਤਿਗੁਰ ਬੰਦੀ ਛੋੜ ਹੈ ਜੀਵਨ ਮੁਕਿਤ ਕਰੇ ਓਡੀਣਾ” ਦਾ ਵਿਆਖਿਆ ਸਹਿਤ ਸਰਵਣ ਕਰਵਾਉਣ ਤੋਂ ਇਲਾਵਾ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੇ ਕਿਲੇ ਵਿਚੋ ਬਵੰਜਾਂ ਰਾਜਿਆਂ ਨੂੰ ਰਿਹਾਅ ਕਰਾਉਣ ਸਬੰਧੀ ਇਤਿਹਾਸ ਵੀ ਸਾਝਾਂ ਕੀਤਾ। ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਆਉਣ ਵਾਲੀ 5 ਨਵੰਬਰ ਨੂੰ ਗੁਰੂਦਵਾਰਾ ਵਾਨਤਾ ਵਿੱਚ ਗੁਰਪੁਰਬ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ, ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਆਪਣੇ ਕੀਮਤੀ ਸਮੇਂ ਵਿਚੋਂ ਕੁੱਝ ਸਮਾਂ ਕੱਢਕੇ ਗੁਰੂਘਰ ਹਾਜ਼ਰੀਆਂ ਲਵਾਕੇ ਆਪਣਾ ਜਨਮ ਸਫ਼ਲ ਕਰੋ। 

Geef een reactie

Het e-mailadres wordt niet gepubliceerd. Vereiste velden zijn gemarkeerd met *