ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੀਚੇਵਾਲ ਵੱਲੋਂ ਨਗਰ ਕੀਰਤਨ ਸਜਾਇਆ

ਲੋਹੀਆਂ ਖਾਸ, 30 ਅਕਤੂਬਰ (ਸੁਰਜੀਤ ਸਿੰਘ ਸ਼ੰਟੀ) ਸ੍ਰੀ ਗੁਰੁ ਨਾਨਕ ਦੇਵ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ੴ ਚੈਰੀਟੇਬਲ ਟਰੱਸਟ ਸੀਚੇਵਾਲ ਵੱਲੋਂ ਸੁੰਦਰ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ। ਨਗਰ ਕੀਰਤਨ ਦੌਰਾਨ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਜਿੱਥੇ ਪੰਜਾਬ ਦੀ ਧਰਤੀ ਨੂੰ ਹਰਿਆ-ਭਰਿਆ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਕੀਤੀ ਗਈ, ਉ¤ਥੇ ਉਨ•ਾਂ ਨੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਅੱਗੇ ਅਰਜ਼ੋਈ ਕੀਤੀ ਕਿ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸੰਗਤਾਂ ਨੂੰ ਬਲ ਉਦਮ ਬਖਸ਼ਣ। 2019 ਵਿੱਚ ਆ ਰਹੇ 550 ਸਾਲਾ ਪੁਰਬ ਨੂੰ ਸਮਰਪਿਤ ਟਰੱਸਟ ਵੱਲੋਂ ਇਸ ਵਾਰ 6 ਨਗਰ ਕੀਰਤਨ ਸਜਾਏ ਜਾਣਗੇ। ਅੱਜ ਸਜਾਇਆ ਗਿਆ ਇਹ ਪਹਿਲਾ ਨਗਰ ਕੀਰਤਨ ਨਿਰਮਲ ਕੁਟੀਆ ਸੀਚੇਵਾਲ ਤੋਂ ਸ਼ੁਰੂ ਹੋਇਆ ਅਤੇ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਪਹੁੰਚ ਕੇ ਸਮਾਪਤ ਹੋਇਆ, ਜਿਸ ਦੌਰਾਨ ਵੱਖ ਵੱਖ ਪਿੰਡਾਂ ਦੀਆਂ ਪੰਚਾਇਤਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਕਲੱਬਾਂ, ਜਥੇਬੰਦੀਆਂ ਅਤੇ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲੇ ਭੇਂਟ ਕੀਤੇ ਗਏ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸੰਤ ਅਵਤਾਰ ਸਿੰਘ ਯਾਦਗਾਰੀ ਗਤਕਾ ਅਖਾੜੇ ਦੀ ਟੀਮ ਸਾਰਾ ਸਮਾਂ ਗਤਕੇ ਦੇ ਜ਼ੌਹਰ ਦਿਖਾਉਂਦੀ ਰਹੀ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ, ਸੰਤ ਦਇਆ ਸਿੰਘ ਟਾਹਲੀ ਸਾਹਿਬ ਵਾਲੇ, ਸੰਤ ਅਮਰੀਕ ਸਿੰਘ ਖੁਖਰੈਣ ਵਾਲੇ, ਸੰਤ ਸੁਖਜੀਤ ਸਿੰਘ ਸੀਚੇਵਾਲ, ਸੁਰਜੀਤ ਸਿੰਘ ਸ਼ੰਟੀ, ਬਲਾਕ ਸੰਮਤੀ ਮੈਂਬਰ ਜਸਪਾਲ ਸਿੰਘ, ਪੰਚ ਬੂਟਾ ਸਿੰਘ ਪਵਾਰ, ਪੰਚ ਜੋਗਾ ਸਿੰਘ ਚੱਕ ਚੇਲਾ, ਸੂਬਾ ਸਿੰਘ ਚੱਕ ਚੇਲਾ, ਤੇਗਾ ਸਿੰਘ ਚੱਕਚੇਲਾ, ਸੁਲੱਖਣ ਸਿੰਘ ਸਰਾਏ, ਸਾ. ਸਰਪੰਚ ਰਘਬੀਰ ਸਿੰਘ, ਸਰਪੰਚ ਰਜਵੰਤ ਕੌਰ, ਮਹਿਲਾ ਮੰਡਲ ਦੀ ਪ੍ਰਧਾਨ ਗੁਰਬਖਸ਼ ਕੌਰ, ਪੰਚ ਰਾਮ ਅਸਰਾ, ਸੁਲੱਖਣ ਸਿੰਘ, ਹਰਪਾਲ ਸਿੰਘ ਪਾਲਾ, ਬੇਅੰਤ ਸਿੰਘ ਮੁਹੱਬਲੀਪੁਰ, ਸੋਹਣ ਸਿੰਘ ਸ਼ਾਹ ਅਤੇ ਸੁਰਜੀਤ ਸਿੰਘ ਸੀਤਾ ਤੋਂ ਇਲਾਵਾ ਸੰਤ ਅਵਤਾਰ ਸਿੰਘ ਯਾਦਗਾਰੀ ਸਕੂਲ ਤੇ ਕਾਲਜ ਦੇ ਵਿੱਦਿਆਰਥੀ, ਸਮੂਹ ਸਟਾਫ ਅਤੇ ਵੱਡੀ ਗਿਣਤੀ ’ਚ ਸੰਗਤ ਹਾਜਰ ਸੀ।
ਫੋਟੋ ਕੈਪਸ਼ਨ: 1, 2
ਸੀਚੇਵਾਲ ਵੱਲੋਂ ਸਜਾਏ ਗਏ ਸੁੰਦਰ ਨਗਰ ਕੀਰਤਨ ਦਾ ਦ੍ਰਿਸ਼।

Geef een reactie

Het e-mailadres wordt niet gepubliceerd. Vereiste velden zijn gemarkeerd met *