ਹੋਲਾ ਮਹੱਲਾ ਪੁਰਬ 1 ਮਾਰਚ ਨੂੰ ਗੁ. ਦਮਦਮਾ ਸਾਹਿਬ ਵਿਖੇ

ਨਵੀ ਦਿੱਲੀ : 27 ਫਰਵਰੀ, 2018
ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਥਾਪਿਤ ਪਰੰਪਰਾ ਅਨੁਸਾਰ ਚੜ੍ਹਦੀਕਲਾ ਅਤੇ ਸੂਰਬੀਰਤਾ ਦੇ ਪ੍ਰਤੀਕ ਤਿਉਹਾਰ ‘ਹੋਲਾ ਮਹੱਲਾ’ ਨੂੰ ਮੰਨਾਉਣ ਲਈ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਵਲੋਂ ਵੀਰਵਾਰ, 1 ਮਾਰਚ (18 ਫੱਗਣ) ਨੂੰ ਗੁਰਦੁਆਰਾ ਦਮਦਮਾ ਸਾਹਿਬ ਵਿੱਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਦਸਿਆ ਕਿ ਇਸ ਸਮਾਗਮ ਦੀ ਅਰੰਭਤਾ ਅੰਮ੍ਰਿਤ ਵੇਲੇ ਸੁਖਮਨੀ ਸਾਹਿਬ ਅਤੇ ਨਿਤਨੇਮ ਦੇ ਪਾਠ ਨਾਲ ਹੋਵੇਗੀ। ਉਪਰੰਤ ਪੰਥ ਪ੍ਰਵਾਨਿਤ ਪ੍ਰਸਿੱਧ ਕੀਰਤਨੀ ਜਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਅਤੇ ਵਿਦਵਾਨ ਕਥਾ ਵਾਚਕ ਤੇ ਬੁਲਾਰੇ ਸੰਗਤਾਂ ਨੂੰ ਹੋਲੇ ਮਹੱਲੇ ਦੀ ਇਤਿਹਾਸਕ ਮਹਤੱਤਾ ਸੰਬੰਧੀ ਜਾਣਕਾਰੀ ਦੇਣਗੇ। ਇਸ ਮੋਕੇ ਤੇ ਹੋ ਰਹੇ ਕਵੀ ਦਰਬਾਰ ਵਿੱਚ ਪੰਜਾਬੀ ਦੇ ਪ੍ਰਸਿੱਧ ਕਵੀ ਬੀਰ ਰਸ ਨਾਲ ਓਤ-ਪੋਤ ਆਪਣੀਆਂ ਸਜਰੀਆਂ ਕਾਵਿ ਰਚਨਾਵਾਂ ਪੇਸ਼ ਕਰਨਗੇ ਅਤੇ ਸੇਵਾ ਪੰਥੀ ਬਾਬਾ ਬਚਨ ਸਿੰਘ ਜੀ ਸੰਗਤਾਂ ਨੂੰ ਨਾਮ ਸਿਮਰਨ ਕਰਵਾਣਗੇ। ਉਨ੍ਹਾਂ ਹੋਰ ਦਸਿਆ ਕਿ ਦੁਪਹਿਰ ਬਾਅਦ ਪ੍ਰਮੁੱਖ ਪੰਥਕ ਆਗੂ ਗੁਰੂ ਦਰਬਾਰ ਵਿੱਚ ਹਾਜ਼ਰੀਆਂ ਭਰ, ਸੰਗਤਾਂ ਦੇ ਦਰਸ਼ਨ ਕਰਨਗੇ ਅਤੇ ਆਪਣੇ ਵਿਚਾਰ ਉਨ੍ਹਾਂ ਨਾਲ ਸਾਂਝੇ ਕਰਨਗੇ। ਇਸ ਤਿਉਹਾਰ ਨਾਲ ਸੰਬੰਧਤ ਬੀਰ-ਰਸੀ ਪਰੰਪਰਾ ਤੇ ਮਾਨਤਾ ਦਾ ਪਾਲਣ ਕਰਦਿਆਂ ਪ੍ਰਮੁਖ ਗਤਕਈ ਅਖਾੜਿਆਂ ਦੇ ਨੌਜਵਾਨ ਸ਼ਸਤ੍ਰ ਵਿਦਿਆ ਦੇ ਅਦੁਤੀ ਕਰਤਬਾਂ ਦਾ ਪ੍ਰਦਰਸ਼ਨ ਕਰਨਗੇ। ਰਾਣਾ ਪਰਮਜੀਤ ਸਿੰਘ ਨੇ ਹੋਰ ਦਸਿਆ ਕਿ ਇਸ ਸਮਾਗਮ ਦਾ ਸਿੱਧਾ ਪ੍ਰਸਾਰਣ ਚੜ੍ਹਦੀਕਲਾ ਟਾਈਮ ਟੀਵੀ, ਵੈੱਬਸਾਈਟ www.dsgmc.in, www.kirtanpardhana.com ਅਤੇ www.santbaani.com ਪੁਰ ਹੋਵੇਗਾ।

Geef een reactie

Het e-mailadres wordt niet gepubliceerd. Vereiste velden zijn gemarkeerd met *