ਨਵੀਂ ਦਿੱਲੀ (12, ਅਪ੍ਰੈਲ 2018) :
ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਵਲੋਂ 13 ਅਪ੍ਰੈਲ 1978 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਵਾਪਰੇ ਨਿਰੰਕਾਰੀ ਕਾਂਡ ਵਿੱਚ ਹੋਏ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸ਼ੁਕਰਵਾਰ 13 ਅਪ੍ਰੈਲ (31 ਚੇਤ) ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸਵੇਰੇ 9 ਵੱਜੇ ਤੋਂ ਵਿਸ਼ੇਸ਼ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਨੇ ਦਸਿਆ ਕਿ ਇਸ ਮੌਕੇ ਗੁਰਦੁਆਰਾ ਸੀਸਗੰਜ ਸਾਹਿਬ ਦੇ ਹਜ਼ੂਰੀ ਕੀਰਤਨੀਏ ਭਾਈ ਲਖਬੀਰ ਸਿੰਘ, ਭਾਈ ਭੂਪਿੰਦਰ ਸਿੰਘ ਅਨੰਦ, ਭਾਈ ਪ੍ਰੇਮ ਸਿੰਘ ਬੰਧੂ ਅਤੇ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਦੇ ਕੀਰਤਨੀ ਜੱਥੇ ਰਸਭਿੰਨੇ ਕੀਰਤਨ ਰਾਹੀਂ ਅਤੇ ਬਾਬਾ ਬੰਤਾ ਸਿੰਘ (ਮੁੰਡਾ ਪਿੰਡ ਵਾਲੇ) ਗੁਰਸ਼ਬਦ ਦੀ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੌੜਨਗੇ।