ਫ਼ਿੰਨਲੈਂਡ ਦੇ ਸ਼ਹਿਰ ਵਾਨਤਾ ਵਿਖੇ ਸਥਿਤ ਗੁਰੂਦਵਾਰਾ ਸਾਹਿਬ ਦੇ ਸਥਾਪਨਾ ਦਿਵਸ ਦੀ ਪਹਿਲੀ ਵਰ੍ਹੇਗੰਢ ਮਨਾਈ ਗਈ

ਫ਼ਿੰਨਲੈਂਡ 3 ਅਪ੍ਰੈਲ (ਵਿੱਕੀ ਮੋਗਾ) ਫ਼ਿੰਨਲੈਂਡ ਦੇ ਸ਼ਹਿਰ ਵਾਨਤਾ ਵਿਖੇ ਸਥਿਤ ਗੁਰੂਦਵਾਰਾ ਸਾਹਿਬ ਵਾਨਤਾ ਦੇ ਸਥਾਪਨਾ ਦਿਵਸ ਦੀ ਪਹਿਲੀ ਵਰ੍ਹੇਗੰਢ ਸ਼ਰਧਾ ਤੇ ਧੂਮ ਧਾਮ ਨਾਲ਼ ਮਨਾਈ ਗਈ। ਇਸ ਦਿਹਾੜੇ ਤੇ ਫ਼ਿੰਨਲੈਂਡ ਦੀਆਂ ਸੰਗਤਾਂ ਨੇ ਕੰਮਾਂ ਕਾਰਾਂ ਤੋਂ ਵਿਹਲੇ ਹੋਕੇ ਸ਼ਾਮ ਨੂੰ ਗੁਰੂਘਰ ਵਿੱਚ ਭਾਰੀ ਗਿਣਤੀ ਵਿੱਚ ਹਾਜ਼ਰੀਆਂ ਭਰੀਆਂ। ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਰਹਿਰਾਸ ਸਾਹਿਬ ਦੇ ਪਾਠ ਕੀਤੇ ਗਏ ਅਤੇ ਬਾਅਦ ਵਿੱਚ ਗਿਆਨੀ ਗੁਰਮੀਤ ਸਿੰਘ ਜੀ ਨੇ ਸੰਗਤਾਂ ਨੂੰ ਰਸਭਿੰਨੇ ਸ਼ਬਦ ਕੀਰਤਨ ਨਾਲ ਨਿਹਾਲ ਕੀਤਾ। ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸਦੇ ਨਾਲ ਹੀ ਗੁਰੂਦਵਾਰਾ ਕਮੇਟੀ ਦੇ ਸੇਵਾਦਾਰਾਂ ਵਲੋਂ ਐਲਾਨ ਕੀਤਾ ਗਿਆ ਕਿ ਵਿਸਾਖ਼ੀ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਆਉਣ ਵਾਲੀ 20 ਅਪ੍ਰੈਲ ਨੂੰ ਗੁਰੂਦਵਾਰਾ ਵਾਨਤਾ ਸਾਹਿਬ ਵਿੱਚ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਕੀਤੀ ਜਾਵੇਗੀ ਅਤੇ 22 ਅਪ੍ਰੈਲ ਨੂੰ ਭੋਗ ਪਾਏ ਜਾਣਗੇ। ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ ਆਪਣੇ ਕੀਮਤੀ ਸਮੇਂ ਵਿਚੋਂ ਕੁੱਝ ਸਮਾਂ ਕੱਢਕੇ ਗੁਰੂਘਰ ਹਾਜ਼ਰੀਆਂ ਲਵਾਕੇ ਆਪਣਾ ਜਨਮ ਸਫ਼ਲਾ ਕਰਨ।

Geef een reactie

Het e-mailadres wordt niet gepubliceerd. Vereiste velden zijn gemarkeerd met *