ਅਮਨਪ੍ਰੀਤ ਹਸਪਤਾਲ ਵਿਖੇ ਗਣਤੰਤਰ ਦਿਵਸ ਮੌਕੇ ਲਗਾਇਆ ਜਾਵੇਗਾ ਮੁਫਤ ਮੈਡੀਕਲ ਕੈਂਪ

ਕਪੂਰਥਲਾ, ਇੰਦਰਜੀਤ
ਗਣਤੰਤਰ ਦਿਵਸ ਮੌਕੇ ਉ¤ਤਰੀ ਭਾਰਤ ਦੇ ਪ੍ਰਸਿ¤ਧ ਅਮਨਪ੍ਰੀਤ ਹਸਪਤਾਲ ਵਲੋਂ ਸਾਬਕਾ ਫ਼ੌਜੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਇਲਾਜ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਟਰੀ ਕਲ¤ਬ ਦੇ ਪ੍ਰਧਾਨ ਡਾ: ਅਮਨਪ੍ਰੀਤ ਸਿੰਘ ਨੇ ਦ¤ਸਿਆ ਕਿ ਸਾਬਕਾ ਫ਼ੌਜੀਆਂ ਨੇ ਆਪਣੀ ਸਾਰੀ ਜ਼ਿੰਦਗੀ ਦੇਸ਼ ਦੇ ਨਾਗਰਿਕਾਂ ਦੀ ਸੁਰ¤ਖਿਆ ਲਈ ਲਾ ਦਿ¤ਤੀ ਹੈ । ਅ¤ਜ ਸਾਡਾ ਵ¤ਡਾ ਫ਼ਰਜ਼ ਬਣਦਾ ਹੈ ਕਿ ਉਨ੍ਹਾਂ ਦੀ ਸੇਵਾ ਕਰੀਏ । ਡਾ: ਅਮਨਪ੍ਰੀਤ ਸਿੰਘ ਨੇ ਦ¤ਸਿਆ ਕਿ ਮੁਫ਼ਤ ਮੈਡੀਕਲ ਕੈਂਪ ਵਿਚ ਸਾਬਕਾ ਫ਼ੌਜੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਮਾਹਿਰ ਡਾਕਟਰਾਂ ਵਲੋਂ ਚੈ¤ਕਅਪ ਕੀਤਾ ਜਾਵੇਗਾ ਤੇ ਹਸਪਤਾਲ ਵਲੋਂ ਮੁਫ਼ਤ ਇਲਾਜ ਕੀਤਾ ਜਾਵੇਗਾ । ਇਸ ਕੈਂਪ ਵਿਚ ਜਲੰਧਰ, ਕਪੂਰਥਲਾ, ਫਿਰੋਜ਼ਪੁਰ ਆਦਿ ਜ਼ਿਲ੍ਹਿਆਂ ਤੋਂ ਵ¤ਡੀ ਗਿਣਤੀ ਵਿਚ ਸਾਬਕਾ ਫ਼ੌਜੀ ਇਸ ਕੈਂਪ ਵਿਚ ਆਉਣਗੇ । ਇਸ ਮੌਕੇ ਡਾ: ਸੂਫ਼ੀਆ, ਜਸਪਾਲ ਸਿੰਘ, ਅਵਤਾਰ ਸਿੰਘ ਸੋਨੂੰ, ਸੰਦੀਪ ਕੌਰ, ਸੁਮਨਦੀਪ ਕੌਰ, ਹਰਜੀਤ ਕੌਰ, ਹਰਵਿੰਦਰ ਕੌਰ ਖ਼ਾਲਸਾ, ਭਾਰਤੀ, ਕੁਲਵਿੰਦਰ ਕੌਰ, ਜਸਪ੍ਰੀਤ ਕੌਰ, ਨਵਜੋਤ ਕੌਰ ਆਦਿ ਹਾਜ਼ਰ ਸਨ ।

Geef een reactie

Het e-mailadres wordt niet gepubliceerd. Vereiste velden zijn gemarkeerd met *