ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਕੇਸਾਂ ਦੀ ਕੀਤੀ ਸਮੀਖਿਆ

ਕਪੂਰਥਲਾ, 28 ਅਪ੍ਰੈਲ, ਪੱਤਰ ਪ੍ਰੇਰਕ
ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ ਨੇ ਸਥਾਨਕ ਯੋਜਨਾ ਭਵਨ ਵਿਖੇ ਕੀਤੀ ਮੀਟਿੰਗ ਦੌਰਾਨ ਅਨੁਸੂਚਿਤ ਜਾਤੀਆਂ ਉ¤ਤੇ ਅੱਤਿਆਚਾਰ ਰੋਕਥਾਮ ਐਕਟ, ਸਿਵਲ, ਫ਼ੌਜਦਾਰੀ, ਪੈਰੋਲ ਅਤੇ ਹਿਰਾਸਤੀ ਮੌਤਾਂ ਸਬੰਧੀ ਕੇਸਾਂ ਦੀ ਸਮੀਖਿਆ ਕੀਤੀ ਅਤੇ ਇਨ•ਾਂ ਸਬੰਧੀ ¦ਬਿਤ ਜਾਂਚ ਰਿਪੋਰਟਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ•ਾਂ ਸਰਵਿਸ ਮਾਮਲਿਆਂ ਸਬੰਧੀ ਬਕਾਇਆ ਪਏ ਕੇਸਾਂ ਦੀ ਵੀ ਮਹਿਕਮੇ ਵਾਈਜ਼ ਰਿਪੋਰਟ ਪ੍ਰਾਪਤ ਕੀਤੀ ਅਤੇ ਇਨ•ਾਂ ਦਾ ਫੌਰਨ ਨਿਪਟਾਰਾ ਕਰਨ ਲਈ ਕਿਹਾ। ਉਨ•ਾਂ ਬ੍ਰਾਂਚ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਕੇਸਾਂ ’ਤੇ ਲਗਾਤਾਰ ਨਜ਼ਰ ਰੱਖਣ ਅਤੇ ਇਨ•ਾਂ ਦੀ ਢੁਕਵੀਂ ਪੈਰਵੀ ਕਰਨ। ਉਨ•ਾਂ ਇਹ ਵੀ ਹਦਾਇਤ ਕੀਤੀ ਕਿ ‘ਕੇਸ ਮੈਨੇਜਮੈਂਟ ਸਿਸਟਮ’ ਲਗਾਤਾਰ ਅਪਡੇਟ ਕੀਤਾ ਜਾਵੇ ਤਾਂ ਜੋ ਕੇਸ ਦੀ ਤਰੀਕ ਆਉਣ ’ਤੇ ਜਵਾਬ ਦਾਅਵਾ ਦਾਇਰ ਕਰਨ ਵਿਚ ਕੋਈ ਪ੍ਰੇਸ਼ਾਨੀ ਨਾ ਆਵੇ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਮੇਜਰ ਡਾ. ਸੁਮਿਤ ਮੁੱਧ, ਉ¤ਪ ਜ਼ਿਲ•ਾ ਅਟਾਰਨੀ ਸ੍ਰੀ ਅਨਿਲ ਕੁਮਾਰ, ਸਹਾਇਕ ਜ਼ਿਲ•ਾ ਅਟਾਰਨੀ ਸ੍ਰੀ ਅਰਵਿੰਦ ਸਹਾਏ, ਸੁਪਰਡੈਂਟ ਸ੍ਰੀ ਬੀ. ਪੀ ਡਾਵਰ, ਮੈਡਮ ਅੰਜੂ ਬਾਲਾ ਤੇ ਹੋਰ ਅਧਿਕਾਰੀ ਹਾਜ਼ਰ ਸਨ।

Geef een reactie

Het e-mailadres wordt niet gepubliceerd. Vereiste velden zijn gemarkeerd met *