ਫਗਵਾੜਾ ’ਚ ਅਮਨ-ਸ਼ਾਂਤੀ ਬਰਕਰਾਰ ਰੱਖਣ ਲਈ ਸਾਰੀਆਂ ਧਿਰਾਂ ਆਈਆਂ ਇਕ ਮੰਚ ’ਤੇ

*ਕਮਿਸ਼ਨਰ ਜਲੰਧਰ ਡਵੀਜ਼ਨ ਅਤੇ ਆਈ. ਜੀ ਜਲੰਧਰ ਨੇ ਸ਼ਹਿਰ ਦੀਆਂ ਪ੍ਰਮੁੱਖ ਸ਼ਖਸੀਅਤਾਂ ਨਾਲ ਕੀਤੀ ਮੀਟਿੰਗ

ਕੈਪਸ਼ਨ :-ਫਗਵਾੜਾ ਦੇ ਪਤਵੰਤੇ ਵਿਅਕਤੀਆਂ ਨਾਲ ਮੀਟਿੰਗ ਦੌਰਾਨ ਕਮਿਸ਼ਨਰ ਜ¦ਧਰ ਡਵੀਜ਼ਨ ਸ੍ਰੀ ਰਾਜ ਕਮਲ ਚੌਧਰੀ, ਆਈ. ਜੀ ਜ¦ਧਰ ਸ੍ਰੀ ਨੌਨਿਹਾਲ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ, ਐਸ. ਐਸ. ਪੀ ਸ੍ਰੀ ਸੰਦੀਪ ਸ਼ਰਮਾ, ਸ. ਜੋਗਿੰਦਰ ਸਿੰਘ ਮਾਨ, ਵਿਧਾਇਕ ਸ੍ਰੀ ਸੋਮ ਪ੍ਰਕਾਸ਼ ਤੇ ਹੋਰ।

ਫਗਵਾੜਾ 27 ਅਪ੍ਰੈਲ (ਅਸ਼ੋਕ ਸ਼ਰਮਾ-ਚੇਤਾਨ ਸ਼ਰਮਾ) ਫਗਵਾੜਾ ’ਚ ਅਮਨ-ਸ਼ਾਂਤੀ ਬਰਕਰਾਰ ਰੱਖਣ ਦੇ ਮਕਸਦ ਨਾਲ ਕਮਿਸ਼ਨਰ ਜ¦ਧਰ ਡਵੀਜ਼ਨ ਸ੍ਰੀ ਰਾਜ ਕਮਲ ਚੌਧਰੀ ਅਤੇ ਆਈ. ਜੀ. ਪੀ ਜ¦ਧਰ ਸ੍ਰੀ ਨੌਨਿਹਾਲ ਸਿੰਘ ਨੇ ਅੱਜ ਨਗਰ ਨਿਗਮ ਫਗਵਾੜਾ ਦੇ ਕਾਨਫਰੰਸ ਹਾਲ ’ਚ ਸ਼ਹਿਰ ਦੇ ਪਤਵੰਤੇ ਵਿਅਕਤੀਆਂ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ, ਐਸ. ਐਸ. ਪੀ ਸ੍ਰੀ ਸੰਦੀਪ ਸ਼ਰਮਾ, ਸ. ਜੋਗਿੰਦਰ ਸਿੰਘ ਮਾਨ, ਵਿਧਾਇਕ ਸ੍ਰੀ ਸੋਮ ਪ੍ਰਕਾਸ਼ ਦੀ ਹਾਜ਼ਰੀ ਵਿਚ ਹੋਈ ਇਸ ਮੀਟਿੰਗ ਵਿਚ ਫਗਵਾੜਾ ਵਿਚ ਅਮਨ-ਸ਼ਾਂਤੀ ਕਾਇਮ ਰੱਖਣ ਲਈੇ ਵਿਚਾਰਾਂ ਹੋਈਆਂ। ਇਸ ਦੌਰਾਨ ਹਾਜ਼ਰ ਸ਼ਖਸੀਅਤਾਂ ਵੱਲੋਂ ਸਹਿਰ ਵਿਚ ਸੁੱਖ-ਸ਼ਾਂਤੀ ਲਈ ਆਪਣੇ ਵਡਮੁੱਲੇ ਸੁਝਾਅ ਦਿੱਤੇ ਗਏ।
ਇਸ ਮੌਕੇ ਦੋਵਾਂ ਉ¤ਚ ਅਧਿਕਾਰੀਆਂ ਨੇ ਸਭਨਾਂ ਨੂੰ ਸ਼ਹਿਰ ਵਿਚ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਾ ਬਣਾਈ ਰੱਖਣ ਦੀ ਅਪੀਲ ਕੀਤੀ ਅਤੇ ਰਲ-ਮਿਲ ਕੇ ਸ਼ਹਿਰ ਦੀ ਬਿਹਤਰੀ ਲਈ ਕੰਮ ਕਰਨ ਲਈ ਕਿਹਾ। ਉਨ•ਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਅਮਨ-ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ ਪੂਰੀ ਵਾਹ ਲਾਈ ਜਾ ਰਹੀ ਹੈ ਅਤੇ ਸ਼ਹਿਰ ਵਾਸੀਆਂ ਨੂੰ ਇਸ ਕੰਮ ਵਿਚ ਪ੍ਰਸ਼ਾਸਨ ਦਾ ਪੂਰਾ ਸਾਥ ਦੇਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਜ਼ੇਰੇ ਇਲਾਜ ਨੌਜਵਾਨ ਦੀ ਸਿਹਤਯਾਬੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ•ਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਫੈਲਾਈਆਂ ਜਾ ਰਹੀਆਂ ਗਲ਼ਤ ਅਫ਼ਵਾਹਾਂ ’ਤੇ ਯਕੀਨ ਨਾ ਕੀਤਾ ਜਾਵੇ ਅਤੇ ਸ਼ਰਾਰਤੀ ਅਨਸਰਾਂ ਤੋਂ ਸੁਚੇਤ ਰਿਹਾ ਜਾਵੇ। ਇਸ ਦੌਰਾਨ ਹਾਜ਼ਰ ਪਤਵੰਤਿਆਂ ਨੇ ਅਮਨ-ਸ਼ਾਂਤੀ ਬਰਕਰਾਰ ਰੱਖਣ ਲਈ ਪ੍ਰਸ਼ਾਸਨ ਦੇ ਸਹਿਯੋਗ ਦਾ ਪੂਰਾ ਭਰੋਸਾ ਦਿਵਾਇਆ ਅਤੇ ਸਭਨਾਂ ਨੇ ‘ਸਦਭਾਵਨਾ ਦੇ ਸੁਨੇਹੇ’ ਉ¤ਤੇ ਦਸਤਖ਼ਤ ਕਰਕੇ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਫਗਵਾੜਾ ਸ੍ਰੀਮਤੀ ਬਬੀਤਾ ਕਲੇਰ, ਐਸ. ਡੀ. ਐਮ ਸ੍ਰੀਮਤੀ ਜੋਤੀ ਬਾਲਾ ਮੱਟੂ ਤੋਂ ਇਲਾਵਾ ਵੱਖ-ਵੱਖ ਅਧਿਕਾਰੀ ਅਤੇ ਸ਼ਹਿਰ ਦੀਆਂ ਉ¤ਘੀਆਂ ਸ਼ਖਸੀਅਤਾਂ ਹਾਜ਼ਰ ਸਨ।

 

Geef een reactie

Het e-mailadres wordt niet gepubliceerd. Vereiste velden zijn gemarkeerd met *