ਧਾਰਮਕ ਜੱਥੇਬੰਦੀਆਂ ਨੂੰ ਫਿਲਮ ਨਾਨਕ ਸ਼ਾਹ ਫਕੀਰ ਤੇ ਰੋਕ ਲਗਾਉਣ ਸਬੰਧੀ ਡੀਸੀ ਨੂੰ ਦਿੱਤਾ ਮੰਗ ਪੱਤਰ

ਕਪੂਰਥਲਾ, 11 ਅਪ੍ਰੈਲ, ਚਾਹਲ
ਵਿਵਾਦਿਤ ਧਾਰਮਕ ਫਿਲਮ ਨਾਨਕ ਸ਼ਾਹ ਫਕੀਰ ਤੇ ਪਾਬੰਧੀ ਲਗਾਉਣ ਨੂੰ ਲੈ ਕੇ ਸ਼ਹਿਰ ਦੀਆਂ ਧਾਰਮਕ ਜੱਥੇਬੰਦੀਆਂ ਅਤੇ ਸੰਗਤਾਂ ਦੁਆਰਾ ਡੀਸੀ ਮੁਹੰਮਦ ਤਾਇਅਬ ਨੂੰ ਮੰਗ ਪੱਤਰ ਦਿੱਤਾ ਗਿਆ। ਜੱਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਇਹ ਫਿਲਮ ਸਿੱਖ ਰਹਿਤ ਮਰਿਆਦਾ ਅਤੇ ਧਾਰਮਕ ਅਸੂਲਾਂ ਦੇ ਖਿਲਾਫ ਹੈ। ਜਿਸ ਵਿਚ ਕਿਰਦਾਰ ਨਿਭਾ ਰਹੇ ਪਵਿੱਤਰ ਇਤਿਹਾਸ ਨੂੰ ਗਲਤ ਰਸਤੇ ਵੱਲ ਲੈ ਕੇ ਜਾ ਰਹੇ ਹਨ ਅਤੇ ਉਨ੍ਹਾਂ ਦੀ ਪੇਸ਼ਕਾਰੀ ਵੀ ਧਾਰਮਕ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀ ਹੈ। ਸਟੇਟ ਗੁਰਦੁਆਰਾ ਸਾਹਿਬ ਵਿਖੇ ਇਕੱਠੇ ਹੋਏ ਵੱਖ ਵੱਖ ਧਾਰਮਕ ਜੱਥੇਬੰਦੀਆਂ ਦੇ ਆਗੂਆਂ ਨੇ ਡੀਸੀ ਕਪੂਰਥਲਾ ਨੂੰ ਜ਼ਿਲ੍ਹਾ ਕਪੂਰਥਲਾ ਵਿਚ ਫਿਲਮ ਤੇ ਮੁਕੰਮਲ ਰੋਕ ਲਗਾਉਣ ਦੀ ਅਪੀਲ ਕੀਤੀ ਅਤੇ ਇਕ ਮੰਗ ਪੱਤਰ ਡੀਸੀ ਕਪੂਰਥਲਾ ਨੂੰ ਸੌਪਿਆ। ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿੰਤਸਰ ਦੇ ਜ਼ਿਲ੍ਹਾ ਪ੍ਰਧਾਨ ਜੱਥੇਦਾਰ ਨਰਿੰਦਰ ਸਿੰਘ ਖੁਸਰੋਪੁਰ, ਬਾਬਾ ਦੀਪ ਸਿੰਘ ਗਤਕਾ ਅਖਾੜਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬੰਅੀ, ਭਾਈ ਤਰਲੋਕ ਸਿੰਘ, ਸੁਰਜੀਤ ਸਿੰਘ, ਸੁਖਵਿੰਦਰ ਮੋਹਨ ਸਿੰਘ, ਸੁਖਜਿੰਦਰ ਸਿੰਘ ਬੱਬਰ, ਅਮਰਦੀਪ ਸਿੰਘ ਮਾਨ, ਗੁਰਪ੍ਰੀਤ ਸਿੰਘ ਸੋਨਾ, ਜੋਧ ਸਿੰਘ ਤੇ ਵੱਖ ਵੱਖ ਧਾਰਮਕ ਜੱਥੇਬੰਦੀਆਂ ਦੇ ਆਗੂ ਮੌਜੂਦ ਸਨ।

Geef een reactie

Het e-mailadres wordt niet gepubliceerd. Vereiste velden zijn gemarkeerd met *