ਗੁਰਪੁਰਬ ਨੂੰ ਸਮਰਪਿਤ ਪਿੰਡ ਸੈਦੋਵਾਲ ਵਿਖੇ ਕੁਸ਼ਤੀ ਦੰਗਲ ਅੱਜ

ਕਪੂਰਥਲਾ, ਇੰਦਰਜੀਤ ਸਿੰਘ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਪੁਰਬ ਨੂੰ ਸਮਰਪਿਤ ਮਹਾਨ ਕੁਸ਼ਤੀ ਦੰਗਲ ਸ਼੍ਰੀ ਗੁਰੂ ਰਾਮ ਦਾਸ ਸਟੇਡੀਅਮ ਪਿੰਡ ਸੈਦੋਵਾਲ ਵਿਖੇ 26 ਨਵੰਬਰ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਸਮੂਹ ਗ੍ਰਾਮ ਪੰਚਾਇਤ ਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਕੁਸ਼ਤੀ ਦੰਗਲ ਤੋਂ ਪਹਿਲਾ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ। ਕੁਸ਼ਤੀ ਦੰਗਲ ਨੂੰ ਵਿਸ਼ਵ ਪੱਧਰੀ ਸੱਦੇ ਹੋਏ ਪਹਿਲਵਾਨਾਂ ਦੀਆਂ ਕੁਸ਼ਤੀਆਂ ਹੋਣਗੀਆਂ। ਬਾਬਾ ਫਤਿਹ ਸਿੰਘ ਗਤਕਾ ਅਖਾੜਾ ਪਾਰਟੀ ਵਲੋ ਗਤਕੇ ਦੇ ਜੌਹਰ ਦਿਖਾਏ ਜਾਣਗੇ।

Geef een reactie

Het e-mailadres wordt niet gepubliceerd. Vereiste velden zijn gemarkeerd met *