ਭਾਈ ਗੁਰਬਖਸ਼ ਸਿੰਘ ਅਸਥੀਆਂ ਨੂੰ ਜਲ ਪ੍ਰਵਾਹ ਕਰਨ ਜਾ ਰਹੀ ਯਾਤਰਾ ਦਾ ਭਰਵਾ ਸੁਆਗਤ

-ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਕੁਰਬਾਨੀ ਨੂੰ ਜਾਇਆ ਨਹੀ ਜਾਣ ਦਿੱਤਾ ਜਾਵੇਗਾ -ਸਿਮਰਜੀਤ ਸਿੰਘ ਮਾਨ
ਕਪੂਰਥਲਾ, 31 ਮਾਰਚ, ਇੰਦਰਜੀਤ
ਭਾਈ ਗੁਰਬਖਸ਼ ਸਿੰਘ ਪਿੰਡ ਨਸਕਾ ਅਲੀ (ਹਰਿਆਣਾ) ਦੀਆਂ ਅਸਥੀਆਂ ਦੀ ਜਲ ਪ੍ਰਵਾਹ ਯਾਤਰਾ ਦਾ ਫਗਵਾੜਾ ਦੇ ਨੇਤਰਹੀਨ ਤੇ ਬਿਰਧ ਆਸ਼ਰਮ ਵਿਖੇ ਪਹੁੰਚਣ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿੰਤਸਰ ਦੀ ਸਮੂਹ ਜ਼ਿਲ੍ਹਾ ਕਪੂਰਥਲਾ ਤੇ ਜ¦ਧਰ ਜੱਥੇਬੰਦੀ ਵਲੋ ਸੰਗਤਾਂ ਦੇ ਸਹਿਯੋਗ ਨਾਲ ਭਰਵਾ ਸੁਆਗਤ ਕੀਤਾ ਗਿਆ। ਅਸਥੀਆਂ ਨੂੰ ਜਲ ਪ੍ਰਵਾਹ ਕਰਨ ਜਾ ਰਹੀ ਯਾਤਰਾ ਹਰਿਆਣਾ ਤੋਂ ਆਰੰਭ ਹੋ ਕੇ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਸ਼੍ਰੀ ਅਕਾਲ ਤਖਤ ਸਾਹਿਬ, ਜਡਿਆਲਾ ਗੁਰੂ, ਕਰਤਾਰਪੁਰ, ¦ਮਾ ਪਿੰਡ ਤੋਂ ਹੁੰਦਾ ਹੋਇਆ ਫਗਵਾੜਾ ਪਹੁੰਚੀ ਸੀ ਜੋ ਇਸ ਤੋਂ ਬਾਅਦ ਬੰਗਾ, ਗੜਸ਼ੰਕੜ ਤੋਂ ਹੁੰਦੇ ਹੋਏ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਰਾਤ ਦਾ ਠਹਿਰਾਓ ਹੋਵੇਗਾ ਤੇ ਕਲ੍ਹ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਅਸਥੀਆਂ ਨੂੰ ਜਲ ਪ੍ਰਵਾਹ ਕੀਤਾ ਜਾਵੇਗਾ। ਯਾਤਰਾ ’ਚ ਸ਼ਾਮਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿੰਤਸਰ ਦੇ ਪ੍ਰਧਾਨ ਜੱਥੇਦਾਰ ਸਿਮਰਜੀਤ ਸਿੰਘ ਮਾਨ, ਸੰਤ ਬਲਜੀਤ ਸਿੰਘ ਦਾਦੂਵਾਲ, ਭਾਈ ਧਿਆਨ ਸਿੰਘ ਮੰਡ, ਜਰਨੈਲ ਸਿੰਘ, ਜੁਝਾਰ ਸਿੰਘ, ਭਾਈ ਜਸਕਰਨ ਸਿੰਘ, ਮਹਿੰਦਰਪਾਲ ਸਿੰਘ, ਭਾਈ ਮੋਹਕਮ ਸਿੰਘ ਯੂਨਾਈਟਡ ਅਕਾਲੀ ਦਲ, ਵੱਸਣ ਸਿੰਘ ਸ਼ਾਮਲ ਸਨ। ਜਿਨ੍ਹਾਂ ਨੇ ਫਗਵਾੜਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਕੁਰਬਾਨੀ ਨੂੰ ਜਾਇਆ ਨਹੀ ਜਾਣ ਦਿੱਤਾ ਜਾਵੇਗਾ ਤੇ ਬੰਦੀ ਸਿੰਘਾ ਦੀ ਰਿਹਾਈ ਲਈ ਨਿਰੰਤਰ ਯਤਨ ਜਾਰੀ ਰਹਿਣਗੇ। ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿੰਤਸਰ ਦੇ ਕਪੂਰਥਲਾ ਜ਼ਿਲ੍ਹਾ ਪ੍ਰਧਾਨ ਜੱਥੇਦਾਰ ਨਰਿੰਦਰ ਸਿੰਘ ਖੁਸਰੋਪੁਰ, ਕਾਰਜਕਾਰਨੀ ਮੈਂਬਰ ਜੱਥੇਦਾਰ ਰਜਿੰਦਰ ਸਿੰਘ ਫੌਜੀ ਤੇ ਜ¦ਧਰ ਜ਼ਿਲ੍ਹਾ ਦੇ ਪ੍ਰਧਾਨ ਸੁਖਜੀਤ ਸਿੰਘ ਡਰੋਲੀ ਵਲੋ ਪਾਰਟੀ ਦੇ ਸੀਨੀਅਰ ਆਗੂਆਂ ਤੇ ਭਾਈ ਗੁਰਬਖਸ਼ ਸਿੰਘ ਖਾਲਸਾ ਦੇ ਪਰਵਾਰ ਨੂੰ ਸਿਰਪਾਓ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਤੇ ਪ੍ਰਗਟ ਸਿੰਘ ਫਿਰੋਜ਼ਪੁਰ, ਰੇਸ਼ਮ ਸਿੰਘ, ਸੁੱਚਾ ਸਿੰਘ ਬਿਸ਼ਨਪੁਰ, ਜੀਵਨ ਸਿੰਘ, ਸੂਬੇਦਾਰ ਮੇਜਰ ਸਿੰਘ, ਗੁਰਬਚਨ ਸਿੰਘ ਪਵਾਰ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਆਦਿ ਮੌਜੂਦ ਸਨ।

Geef een reactie

Het e-mailadres wordt niet gepubliceerd. Vereiste velden zijn gemarkeerd met *