ਆਪਣਾ ਰੁਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ ਬੇਰੁਜ਼ਗਾਰ ਨੌਜਵਾਨਾਂ ਦੀ ਹੋਈ ਇੰਟਰਵਿਊ

*ਯੋਜਨਾ ਤਹਿਤ ਉਦਯੋਗ ਸਥਾਪਿਤ ਕਰਨ ਲਈ 10 ਤੋਂ 25 ਲੱਖ ਰੁਪਏ ਤੱਕ ਦਾ ਮਿਲਦਾ ਹੈ ਕਰਜ਼ਾ-ਭੁੱਲਰ
ਕਪੂਰਥਲਾ, 19 ਦਸੰਬਰ, ਇੰਦਰਜੀਤ ਸਿੰਘ
ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ’ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ ਤਹਿਤ ਕਰਜ਼ਾ ਲੈ ਕੇ ਆਪਣਾ ਰੁਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਦੀ ਇੰਟਰਵਿਊ ਲਈ ਗਈ, ਅਤੇ ਯੋਗ ਉਮੀਦਵਾਰਾਂ ਦੀਆਂ ਅਰਜ਼ੀਆਂ ਵੱਖ-ਵੱਖ ਬੈਂਕਾਂ ਨੂੰ ਬਿਨੈਕਾਰਾਂ ਦੀ ਲੋੜ ਅਨੁਸਾਰ ਕਰਜ਼ਾ ਮਨਜ਼ੂਰ ਕਰਨ ਲਈ ਭੇਜੀਆਂ ਗਈਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਸਰਵਿਸ ਯੂਨਿਟ ਲਗਾਉਣ ਲਈ 10 ਲੱਖ ਰੁਪਏ ਅਤੇ ਮੈਨੂਫੈਕਚਰਿੰਗ ਯੂਨਿਟ ਲਗਾਉਣ ਲਈ 25 ਲੱਖ ਰੁਪਏ ਤੱਕ ਦਾ ਕਰਜ਼ਾ ਲਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿਚ 15 ਤੋਂ 35 ਫੀਸਦੀ ਤੱਕ ਸਬਸਿਡੀ ਦਿੱਤੀ ਜਾਂਦੀ ਹੈ। ਉਨ੍ਹਾਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈ ਕੇ ਆਪਣਾ ਰੁਜ਼ਗਾਰ ਸ਼ੁਰੂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਕਰਜ਼ਾ ਪ੍ਰਾਪਤ ਕਰਨ ਦੇ ਚਾਹਵਾਨ ਾ.ਕਵਚਿੋਨਲਨਿੲ.ਗੋਵ.ਨਿ ਉ¤ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਉਦਯੋਗ ਕੇਂਦਰ, ਹਮੀਰਾ ਰੋਡ, ਕਪੂਰਥਲਾ ਪਾਸੋਂ ਵਧੇਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ ਜਾਂ ਉਨ੍ਹਾਂ ਦੇ ਫੋਨ ਨੰਬਰ 01822-226478 ਉ¤ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਸਕੀਮ ਸਬੰਧੀ ਕਿਸੇ ਵੀ ਏਜੰਟ ਦੀ ਸਹਾਇਤਾ ਨਾ ਲੈ ਕੇ ਖੁਦ ਆਨਲਾਈਨ ਅਪਲਾਈ ਕੀਤਾ ਜਾਵੇ ਅਤੇ ਕਿਸੇ ਨੂੰ ਵੀ ਪੈਸੇ ਨਾ ਦਿੱਤੇ ਜਾਣ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਪ੍ਰਦਾਨ ਕਰਕੇ ਉਨ੍ਹਾਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਕਰਨ ਦਾ ਹੈ। ਇਸ ਮੌਕੇ ਚੀਫ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਸ. ਕਰਮਜੀਤ ਸਿੰਘ, ਫੰਕਸ਼ਨਲ ਮੈਨੇਜਰ ਇੰਡਸਟਰੀ ਵਿਭਾਗ ਸ੍ਰੀ ਰਵਿੰਦਰ ਕੁਮਾਰ, ਸਰਪੰਚ ਪਿੰਡ ਕਮਾਲਪੁਰ ਸ੍ਰੀ ਸੁਖਦੇਵ ਸਿੰਘ ਅਤੇ ਹੋਰ ਹਾਜ਼ਰ ਸਨ।

Geef een reactie

Het e-mailadres wordt niet gepubliceerd. Vereiste velden zijn gemarkeerd met *