ਕਪੂਰਥਲਾ ਪਹੁੰਚੇ ਆਪ ਦੇ ਸੂਬਾ ਸਹਿ ਪ੍ਰਧਾਨ, ਵਰਕਰਾਂ ਨਾਲ ਕੀਤੀ ਅਹਿਮ ਬੈਠਕ

-ਕਿਹਾ ਪਾਰਟੀ ਦੇ ਜੱਥੇਬੰਧਕ ਢਾਂਚੇ ਨੂੰ ਕੀਤਾ ਜਾਵੇਗਾ ਮਜ਼ਬੂਤ
-ਕਾਂਗਰਸ ਸਰਕਾਰ ਹਰ ਫਰੰਟ ਫੇਲ੍ਹ ਹੋਈ-ਸੱਜਣ ਸਿੰਘ ਚੀਮਾ
ਕਪੂਰਥਲਾ, 11 ਅਪ੍ਰੈਲ, ਚਾਹਲ
ਆਮ ਆਦਮੀ ਪਾਰਟੀ ਦੀ ਇਕ ਮੀਟਿੰਗ ਕਪੂਰਥਲਾ ’ਚ ਇਕ ਹੋਟਲ ਵਿਖੇ ਜ਼ਿਲ੍ਹਾ ਪ੍ਰਧਾਨ ਸੱਜਣ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਸੂਬਾ ਸਹਿ ਪ੍ਰਧਾਨ ਬਲਬੀਰ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਮੀਟਿੰਗ ਵਿਚ ਪਾਰਟੀ ਦੇ ਅਹਿਮ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਜੱਥੇਬੰਧਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਵਿਚਾਰਾਂ ਕੀਤੀਆਂ ਗਈਆਂ। ਅਗਲੇ ਸਾਲ ਹੋਣ ਵਾਲੀਆਂ ਸੰਭਾਵਿਤ ਲੋਕ ਸਭਾ ਚੋਣਾਂ ਵਾਸਤੇ ਰਣਨੀਤੀ ਤਿਆਰ ਕਰਨ ਵਾਸਤੇ ਵੀ ਵਿਚਾਰਾ ਵਟਾਂਦਰਾ ਕੀਤਾ ਗਿਆ। ਸੱਜਣ ਸਿੰਘ ਚੀਮਾ ਨੇ ਸਾਰੇ ਵ¦ਟੀਅਰ ਨਾਲ ਵਿਚਾਰ ਵਟਾਂਦਰਾ ਕਰਦੇ ਹੋਏ ਕਿਹਾ ਕਿ ਉਹ ਆਉਦੀਆਂ ਲੋਕ ਸਭਾ ਚੋਣਾਂ ਵਾਸਤੇ ਹੁਣ ਤੋਂ ਹੀ ਤਿਆਰੀ ਵਿਚ ਜੁੱਟ ਜਾਣ ਤੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ। ਚੀਮਾ ਨੇ ਕਿਹਾ ਕਿ ਕਾਂਗਰਸ ਨੇ ਬੀਤੇ ਇਕ ਸਾਲ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀ ਕੀਤਾ। ਮੀਟਿੰਗ ਵਿਚ ਸੀਨੀਅਰ ਆਗੂ ਪਰਵਿੰਦਰ ਸਿੰਘ ਆਰਟੀਕੇਟ, ਐਡਵੋਕੇਟ ਸਤਨਾਮ ਸਿੰਘ ਮੋਮੀ, ਸੁਦੇਸ਼ ਕੁਮਾਰ ਸ਼ਰਮਾ, ਗੁਰਸ਼ਰਨ ਸਿੰਘ ਕਪੂਰ, ਹਰਮੇਸ਼ ਪਾਠਕ, ਸ਼ੀਤਲ ਸਿੰਘ ਪਲਾਹੀ, ਸੁਰੇਸ਼ ਸ਼ਰਮਾ, ਕੁਲਦੀਪ ਸਿੰਘ ਫੌਜੀ, ਅਵਤਾਰ ਸਿੰਘ ਥਿੰਦ, ਜਸਕਮਲ ਸਿੰਘ, ਗੁਲਸ਼ਨ ਪੱਟੀ, ਲਵਪ੍ਰੀਤ ਸਿੰਘ, ਮਨਦੀਪ ਸਿੰਘ, ਮੁਹੰਮਦ ਰਫੀ, ਬਲਦੇਵ ਸਿੰਘ, ਦਿਲਪ੍ਰੀਤ ਸਿੰਘ, ਅਪਾਰ ਸਿੰਘ, ਮਾਸਟਰ ਚਰਨਜੀਤ ਸਿੰਘ, ਜਸਵੰਤ ਸਿੰਘ ਆਦਿ ਮੌਜੂਦ ਸਨ।

Geef een reactie

Het e-mailadres wordt niet gepubliceerd. Vereiste velden zijn gemarkeerd met *