ਐਸਜੀਪੀਸੀ ਮੈਂਬਰ ਜੱਥੇਦਾਰ ਡੋਗਰਾਂਵਾਲ ਸ਼ਿਅਦ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਕਪੂਰਥਲਾ, 7 ਅਪ੍ਰੈਲ, ਇੰਦਰਜੀਤ
ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਪ੍ਰਧਾਨ ਤੇ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਪਾਰਟੀ ਦੇ ਬੀ. ਸੀ. ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰਕ ਐਲਾਨ ਕਰਦੇ ਹੋਏ ਕਪੂਰਥਲਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਨੂੰ ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਹੈ । ਜਥੇਦਾਰ ਡੋਗਰਾਂਵਾਲ ਦੀ ਇਸ ਨਿਯੁਕਤੀ ‘ਤੇ ਪਾਰਟੀ ਅਹੁਦੇਦਾਰਾਂ ਨੇ ਉਨ੍ਹਾਂ ਨੂੰ ਵਧਾਈ ਦਿ¤ਤੀ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬੀ. ਸੀ. ਵਿੰਗ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ ਦਾ ਧੰਨਵਾਦ ਕੀਤਾ । ਇਥੇ ਜ਼ਿਕਰਯੋਗ ਹੈ ਕਿ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਲੰਮਾ ਸਮਾਂ ਯੂਥ ਅਕਾਲੀ ਦਲ ਦੇ ਕੌਮੀ ਮੁ¤ਖ ਸਲਾਹਕਾਰ ਰਹੇ ਤੇ ਪਾਰਟੀ ਦੇ ਹੋਰ ਵੀ ਵ¤ਖ-ਵ¤ਖ ਅਹੁਦਿਆਂ ‘ਤੇ ਰਹਿੰਦਿਆਂ ਉਨ੍ਹਾਂ ਨੇ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕੀਤਾ ।

Geef een reactie

Het e-mailadres wordt niet gepubliceerd. Vereiste velden zijn gemarkeerd met *