ਦਮਦਮੀ ਟਕਸਾਲ ਦੇ ਮੁੱਖੀਆਂ ਦੀ ਯਾਦ ਵਿੱਚ ਸਮਾਗਮ 26 ਨਵੰਬਰ ਨੂੰ ਗੈਂਟ ਵਿਖੇ: ਭਾਈ ਭੂਰਾ

ਸਿੱਖ ਕੌਂਸਲ ਵੱਲੋਂ ਗੁਰਦਵਾਰਾ ਮਾਤਾ ਸਾਹਿਬ ਕੌਰ ਜੀ ਵਿਖੇ ਕਰਵਾਇਆ ਜਾਵੇਗਾ ਸ਼ਹੀਦੀ ਸਮਾਗਮ
ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਸ਼ਹੀਦ ਬਾਬਾ ਦੀਪ ਸਿੰਘ ਵੱਲੋਂ ਚਲਾਈ ਅਤੇ ਯੋਧਿਆਂ ਦੀ ਖਾਣ ਅਖਵਾਉਦੀ ਸੰਸਥਾਂ ਦਮਦਮੀ ਟਕਸਾਲ ਦੇ ਮਹਾਂਪੁਰਖਾਂ ਦੀ ਯਾਦ ਅਤੇ ਸਿੱਖ ਸੰਘਰਸ਼ ਦੇ ਸਮੂਹ ਸ਼ਹੀਦ ਸਿੰਘਾਂ ਨੂੰ ਸਮਰਪਤਿ ਇਕ ਵਿਸਾਲ ਸਮਾਂਗਮ 26 ਨਵੰਬਰ ਦਿਨ ਐਤਵਾਰ ਨੂੰ ਗੁਰਦਵਾਰਾ ਮਾਤਾ ਸਾਹਿਬ ਕੌਰ ਜੀ ਗੈਂਟ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦੇਂ ਹੋਏ ਇੰਟਰਨੈਸ਼ਨਲ ਸਿੱਖ ਕੌਸ਼ਲ ਬੈਲਜ਼ੀਅਮ ਦੇ ਪ੍ਰਧਾਨ ਭਾਈ ਜਗਦੀਸ਼ ਸਿੰਘ ਭੂਰਾ ਨੇ ਕਿਹਾ ਕਿ ਜਥੇਬੰਦੀ ਵੱਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਇਹ ਸਮਾਂਗਮ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਯੂਰਪ ਭਰ ‘ਚੋਂ ਪੰਥਕ ਆਗੂ ਹਿੱਸਾ ਲੈ ਰਹੇ ਹਨ। ਇਸ ਸਮਾਂਗਮ ਵਿੱਚ ਵੀਹਵੀਂ ਸਦੀ ਦੇ ਮਹਾਨ ਸਿੱਖ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਤੱਕ ਟਕਸਾਲ ਦੇ ਮੁੱਖੀਆਂ ਦੀ ਸਿੱਖੀ ਨੂੰ ਅਤੇ ਸਿੱਖ ਸੰਘਰਸ਼ ਨੂੰ ਦੇਣ ਬਾਰੇ ਵਿਚਾਰਾਂ ਹੋਣਗੀਆਂ ਤਾਂ ਕਿ ਨਵੀਂ ਪੀੜੀ ਦਮਦਮੀ ਟਕਸਾਲ ਬਾਰੇ ਜਾਣੂ ਹੋ ਸਕੇ। ਉਹਨਾਂ ਅੱਗੇ ਕਿਹਾ ਕਿ ਬੇਸੱਕ ਹੁਣ ਕਈ ਟਕਸਾਲਾਂ ਬਣ ਚੁੱਕੀਆਂ ਹਨ ਤੇ ਇਹਨਾਂ ਵਿੱਚੋਂ ਕਿਸੇ ਇੱਕ ਤੇ ਕਾਬਜ ਕੋਈ ਬੰਦਾਂ ਮਾੜਾ ਹੋ ਸਕਦਾ ਹੈ ਪਰ ਸਮੁੱਚੀ ਟਕਸਾਲ ਨੂੰ ਨਿੰਦਣਾ ਸਹੀ ਨਹੀ ਹੈ।

Geef een reactie

Het e-mailadres wordt niet gepubliceerd. Vereiste velden zijn gemarkeerd met *