ਅਮਰੀਕਾ ਦੇ ਗੁਰਦੁਆਰਾ ਸਾਹਿਬ ਵਿਚ ਭਾਰਤ ਸਰਕਾਰ ਦੇ ਨੁਮਾਇੰਦਿਆਂ ਲਈ ਵੜਨ ਤੇ ਪਾਬੰਦੀ

96 ਗੁਰਦੁਆਰਾ ਸਾਹਿਬ ਦੀਆਂ ਕਮੇਟੀ ਤੇ ਪੰਥਕ ਜਥੇਬੰਦੀਆਂ ਵਲੋਂ ਮੀਟਿੰਗ ਕਰਕੇ ਲਿਆ ਫੈਸਲਾ
ਨਿਊਯਾਰਕ  ਜਨਵਰੀ
ਅਮਰੀਕਾ ਦੀਆਂ 96 ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ, ਪੰਥਕ ਜੱਥੇਬੰਦੀਆਂ, ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਅਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਂਝੇ ਤੌਰ ਤੇ ਫੈਸਲਾ ਕੀਤਾ ਹੈ ਕਿ 96 ਗੁਰਦੁਆਰਾ ਸਾਹਿਬ ਵਿਚ ‘ਭਾਰਤ ਸਰਕਾਰ ਦੇ ਅਧਿਕਾਰੀਆਂ ਅਤੇ ਭਾਰਤ ਸਰਕਾਰ ਦੇ ਹਿੱਤਾਂ ਦੀ ਪ੍ਰਤੀਨਿੱਧਤਾ ਕਰਨ ਵਾਲਾ ਕੋਈ ਵੀ ਵਿਅਕਤੀ / ਭਾਰਤ ਸਰਕਾਰ’ ਨੂੰ ਅਮਰੀਕਾ ਦੇ ਗੁਰਦੁਆਰਿਆਂ ਵਿੱਚ ਦਾਖਲੇ, ਨਗਰ ਕੀਰਤਨਾਂ, ਸਮੇਤ ਕਿਸੇ ਵੀ ਸਮਾਜਿਕ ਜਾਂ ਧਾਰਮਿਕ ਪ੍ਰੋਗਰਾਮਾਂ, ਵਿੱਚ ਹਿੱਸਾ ਲੈਣ ਲਈ ਇਜਾਜਤ ਨਹੀਂ ਦਿੱਤੀ ਜਾਵੇਗੀ। ਇਸ ਸਬੰਧੀ ਬਿਆਨ ਜਾਰੀ ਕਰਦਿਆ ਸਿੱਖ ਕੋਆਰਡੀਨੇਸ਼ਨ ਕਮੇਟੀ ਤੇ ਕਨਵੀਨਰ ਸ. ਹਿੰਮਤ ਸਿੰਘ ਨੇ ਕਿਹਾ ਹੈ ਕਿ ਇਹ ਫੈਸਲਾ ਇਸ ਕਰਕੇ ਕੀਤਾ ਹੈ ਕਿਉਂਕਿ ਭਾਰਤ ਸਰਕਾਰ ਜੂਨ 1984 ਵਿਚ ਸ੍ਰੀ ਦਰਬਾਰ ਸਾਹਿਬ ਅਤੇ 40 ਹੋਰ ਗੁਰਦੁਆਰਿਆਂ ਤੇ ਹੋਏ ਹਮਲੇ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਬਾਹੀ, ਨਵੰਬਰ 1984 ਵਿੱਚ ਦਿੱਲੀ ਅਤੇ ਪੂਰੇ ਭਾਰਤ ਵਿੱਚ ਸਿੱਖਾਂ ਦੀ ਨਸਲਕੁਸ਼ੀ ਜੋ ਅਜੇ ਵੀ ਵੱਖ-ਵੱਖ ਰੂਪਾਂ ਵਿਚ ਜਾਰੀ ਹੈ, ਪੰਜਾਬ ਦੇ ਦਰਿਆਈ ਪਾਣੀਆਂ ਅਤੇ ਖੇਤੀਬਾੜ੍ਹੀ ਉੱਤਪਾਦਾਂ ਦੀ ਲਗਾਤਾਰ ਲੁੱਟ-ਮਾਰ, ਅਤੇ ਦਹਾਕਿਆਂ ਤੋਂ ਜਾਰੀ ਪੰਜਾਬ ਦੇ ਸਿੱਖਾਂ ਦੀਆਂ ਵਾਧੂ-ਜੁਡੀਸ਼ੀਅਲ ਕਤਲਾਂ ਲਈ ਜਿੰਮੇਵਾਰ ਹੈ। ਇਸੇ ਤਰ੍ਹਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਕੇ ਭਾਰਤ ਸਰਕਾਰ ਕੈਦੀਆਂ ਦੀ ਕਾਲ-ਕੋਠੜੀ ਅੰਦਰ ਬੇੜ੍ਹੀਆਂ ਵਿੱਚ ਜਕੜ੍ਹੇ ਅਤੇ ਡਾਕਟਰੀ ਇਲਾਜ ਤੋਂ ਵਾਂਝਿਆਂ ਕਰ ਨਜ਼ਰਬੰਦ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਭਾਰਤੀ ਸਰਕਾਰ ਭਾਰਤੀ ਜੇਲਾਂ ਵਿਚ ਬੰਦ ਸਿੱਖ ਰਾਜਨੀਤਕ ਕੈਦੀਆਂ ਨੂੰ ਜੇਲ੍ਹ ਨਿਯਮਾਂ ਮੁਤਾਬਿਕ ਸਜ਼ਾ ਪੂਰੀ ਹੋਣ ਦੇ ਬਾਵਜੂਦ ਵੀ ਗ਼ੈਰਸੰਵਿਧਾਨਕ ਤਰੀਕੇ ਨਾਲ ਕੈਦ ਵਿੱਚ ਰੱਖ ਰਹੀ ਹੈ। ਭਾਰਤੀ ਸਰਕਾਰ ਸਿੱਖ ਨੌਜਵਾਨਾਂ ਦੀਆਂ ਗ਼ੈਰ-ਕਾਨੂੰਨੀ ਗ੍ਰਿਫਤਾਰੀਆਂ ਅਤੇ ਪੁਲਿਸ ਵੱਲੋਂ ਸਿੱਖ ਕਾਰਕੁੰਨਾ ਉੱਤੇ ਅਣਮਨੁੱਖੀ ਤਸ਼ੱਦਦ ਕਰ ਦਹਿਸ਼ਤ ਭਰਿਆ ਮਾਹੌਲ ਪੈਦਾ ਕਰ ਰਹੀ ਹੈ। ਬੀਜੇਪੀ ਦੀ ਭਾਰਤੀ ਸਰਕਾਰ ਆਰ.ਐਸ.ਐਸ. ਦੇ ਹਿੰਦੂਤਵੀ (ਹਿੰਦੂ ਰਾਸ਼ਟਰ) ਦੇ ਏਜੰਡੇ ਨੂੰ ਉਤਸ਼ਾਹਿਤ ਕਰ ਰਹੀ ਹੈ ਅਤੇ ਹੋਰ ਸਾਰੇ ਘੱਟ-ਗਿਣਤੀ ਧਰਮਾਂ ਨੂੰ ਆਪਣੇ ਅਧੀਨ ਕਰ ਰਹੀ ਹੈ। ਭਾਰਤੀ ਸੰਵਿਧਾਨ, ਆਰਟੀਕਲ 25 ਬੀ ਤਹਿਤ ਸਿੱਖ ਧਰਮ ਨੂੰ ਵੱਖਰੇ ਧਰਮ ਵਜੋਂ ਮਾਨਤਾ ਨਹੀਂ ਦਿੰਦਾ ਅਤੇ ਸਿੱਖ ਧਰਮ ਨੂੰ ਹਿੰਦੂ ਧਰਮ ਨਾਲ ਹੀ ਜੋੜ੍ਹਿਆ ਜਾਂਦਾ ਹੈ ਜਦ ਕਿ ਸਿੱਖ ਇੱਕ ਵੱਖਰੀ ਕੌਮ ਹੈ। ਇਹ ਬਿਆਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਇਹ ਫੈਸਲਾ ਅੱਜ ਤੋਂ ਹੀ ਲਾਗੂ ਕੀਤਾ ਜਾਂਦਾ ਹੈ।
ਜਾਰੀ ਕਰਤਾ
ਹਿੰਮਤ ਸਿੰਘ ਕੋਆਰਡੀਨੇਟਰ
ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ

Geef een reactie

Het e-mailadres wordt niet gepubliceerd. Vereiste velden zijn gemarkeerd met *