ਜਨਤਾ ਨੂੰ ਜਾਗਰੂਕ ਕਰਨ ਵਿੱਚ ਆਸ਼ਾ ਦੀ ਭੂਮਿਕਾ ਅਹਿਮ- ਸਿਵਲ ਸਰਜਨ

ਸਟੇਟ ਅਧਿਕਾਰੀਆਂ ਵੱਲੋਂ ਆਸ਼ਾ ਫੈਸੀਲੀਟੇਟਰਜ ਦੇ ਕੰਮ ਦਾ ਜਾਇਜਾ
ਫਗਵਾੜਾ-ਕਪੂਰਥਲਾ 26 ਅਕਤੂਬਰ (ਰਵੀਪਾਲ ਸ਼ਰਮਾ) ਆਸ਼ਾ ਫੈਸੀਲੀਟੇਟਰ ਤੇ ਆਸ਼ਾ ਆਮ ਲੋਕਾਂ ਤੱਕ ਸਿਹਤ ਸਕੀਮਾਂ ਪਹੁੰਚਾਉਣ ਵਿੱਚ ਅਹਿਮ ਰੋਲ ਅਦਾ ਕਰਦੀਆਂ ਹਨ।ਇਹ ਸ਼ਬਦ ਸਿਵਲ ਸਰਜਨ ਡਾ. ਹਰਪ੍ਰੀਤ ਸਿੰਘ ਕਾਹਲੋਂ ਨੇ ਆਸ਼ਾ ਫੈਸੀਲੀਟੇਟਰਜ ਦੀ ਮੀਟਿੰਗ ਦੌਰਾਨ ਪ੍ਰਗਟ ਕੀਤੇ।ਇਸ ਮੌਕੇ ਤੇ ਸਟੇਟ ਤੋਂ ਵਿਸ਼ੇਸ਼ ਤੌਰ ਤੇ ਮੋਨੀਕਾ ਬੱਬਰ ਕੰਸਲਟੈਂਟ ਕਮਿਉਨਿਟੀ ਪ੍ਰੋਸੈਸ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਨੇ ਤੇ ਡਾ.ਮੀਨੂ ਲਖਨਪਾਲ ਕੰਸਲਟੈਂਟ ਜੇ.ਐੱਸ.ਐੱਸ. ਕੇ.(ਆਰ.ਐੱਮ.ਐੱਨ.ਸੀ.ਐੱਚ.ਏ) ਵੀ ਵਿਸ਼ੇਸ਼ ਤੌਰ ਤੇ ਹਾਜਰ ਸਨ।ਸਿਵਲ ਸਰਜਨ ਡਾ. ਕਾਹਲੋਂ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਫੀਲਡ ਵਿੱਚ ਕੰਮ ਕਰਨ ਵਿੱਚ ਕੋਈ ਪਰੇਸ਼ਾਨੀ ਆਉਂਦੀ ਹੈ ਤੇ ਉਹ ਇਸ ਸੰਬੰਧੀ ਉਨ੍ਹਾਂ ਨਾਲ ਸੰਪਰਕ ਕਰਨ।ਮੌਨੀਕਾ ਬੱਬਰ ਨੇ ਆਸ਼ਾ ਫੈਸੀਲੀਟੇਟਰਜ ਨੂੰ ਕਿਹਾ ਕਿ ਉਹ ਆਪਣਾ ਰਿਕਾਰਡ ਸਹੀ ਤਰ੍ਹਾਂ ਮੈਨਟੈਨ ਰੱਖਣ ਤੇ ਸਟੇਟ ਦੀ ਗਾਈਡਲਾਈਨਜ ਮੁਤਾਬਕ ਉਨ੍ਹਾਂ ਨੂੰ ਜੋ ਕੰਮ ਦਿੱਤਾ ਗਿਆ ਹੈ ਉਸ ਨੂੰ ਉਹ ਪੂਰੀ ਤਨਦੇਹੀ ਨਾਲ ਕਰਨ।ਉਨ੍ਹਾਂ ਇਹ ਵੀ ਕਿਹਾ ਕਿ ਸਾਰੀਆਂ ਆਸ਼ਾ ਆਪਣੇ ਖੇਤਰ ਵਿੱਚ ਆਉਂਦੀਆਂ ਗਰਭਵਤੀ ਮਹਿਲਾਵਾਂ ਦਾ ਪੂਰਾ ਖਿਆਲ ਰੱਖਣ ਤੇ ਉਨ੍ਹਾਂ ਨੂੰ ਸੰਸਥਾਗਤ ਜਣੇਪੇ ਲਈ ਪ੍ਰੇਰਨ।ਡਾ.ਮੀਨੂ ਲਖਨਪਾਲ ਨੇ ਆਸ਼ਾ ਫੈਸੀਲੀਟੇਟਰਜ ਨੂੰ ਕਿਹਾ ਕਿ ਹਰ ਮਹੀਨੇ ਦੀ 9 ਤਾਰੀਖ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਗਰਭਵਤੀ ਮਹਿਲਾਵਾਂ ਦਾ ਚੈਕਅਪ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਇਹੀ ਨਹੀਂ ਉਨ੍ਹਾਂ ਵੱਲੋਂ ਆਸ਼ਾ ਫੈਸੀਲੀਟੇਟਰਜ ਕੋਲੋਂ ਜਨਨੀ ਸ਼ਿਸ਼ੂ ਸੁਰੱਖਿਆ ਕਾਰਿਆਕ੍ਰਮ, ਜਨਨੀ ਸੁਰੱਖਿਆ ਯੋਜਨਾ ਆਦਿ ਬਾਰੇ ਜਾਣਕਾਰੀ ਵੀ ਲਈ ਗਈ। ਉਨ੍ਹਾਂ ਕਿਹਾ ਕਿ ਨਵਜੰਮੇ ਬੱਚੇ ਲਈ ਮਾਂ ਦਾ ਦੁੱਧ ਅਮ੍ਰਿੰਤ ਸਮਾਨ ਹੈ ਤੇ ਇਹ ਸੁਨੇਹਾ ਆਸ਼ਾ ਵੱਲੋਂ ਹਰ ਗਰਭਵਤੀ ਤੇ ਹਰ ਮਾਂ ਤੱਕ ਪਹੁੰਚਣਾ ਚਾਹੀਦਾ ਹੈ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ,ਜਿਲਾ ਪਰਿਵਾਰ ਭਲਾਈ ਅਫਸਰ ਡਾ.ਸੁਰਿੰਦਰ ਕੁਮਾਰ, ਜਿਲਾ ਟੀਕਾਕਰਨ ਅਫਸਰ ਡਾ. ਆਸ਼ਾ ਮਾਂਗਟ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ,ਸੀਨੀਅਰ ਮੈਡੀਕਲ ਅਫਸਰ ਡਾ. ਅਨੂਪ ਕੁਮਾਰ, ਜਿਲਾ ਮਾਸ ਮੀਡੀਆ ਅਫਸਰ ਪਰਗਟ ਸਿੰਘ, ਜਿਲਾ ਪ੍ਰੋਗਰਾਮ ਮੈਨੇਜਰ ਡਾ. ਸੁਖਵਿੰਦਰ ਕੌਰ, ਸੰਦੀਪ ਖੰਨਾ ਤੇ ਹੋਰ ਹਾਜਰ ਸਨ।

Geef een reactie

Het e-mailadres wordt niet gepubliceerd. Vereiste velden zijn gemarkeerd met *