ਗੱਤਕਾ ਮੁਕਾਬਲੇ ਨੌਜਵਾਨਾਂ ਨੂੰ ਨਸ਼ਿਆਂ ਤੇ ਕੁਰਹਿਤਾਂ ਤੋਂ ਦੂਰ ਰੱਖਣ ’ਚ ਲਾਹੇਵੰਦ : ਅਵਤਾਰ ਸਿੰਘ

ਇਸਮਾ ਵੱਲੋਂ ਖਾਲਸਾ ਸਾਜਨਾ ਦਿਵਸ ਮੌਕੇ ਵਿਰਸਾ ਸੰਭਾਲ ਗੱਤਕਾ ਟੂਰਨਾਮੈਂਟ

ਤਲਵੰਡੀ ਸਾਬੋ 15 ਅਪ੍ਰੈਲ – ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ 57ਵਾਂ ਵਿਰਸਾ ਸੰਭਾਲ ਗੱਤਕਾ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿੱਚ ਜਿਲ•ੇ ਦੀਆਂ 10 ਚੋਟੀ ਦੀਆਂ ਗੱਤਕਾ ਟੀਮਾਂ ਨੇ ਆਪਣੀ ਜੰਗਜੂ ਕਲਾ ਦੇ ਜੌਹਰ ਦਿਖਾਏ।
ਜਿਲ•ਾ ਗੱਤਕਾ ਐਸੋਸੀਏਸ਼ਨ ਬਠਿੰਡਾ ਦੇ ਸਹਿਯੋਗ ਨਾਲ ਕਰਵਾਏ ਇਨਾਂ ਮੁਕਾਬਲਿਆਂ ਦਾ ਉਦਘਾਟਨ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਦੇ ਵਾਈਸ ਚੇਅਰਮੈਨ ਅਵਤਾਰ ਸਿੰਘ ਪਟਿਆਲਾ ਨੇ ਕੀਤਾ। ਇਸ ਮੌਕੇ ਬੋਲਦਿਆਂ ਉਨਾਂ ਕਿਹਾ ਕਿ ਇਸਮਾ ਵੱਲੋਂ ਜਿੱਥੇ ਇਸ ਪੁਰਾਤਨ ਕਲਾ ਨੂੰ ਵਿਰਾਸਤੀ ਗੱਤਕਾ ਮੁਕਾਬਲਿਆਂ ਦੌਰਾਨ ਵਿਰਸੇ ਤੇ ਸੱਭਿਆਚਾਰ ਪੱਖੋਂ ਵਿਕਸਿਤ ਕੀਤਾ ਜਾ ਰਿਹਾ ਹੈ ਉ¤ਥੇ ਹੀ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਗੱਤਕੇ ਨੂੰ ਮਾਨਤਾਪ੍ਰਾਪਤ ਖੇਡ ਵਜੋਂ ਪ੍ਰਫੁੱਲਤ ਕਰਦੇ ਹੋਏ ਇਸ ਪੁਰਾਤਨ ਕਲਾ ਦੀ ਮਕਬੂਲੀਅਤ ਵਿੱਚ ਵੀ ਵਾਧਾ ਕੀਤਾ ਜਾ ਰਿਹਾ ਹੈ। ਉਨਾ ਕਿਹਾ ਕਿ ਦੇਸ਼ ਦੀ ਮਾਣਮੱਤੀ ਖੇਡ ਗੱਤਕਾ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ਤੇ ਹੋਰਨਾਂ ਖੇਡਾਂ ਵਾਂਗ ਪ੍ਰਸਿੱਧੀ ਦਿਵਾਈ ਜਾਵੇਗੀ। ਗੱਤਕਾ ਕੋਚ ਅਵਤਾਰ ਸਿੰਘ ਨੇ ਦੱਸਿਆ ਕਿ ਮਾਰਸ਼ਲ ਆਰਟ ਅਕੈਡਮੀ ਵੱਲੋਂ ਹੁਣ ਤੱਕ ਵੱਖ-ਵੱਖ ਥਾਵਾਂ ’ਤੇ 56 ਵਿਰਸਾ ਸੰਭਾਲ ਗੱਤਕਾ ਟੂਰਨਾਮੈਂਟ ਕਰਵਾਏ ਜਾ ਚੁੱਕੇ ਹਨ ਅਤੇ ਅਜਿਹੇ ਵਿਰਾਸਤੀ ਮੁਕਾਬਲੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਕੁਰਹਿਤਾਂ ਤੋਂ ਦੂਰ ਰੱਖਣ, ਤੰਦਰੁਸਤ ਜੀਵਨ ਜਿਉਣ, ਵਿਰਸੇ ਨਾਲ ਜੋੜਨ ਅਤੇ ਬਾਣੀ-ਬਾਣੇ ਨਾਲ ਜੁੜਨ ਲਈ ਲਾਹੇਵੰਦ ਸਾਬਤ ਹੋ ਰਹੇ ਹਨ।
ਗੱਤਕਾ ਮੁਕਾਬਲਿਆਂ ਦੀ ਜਾਣਕਾਰੀ ਦਿੰਦਿਆਂ ਜਿਲ•ਾ ਗੱਤਕਾ ਐਸੋਸੀਏਸ਼ਨ ਬਠਿੰਡਾ ਦੇ ਚੇਅਰਮੈਨ ਪਰਮਿੰਦਰ ਸਿੰਘ ਸਿੱਧੂ ਫ਼ਤਹਿ ਕਾਲਜ ਫਾਰ ਵਿਮੈਨ ਰਾਮਪੁਰਾ ਫੂਲ ਅਤੇ ਪ੍ਰਧਾਨ ਹਰਜੀਤ ਸਿੰਘ ਗਿੱਲ ਕਲਾਂ ਨੇ ਦੱਸਿਆ ਕਿ ਲੜਕਿਆਂ ਦੇ ਗੱਤਕਾ ਸ਼ਸਤਰ ਪ੍ਰਦਰਸ਼ਨ ਮੁਕਾਬਲਿਆਂ ਵਿੱਚ ਬਾਬਾ ਜੁਝਾਰ ਸਿੰਘ ਗੱਤਕਾ ਅਖਾੜਾ ਅਕਲੀਆ ਕਲਾਂ ਨੇ ਪਹਿਲਾ ਸਥਾਨ, ਸ਼੍ਰੀ ਗੁਰੂ ਹਰਗੋਬਿੰਦ ਸਿੰਘ ਸਾਹਿਬ ਗੱਤਕਾ ਅਖਾੜਾ ਨੇ ਦੂਜਾ ਅਤੇ ਬਾਬਾ ਜੁਝਾਰ ਸਿੰਘ ਗੱਤਕਾ ਅਖਾੜਾ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰਾਂ ਲੜਕੀਆਂ ਦੇ ਸ਼ਸਤਰ ਪ੍ਰਦਰਸ਼ਨ ਮੁਕਾਬਲਿਆਂ ਵਿੱਚ ਮਾਤਾ ਸਾਹਿਬ ਕੌਰ ਗੱਤਕਾ ਅਖਾੜਾ ਨੇ ਪਹਿਲਾ ਸਥਾਨ, ਬਾਬਾ ਜੁਝਾਰ ਸਿੰਘ ਗੱਤਕਾ ਅਖਾੜਾ ਅਕਲੀਆ ਕਲਾਂ ਨੇ ਦੂਜਾ ਜਦਕਿ ਸ. ਰਹੀ ਸਿੰਘ ਨਲੂਆ ਗੱਤਕਾ ਅਖਾੜਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਉਨਾਂ ਦੱਸਿਆ ਕਿ ਲੜਕਿਆਂ ਦੇ ਫਰੀ-ਸੋਟੀ (ਵਿਅਕਤੀਗਤ) ਮੁਕਾਬਲੇ ਵਿੱਚ ਹਰਬੰਸ ਸਿੰਘ ਨੇ ਪਹਿਲਾ, ਜਸਨਪ੍ਰੀਤ ਸਿੰਘ ਨੇ ਦੂਜਾ ਅਤੇ ਰਮਨਦੀਪ ਸਿੰਘ ਨੇ ਤੀਜੇ ਸਥਾਨ ’ਤੇ ਰਿਹਾ। ਇਸੇ ਵਰਗ ਵਿੱਚ ਲੜਕੀਆਂ ਵਿੱਚੋਂ ਰਮਨਦੀਪ ਕੌਰ ਨੇ ਪਹਿਲਾ, ਕਾਜਲ ਨੇ ਦੂਜਾ ਜਦਕਿ ਸਿਮਰਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਛਿੰਦਰ ਸਿੰਘ, ਮੀਤ ਪ੍ਰਧਾਨ ਜੀਵਨ ਸਿੰਘ ਅਤੇ ਪ੍ਰੇਮ ਸਿੰਘ, ਜਨਰਲ ਸਕੱਤਰ ਅੰਗਰੇਜ ਸਿੰਘ, ਸਕੱਤਰ ਜਗਸੀਰ ਸਿੰਘ, ਸੰਯੁਕਤ ਸਕੱਤਰ ਸੁਰਜੀਤ ਸਿੰਘ ਤੇ ਅਜੈਬ ਸਿੰਘ, ਖਜਾਨਚੀ ਕੀਮਤਪਾਲ ਸਿੰਘ, ਪ੍ਰੈਸ ਸਕੱਤਰ ਜਸਕਰਨ ਸਿੰਘ ਹਾਜਰ ਸਨ।

Geef een reactie

Het e-mailadres wordt niet gepubliceerd. Vereiste velden zijn gemarkeerd met *