ਸੱਤਾਧਾਰੀ ਪਾਰਟੀ ਵਲੋ ਆਪ ਆਗੂਆਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀ ਹੋਵੇਗੀ-ਚੀਮਾ

-ਕਿਹਾ ਜੇ ਸਰਕਾਰਾਂ ਕਿਸਾਨਾਂ ਨੂੰ ਸਹੂਲਤਾਂ ਦਿੰਦੀਆਂ ਤਾਂ ਕਿਸਾਨਾਂ ਦੇ ਸਿਰ ਕਰਜ਼ਾ ਚੜ੍ਹਦਾ ਹੀ ਕਿੳ
ਕਪੂਰਥਲਾ, ਇੰਦਰਜੀਤ
ਆਮ ਆਦਮੀ ਪਾਰਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੱਜਣ ਸਿੰਘ ਚੀਮਾ ਦੀ ਅਗਵਾਈ ਹੇਠ ਨਗੀਨਾ ਰਿਜ਼ੋਰਟ ਵਿਖੇ ਹੋਈ। ਮੀਟਿੰਗ ਦੌਰਾਨ ਸ਼ਾਮਲ ਹੋਏ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਜ਼ਿਲ੍ਹੇ ਵਿਚ ਆਮ ਆਦਮੀ ਪਾਰਟੀ ਵਰਕਰਾਂ ਨਾਲ ਸੱਤਾਧਾਰੀ ਪਾਰਟੀ ਦੇ ਆਗੂਆਂ ਵਲੋ ਕੀਤੇ ਜਾ ਰਹੇ ਧੱਕੇ ਤੇ ਝੂਠੇ ਪਰਚਿਆਂ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ ਤੇ ਪਾਰਟੀ ਹਰ ਇਕ ਵਰਕਰ ਦੇ ਨਾਲ ਖੜ੍ਹੀ ਹੈ। ਕਿਸੇ ਵੀ ਵਰਕਰ ਨਾਲ ਹੋ ਰਹੇ ਧੱਕੇ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ ਜੇ ਆਪ ਵਰਕਰਾਂ ਦੇ ਖਿਲਾਫ ਝੂਠੇ ਪਰਚੇ ਦਰਜ ਕਰਨੇ ਤੇ ਧੱਕੇਸ਼ਾਹੀ ਨੂੰ ਬੰਦ ਨਾਲ ਕੀਤਾ ਗਿਆ ਤਾਂ ਪੰਜਾਬ ਸਰਕਾਰ ਖਿਲਾਫ ਪਾਰਟੀ ਸੜਕਾਂ ਤੇ ਉਤਰ ਕੇ ਸੰਘਰਸ਼ ਕਰੇਗੀ। ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਜ਼ਿਲ੍ਹੇ ਵਿਚ ਅਧਾਰ ਬੇਹੱਦ ਮਜ਼ਬੂਤ ਹੈ ਤੇ ਕਾਂਗਰਸ ਸਰਕਾਰ ਦੇ ਸੱਤਾ ਵਿਚ ਹੋਣ ਦੇ ਬਾਵਜੂਦ ਪਾਰਟੀ ਦੀਆਂ ਮਾੜੀਆਂ ਨੀਤੀਆਂ ਤੋ ਨਿਰਾਸ਼ ਕਾਂਗਰਸੀ ਵਰਕਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਕਿਉਕਿ ਕਾਂਗਰਸ ਨਾਲ ਚੋਣਾਂ ਤੋਂ ਪਹਿਲਾ ਲੋਕਾਂ ਨਾਲ ਕੀਤਾ ਹੋਇਆ ਇਕ ਵੀ ਵਾਅਦਾ ਪੂਰਾ ਨਹੀ ਕੀਤਾ। ਸਰਕਾਰ ਵਲੋ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦਾ ਜੋ ਰੌਲਾ ਰੱਪਾ ਪਾਇਆ ਜਾ ਰਿਹਾ ਹੈ। ਉਸ ਨਾਲ ਕਿਸੇ ਵੀ ਕਿਸਾਨ ਨੂੰ ਕੋਈ ਫਾਇਦਾ ਨਹੀ ਹੋਇਆ। ਕਿਉਕਿ ਜੇ ਸਰਕਾਰਾਂ ਕਿਸਾਨਾਂ ਨੂੰ ਸਹੂਲਤਾਂ ਦਿੰਦੀਆਂ ਤਾਂ ਕਿਸਾਨਾਂ ਦੇ ਸਿਰ ਕਰਜ਼ਾ ਚੜ੍ਹਦਾ ਹੀ ਕਿਉ। ਕਿਸਾਨਾਂ ਦੀ ਆਲੂਆਂ ਦੀ ਫਸਲ ਪਿਛਲੇ ਸੀਜ਼ਨ ਦੌਰਾਨ ਪਹਿਲਾ ਸ਼੍ਰੋਮਣੀ ਅਕਾਲੀ ਦਲ ਭਾਰਤੀ ਜਨਤਾ ਪਾਰਟੀ ਦੇ ਰਾਜ ਵਿਚ ਬੁਰੀ ਤਰ੍ਹਾਂ ਨਾਲ ਰੁਲੀ ਤੇ ਹੁਣ ਕਾਂਗਰਸ ਦੇ ਰਾਜ ਵਿਚ ਵੀ ਕਿਸਾਨ ਆਲੂ ਸੜਕਾਂ ਤੇ ਸੁੱਟਣ ਵਾਸਤੇ ਮਜ਼ਬੂਰ ਹੋ ਰਿਹਾ ਹੈ। ਪਰ ਸਰਕਾਰ ਕਿਸਾਨ ਹਤੇਸ਼ੀ ਸਰਕਾਰ ਹੋਣ ਦੀ ਡੌਡੀ ਪਿੱਟ ਰਹੀ ਹੈ। ਚੀਮਾ ਨੇ ਕਿਹਾ ਕਿ ਜੇ ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਚੋਣਾਂ ਤੋਂ ਪਹਿਲਾ ਲੋਕਾਂ ਨਾਲ ਹਰ ਘਰ ਵਿਚ ਨੌਕਰੀ ਦੇਣ ਦਾ ਕੀਤਾ ਇਕ ਵਾਅਦਾ ਹੀ ਪੂਰਾ ਕਰ ਦੇਣ ਤਾਂ ਉਹ ਚੋਣਾਂ ਵਿਚ ਉਨ੍ਹਾਂ ਦਾ ਸਾਥ ਦੇਣ ਨੂੰ ਤਿਆਰ ਹੈ। ਚੀਮਾ ਨੇ ਕਿਹਾ ਕਿ ਆਉਦੇ ਦਿਨਾਂ ਵਿਚ ਪਾਰਟੀ ਦੇ ਜ਼ਿਲ੍ਹੇ ਅੰਦਰ ਜੱਥੇਬੰਧਕ ਢਾਂਚੇ ਦਾ ਵਿਸਥਾਰ ਕੀਤਾ ਜਾਵੇਗਾ ਤੇ ਹਰ ਵਰਕਰ ਨੂੰ ਜਿੰਮੇਵਾਰੀ ਦਿੱਤੀ ਜਾਵੇਗੀ। ਆਉਣ ਵਾਲੀਆਂ ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਸ਼ਿਰਕਤ ਕਰੇਗੀ। ਉਨ੍ਹਾਂ ਵਰਕਰਾਂ ਨੂੰ ਕਿਹਾ ਕਿ ਉਹ ਚੋਣਾਂ ਵਾਸਤੇ ਹੁਣ ਤੋਂ ਹੀ ਖੁਦ ਨੂੰ ਤਿਆਰ ਕਰ ਲੈਣ। ਮੀਟਿੰਗ ਦੌਰਾਨ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਈ ਵਰਕਰ ਆਮ ਆਦਮੀ ਪਾਰਟੀ ਵਿਚ ਸਾਮਲ ਹੋਏ। ਜਿਨ੍ਹਾਂ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਭਰਵਾ ਸੁਆਗਤ ਕੀਤਾ ਗਿਆ। ਇਸ ਮੌਕੇ ’ਤੇ ਐਡਵੋਕੇਟ ਸਤਨਾਮ ਸਿੰਘ ਮੋਮੀ, ਲਵਪ੍ਰੀਤ ਸਿੰਘ ਡਡਵਿੰਡੀ, ਨਰਿੰਦਰ ਸਿੰਘ ਖਿੰਡਾ, ਮਹੁੰਮਦ ਰਫੀ, ਰਜਿੰਦਰ ਸਿੰਘ ਜੈਨਪੁਰ, ਸੁਦੇਸ਼ ਕੁਮਾਰ, ਨੀਲਮ ਜਾਰਜ ਮਸੀਹ, ਦਿਲਪ੍ਰੀਤ ਸਿੰਘ, ਅੰਗਰੇਜ਼ ਸਿੰਘ, ਸ਼ਮਸ਼ੇਰ ਸਿੰਘ, ਰਣਜੀਤ ਸਿੰਘ, ਗੁਰਦੀਪ ਸਿੰਘ ਅਜ਼ਾਦ, ਜਸਕਮਲ ਸਿੰਘ, ਪਰਮਜੀਤ ਸਿੰਘ ਖਾਲਸਾ, ਗੁਰਚਮਨ ਲਾਲ, ਕੁਲਵੀਰ ਸਿੰਘ ਵਟਾਂਵਾਲੀ ਆਦਿ ਮੌਜੂਦ ਸਨ।
ਤਸਵੀਰ-12ਕੇਪੀਟੀ ਇੰਦਰਜੀਤ-1,2
ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੱਜਣ ਸਿੰਘ ਚੀਮਾ ਅਤੇ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ।

Geef een reactie

Het e-mailadres wordt niet gepubliceerd. Vereiste velden zijn gemarkeerd met *