38ਵੇ ਸੰਤ ਸਮਾਮਮ ’ਚ ਕੀਤੇ ਤਿੰਨ ਗਰੀਬ ਲੜਕੀਆਂ ਦੇ ਵਿਆਹ

ਕਪੂਰਥਲਾ, ਇੰਦਰਜੀਤ
ਕਪੂਰਥਲਾ ਦੇ ਪਿੰਡ ਮੰਡੇਰ ਬੇਟ ’ਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਰੀਬ ਲੋੜਵੰਦ ਪਰਿਵਾਰਾਂ ਦੀਆਂ ਤਿੰਨ ਲੜਕੀਆਂ ਦੇ ਵਿਆਹ ਕਰਵਾਏ ਗਏ। ਇਸ ਦੀ ਜਾਣਕਾਰੀ ਦਿੰਦੇ ਹੋਏ ਬਾਬਾ ਅਸ਼ੋਕ ਸਿੰਘ ਰਾਜਦੇਵ ਨੇ ਦੱਸਿਆ ਕਿ ਸੰਤ ਸਮਾਗਮ ਦੌਰਾਨ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਤਿੰਨ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਆਨੰਦ ਕਾਰਜ ਹੋਏ। ਸਮਾਗਮ ਦੌਰਾਨ ਪੌਡੇਚੇਰੀ ਦੇ ਸਾਬਕਾ ਰਾਜਪਾਲ ਇਕਬਾਲ ਸਿੰਘ ਤੇ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਾਈਅਬ ਵਿਸ਼ੇਸ਼ ਤੌਰ ਤੇ ਪਹੁੰਚੇ ਤੇ ਵਿਆਹੀਆਂ ਹੋਈਆਂ ਜੋੜੀਆਂ ਨੂੰ ਅਸ਼ੀਰਵਾਦ ਦਿੱਤੇ। ਉਨ੍ਹਾਂ ਕਿਹਾ ਕਿ ਇਹੋ ਜਿਹੇ ਕੰਮ ਮਾਲਕ ਕਿਸੇ ਕਿਸੇ ਦੇ ਹਿੱਸੇ ਹੀ ਲਾਉਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਜ ਸੇਵਾ ਦੇ ਕਾਰਜ ਕਰਨਾ ਬਹੁਤ ਹੀ ਚੰਗਾ ਤੇ ਨੇਕ ਉਪਰਾਲਾ ਤੇ ਪਰਮਾਤਮਾ ਦੇ ਚਰਨਾ ਵਿਚ ਅਜਿਹੇ ਲੋਕ ਭਲਾਈ ਦੇ ਕੰਮ ਕਰਨ ਵਾਲਿਆਂ ਨੂੰ ਜਰੂਰ ਚੰਗੀ ਥਾਂ ਮਿਲਦੀ ਹੈ। ਸਮਾਗਮ ਦੌਰਾਨ ਵਿਆਹੀਆਂ ਗਈਆਂ ਲੜਕੀਆਂ ਨੂੰ ਘਰੇਲੂ ਵਰਤੋਂ ਦਾ ਸਮਾਨ ਵੀ ਦਿੱਤਾ ਤੇ ਪਿੰਡ ਦੇ ਗਰੀਬ ਬੱਚਿਆਂ ਨੂੰ ਗਰਮ ਕੱਪੜੇ ਦਿੱਤੇ। ਸਮਾਗਮ ਦੌਰਾਨ ਮੰਚ ਸੰਚਾਚਨ ਦੀ ਭੂਮਿਕਾ ਗਾਇਕ ਦਲਵਿੰਦਰ ਦਿਆਲਪੁਰੀ ਨੇ ਅਦਾ ਕੀਤੀ। ਇਸ ਮੌਕੇ ’ਤੇ ਵਿਧਾਇਕ ਰਮਨਜੀਤ ਸਿਕੀ ਦੇ ਪੀਏ ਸਿਕੰਦਰ ਸਿੰਘ, ਵਿਸ਼ਾਲ ਸੋਨੀ, ਕੌਸਲਰ ਨਰਿੰਦਰ ਮਨਸੂ, ਸਰਪੰਚ ਮਲਕੀਤ ਸਿੰਘ, ਜਸਪਾਲ ਸਿੰਘ ਜੱਸਾ, ਨਵਦੀਪ ਸਿੰਘ, ਸਿਮਰਨਜੀਤ ਸਿੰਘ ਯੂਐਸਏ ਆਦਿ ਮੌਜੂਦ ਸਨ।

Geef een reactie

Het e-mailadres wordt niet gepubliceerd. Vereiste velden zijn gemarkeerd met *