ਪਿੰਡ ਵਜੀਦੋਵਾਲ ’ਚ ਅਕਾਲੀ-ਭਾਜਪਾ ਗਠਜੋੜ ਨੂੰ ਵ¤ਡਾ ਝਟਕਾ

ਸਰਪੰਚ ਓਮ ਪ੍ਰਕਾਸ਼ ਦੀ ਅਗਵਾਈ ਹੇਠ ਸਮੁ¤ਚੀ ਪੰਚਾਇਤ ਹੋਈ ਕਾਂਗਰਸ ’ਚ ਸ਼ਾਮਲ
* ਜੋਗਿੰਦਰ ਸਿੰਘ ਮਾਨ ਸਮੇਤ ਸੀਨੀਅਰ ਕਾਂਗਰਸੀ ਆਗੂਆਂ ਨੇ ਕੀਤਾ ਭਰਵਾਂ ਸਵਾਗਤ
ਫਗਵਾੜਾ 28 ਅਕਤੂਬਰ (ਰਵ9ਪਾਲ ਸ਼ਰਮਾ) ਪਿੰਡ ਵਜੀਦੋਵਾਲ ਵਿਖੇ ਅਕਾਲੀ-ਭਾਜਪਾ ਗਠਜੋੜ ਨੂੰ ਉਸ ਸਮੇਂ ਵ¤ਡਾ ਸਿਆਸੀਸ ਝਟਕਾ ਲ¤ਗਾ ਜਦੋਂ ਪਿੰਡ ਦੀ ਸਮੁ¤ਚੀ ਪੰਚਾਇਤ ਨੇ ਸਰਪੰਚ ਓਮ ਪ੍ਰਕਾਸ਼ ਦੀ ਅਗਵਾਈ ਹੇਠ ਅਕਾਲੀ-ਭਾਜਪਾ ਗਠਜੋੜ ਨੂੰ ਅਲਵਿਦਾ ਕਹਿੰਦੇ ਹੋਏ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿ¤ਤਾ। ਕਾਂਗਰਸ ਵਿਚ ਸ਼ਾਮਲ ਹੋਈ ਪੰਚਾਇਤ ਦਾ ਸਵਾਗਤ ਕਰਨ ਲਈ ਜਿਲ•ਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਜੋਗਿੰਦਰ ਸਿੰਘ ਮਾਨ ਵਿਸ਼ੇਸ਼ ਤੌਰ ਤੇ ਪੁ¤ਜੇ। ਉਹਨਾਂ ਦੇ ਨਾਲ ਸੂਬਾ ਕਾਂਗਰਸ ਸਕ¤ਤਰ ਅਵਤਾਰ ਸਿੰਘ ਪੰਡਵਾ, ਸਤਬੀਰ ਸਿੰਘ ਸਾਬੀ ਵਾਲੀਆ ਅਤੇ ਦਿਹਾਤੀ ਕਾਂਗਰਸ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਵੀ ਸਨ। ਸਰਪੰਚ ਓਮ ਪ੍ਰਕਾਸ਼ ਤੋਂ ਇਲਾਵਾ ਮੈਂਬਰ ਪੰਚਾਇਤ ਅਸ਼ੋਕ ਕੁਮਾਰ, ਸੁਰਿੰਦਰ ਪਾਲ, ਜਗਤ ਰਾਮ, ਸੀਮਾ, ਗੁਰਦੇਵ ਕੌਰ ਨੂੰ ਸਿਰੋਪੇ ਪਾ ਕੇ ਕਾਂਗਰਸ ਵਿਚ ਸ਼ਾਮਲ ਕਰਨ ਉਪਰੰਤ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਮੁ¤ਖਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਚਾਇਤਾਂ ਕਾਂਗਰਸ ਵਿਚ ਸ਼ਾਮਲ ਹੋ ਰਹੀਆਂ ਹਨ। ਕਾਂਗਰਸ ਵਿਚ ਸ਼ਾਮਲ ਹੋਣ ਵਾਲੀਆਂ ਪੰਚਾਇਤਾਂ ਨੂੰ ਬਣਦਾ ਮਾਣ ਸਤਿਕਾਰ ਦਿ¤ਤਾ ਜਾਵੇਗਾ ਅਤੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟ ਦੀ ਕੋਈ ਕਮੀ ਨਹੀਂ ਆਏਗੀ। ਦਲਜੀਤ ਰਾਜੂ ਨੇ ਕਿਹਾ ਕਿ ਬਹੁਤ ਜਲਦੀ ਹੋਰ ਪੰਚਾਇਤਾਂ ਵੀ ਕਾਂਗਰਸ ’ਚ ਸ਼ਾਮਲ ਹੋ ਰਹੀਆਂ ਹਨ। ਇਸ ਮੋਕੇ ਜਗਜੀਵਨ ਖਲਵਾੜਾ, ਕਸ਼ਮੀਰ ਖਲਵਾੜਾ, ਰਾਕੇਸ਼ ਕੁਮਾਰ ਸਾਬਕਾ ਸਰਪੰਚ, ਵਿਜੇ ਕੁਮਾਰ ਸਰਪੰਚ ਢ¤ਕ ਪੰਡੋਰੀ, ਜਸਵਿੰਦਰ, ਰਾਜਕੁਮਾਰ, ਸ਼ਿਵ ਰਾਮ, ਗੁਰਮੇਲ ਰਾਮ, ਜਗਜੀਵਨ ਰਾਮ, ਬਲਵੀਰ ਰਾਮ, ਜੋਗਰਾਜ, ਹਰਬਲਾਸ 1ਾਦਿ ਹ੍ਰਾਰ ਸਨ।
ਤਸਵੀਰ-300-ਪਿੰਡ ਵਜੀਦੋਵਾਲ ਵਿਖੇ ਕਾਂਗਰਸ ਪਾਰਟੀ ’ਚ ਸ਼ਾਮਲ ਹੋਏ ਸਰਪੰਚ ਓਮ ਪ੍ਰਕਾਸ਼ ਅਤੇ ਸਮੁ¤ਚੀ ਪੰਚਾਇਤ ਦਾ ਸਵਾਗਤ ਕਰਦੇ ਹੋਏ ਜੋਗਿੰਦਰ ਸਿੰਘ ਮਾਨ, ਅਵਤਾਰ ਸਿੰਘ ਪੰਡਵਾ, ਦਲਜੀਤ ਰਾਜੂ ਦਰਵੇਸ਼ ਪਿੰਡ ਅਤੇ ਹੋਰ।

Geef een reactie

Het e-mailadres wordt niet gepubliceerd. Vereiste velden zijn gemarkeerd met *