ਪੰਜਾਬ ਰਾਜ ਦੇ ਵੱਖ-ਵੱਖ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਵਿਚਕਾਰ ਲੇਖ ਮੁਕਾਬਲਾ ਕਰਵਾਇਆ

ਫਗਵਾੜਾ 27 ਨਵੰਬਰ (ਅਸ਼ੋਕ ਸ਼ਰਮਾ) ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ‘ਮਨੁੱਖੀ ਜੀਵਨ ਵਿੱਚ ਦੁੱਧ ਦੀ ਮਹੱਤਤਾ’ ਵਿਸ਼ੇ ‘ਤੇ ਪੰਜਾਬ ਰਾਜ ਦੇ ਵੱਖ-ਵੱਖ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਵਿਚਕਾਰ ਲੇਖ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਕਮਲਾ ਨਹਿਰੂ ਜੂਨੀਅਰ ਕਾਲਜ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਸ਼ਰਨਜੀਤ ਕੋਰ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਕਾਲਜ ਅਤੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ।26 ਨਵੰਬਰ ਨੂੰ ਜ਼ਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਅਮਰਪ੍ਰਤਾਪ ਸਿੰਘ ਵਿਰਕ ਨੇ ਇਨਾਮ ਵੰਡ ਸਮਾਰੋਹ ਜੇਤੂ ਵਿਦਿਆਰਥਣਾਂ ਨੂੰ 3 ਹਜਾਰ ਰੁਪਏ ਨਗਦ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਕਾਲਜ ਪਿੰ੍ਰਸੀਪਲ ਡਾ. ਕਿਰਨ ਵਾਲੀਆ ਨੇ ਜੇਤੂ ਵਿਦਿਆਰਥਣ ਅਤੇ ਹੋਰ ਪ੍ਰਤੀਯੋਗੀਆਂ ਨੂੰ ਵਧਾਈ ਦਿੱਤੀ ਤੇ ਅੱਗੇ ਵੀ ਇਨਾਮ ਪ੍ਰਾਪਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।ਭਾਰਤ ਸਰਕਾਰ ਦੇ ਆਦੇਸ਼ਾਂ ਅਨੁਸਾਰ 26 ਨਵੰਬਰ ਦੇ ਦਿਨ ਨੂੰ ਹਰੇਕ ਵਰ੍ਹੇ ਸੰਵਿਧਾਨ ਦਿਵਸ ਮਨਾਉਣ ਨੂੰ ਮੱਖ ਰੱਖਦਿਆਂ ਕਾਲਜ ਦੇ ਐਨ.ਐਸ.ਐਸ ਵਿਭਾਗ ਵੱਲੋਂ ਡਾ. ਬੀ.ਆਰ.ਅੰਬੇਡਕਰ ਦੀ 125 ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ‘ਸੰਵਿਧਾਨ ਦਿਵਸ’ ਬੜੇ ਉਤਸਾਹ ਨਾਲ ਮਨਾਇਆ ਗਿਆ।ਜਿਸ ਵਿੱਚ ਰਾਜਨੀਤੀ ਸ਼ਾਸਤਰ ਵਿਭਾਗ ਤੋਂ ਡਾ.ਰਿੰਕਾ ਅਤੇ ਐਨ.ਐਸ.ਐਸ ਪ੍ਰੋਗਰਾਮ ਅਫਸਰ ਪ੍ਰੋ. ਰਜਨੀ ਨੇ ਸੰਵਿਧਾਨ ਦੀ ਮਹੱਤਤਾ, ਮਨੁੱਖੀ ਅਧਿਕਾਰਾਂ ਤੇ ਕਰੱਤਵਾਂ ਵਿਸ਼ੇ ‘ਤੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਕਾਲਜ ਪਿੰ੍ਰਸੀਪਲ ਡਾ.ਕਿਰਨ ਵਾਲੀਆਂ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਦੀ ਹਰੇਕ ਧਾਰਾ ਪਾਲਣਾ ਕਰਨ ਦੀ ਪ੍ਰੇਰਣਾ ਦਿੱਤੀ।

Geef een reactie

Het e-mailadres wordt niet gepubliceerd. Vereiste velden zijn gemarkeerd met *