ਦਰਸ਼ਨ ਸਿੰਘ ਕੋਟ ਕਰਾਰ ਖਾਂ ਅਤੇ ਬਲਜਿੰਦਰ ਸਿੰਘ ਠੇਕੇਦਾਰ ਦੇ ਸਨਮਾਨ ਵਿਚ ਸਮਾਗਮ ਜਲਦ – ਰਜਿੰਦਰ ਘੇੜਾ

ਫਗਵਾੜਾ 1 ਫਰਵਰੀ (ਅਸ਼ੋਕ ਸ਼ਰਮਾ-ਚੇਤਨ ਸ਼ਰਮਾ) ਸ੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਫਗਵਾੜਾ ਦੇ ਸ਼ਹਿਰੀ ਪ੍ਰਧਾਨ ਰਜਿੰਦਰ ਘੇੜਾ ਨੇ ਵਿੰਗ ਦੇ ਕੌਮੀ ਪ੍ਰਧਾਨ ਗੁਲਜਾਰ ਸਿੰਘ ਰਣੀਕੇ ਵਲੋਂ ਦਰਸ਼ਨ ਸਿੰਘ ਕੋਟ ਕਰਾਰ ਖਾਨ ਨੂੰ ਦੋਆਬਾ ਜੋਨ ਦਾ ਇੰਚਾਰਜ ਅਤੇ ਬਲਜਿੰਦਰ ਸਿੰਘ ਠੇਕੇਦਾਰ ਕੋਂਸਲਰ ਨੂੰ ਸੂਬਾ ਮੀਤ ਪ੍ਰਧਾਨ ਬਣਾਏ ਜਾਣ ਦਾ ਸੁਆਗਤ ਕਰਦਿਆਂ ਕਿਹਾ ਕਿ ਸ਼ਹਿਰੀ ਵਿੰਗ ਵਲੋਂ ਉਕਤ ਦੋਵੇਂ ਨਵ ਨਿਯੁਕਤ ਅਹੁਦੇਦਾਰਾਂ ਦੇ ਸਨਮਾਨ ਵਿਚ ਜਲਦ ਹੀ ਇਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਉਕਤ ਦੋਵੇਂ ਨਿਯੁਕਤੀਆਂ ਨਾਲ ਸ੍ਰੋਮਣੀ ਅਕਾਲੀ ਦਲ ਨੂੰ ਦੁਆਬੇ ਵਿਚ ਹੋਰ ਮਜਬੂਤੀ ਮਿਲੇਗੀ ਅਤੇ 2019 ਦੀਆਂ ਲੋਕਸਭਾ ਚੋਣਾਂ ਵਿਚ ਸ੍ਰੋਮਣੀ ਅਕਾਲੀ ਦਲ ਭਾਰੀ ਬਹੁਮਤ ਨਾਲ ਜਿ¤ਤ ਹਾਸਲ ਕਰੇਗਾ। ਘੇੜਾ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁ¤ਖ ਮੰਤਰੀ ਪੰਜਾਬ, ਸ. ਸੁਖਬੀਰ ਸਿੰਘ ਬਾਦਲ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਅਤੇ ਗੁਲਜਾਰ ਸਿੰਘ ਰਣੀਕੇ ਕੌਮੀ ਪ੍ਰਧਾਨ ਐਸ.ਸੀ. ਵਿੰਗ ਨੇ ਦਰਸ਼ਨ ਸਿੰਘ ਕੋਟਕਰਾਰ ਖਾਂ ਅਤੇ ਬਲਜਿੰਦਰ ਸਿੰਘ ਠੇਕੇਦਾਰ ਦੀ ਨਿਯੁਕਤੀ ਕਰਕੇ ਦੁਆਬੇ ਨੂੰ ਜੋ ਮਾਣ ਬਖਸ਼ਿਆ ਹੈ ਉਸ ਨਾਲ ਹਰ ਪਾਰਟੀ ਵਰਕਰ ਵਿਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਜ¤ਥੇਦਾਰ ਸਰੂਪ ਸਿੰਘ ਖਲਵਾੜਾ, ਸੋਹਨ ਸਿੰਘ ਵਾਹਦ, ਬਲਬੀਰ ਸਿੰਘ ਯੂਥ ਪ੍ਰਧਾਨ ਅਤੇ ਸੰਦੀਪ ਸੀਪਾ ਆਦਿ ਵੀ ਹਾਜਰ ਸਨ।

Geef een reactie

Het e-mailadres wordt niet gepubliceerd. Vereiste velden zijn gemarkeerd met *