ਚਰਨਜੀਤ ਸਿੰਘ ਬਰਨਾਲਾ ਦੇ ਮਾਤਾ ਜੀ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ


ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਪੰਜਾਬ ਦੇ ਜਿ਼ਲ੍ਹਾ ਬਰਨਾਲਾ ਦੇ ਪਿੰਡ ਫਰਵਾਹੀ ਤੋਂ ਯੂਰਪ ਦੀ ਰਾਜਧਾਨੀ ਬਰੱਸਲਜ਼ ਆ ਵਸੇ ਸਫਲ ਕਾਰੋਬਾਰੀ ਚਰਨਜੀਤ ਸਿੰਘ ਬਰਨਾਲਾ ਦੇ ਮਾਤਾ ਨਸੀਬ ਕੌਰ ਜੀ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ। ਤਕਰੀਬਨ 65 ਸਾਲਾਂ ਦੀ ਉਮਰ ਭੋਗਦੇ ਹੋਏ ਮਾਤਾ ਨਸੀਬ ਕੌਰ ਜੀ ਅਪਣੇ ਪਿਛੇ ਦੋ ਪੁੱਤਰ ਅਤੇ ਤਿੰਨ ਧੀਆਂ ਛੱਡ ਗਏ ਹਨ। ਪੰਜਾਬੀਆਂ ਦੀ ਮਾਂ ਖੇਡ ਕਬੱਡੀ ਲਈ ਯੂਰਪ ਵਿੱਚ ਅਪਣਾ ਯੋਗਦਾਨ ਪਾਉਣ ਵਾਲੇ ਪ੍ਰਵਾਸੀ ਪੰਜਾਬੀ ਚਰਨਜੀਤ ਸਿੰਘ ਬਰਨਾਲਾ ਨਾਲ ਦੁੱਖ ਵਿੱਚ ਸ਼ਰੀਕ ਹੁੰਦੇ ਹੋਏ ਚੜ੍ਹਦੀ ਕਲਾ ਐਨ ਆਰ ਆਈ ਸਪੋਰਟਸ਼ ਕਲੱਬ ਬੈਲਜ਼ੀਅਮ ਦੇ ਸਮੂਹ ਅਹੁਦੇਦਾਰਾਂ ਨੇ ਕਿਹਾ ਕਿ ਉਹ ਚਰਨਜੀਤ ਸਿੰਘ ਬਰਨਾਲਾ ਅਤੇ ਸਮੂਹ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ ਕਿ ਉਹ ਵਿਛੜੀ ਆਤਮਾਂ ਨੂੰ ਅਪਣੇ ਚਰਨਾਂ ਵਿੱਚ ਨਿਵਾਸ ਬਖ਼ਸਣ ਅਤੇ ਪਰਿਵਾਰ ਨੂੰ ਗੁਰੂ ਦਾ ਭਾਣਾ ਮੰਨਣ ਦਾ ਬਲ ਬਖ਼ਸਣ। ਮਾਤਾ ਨਸੀਬ ਕੌਰ ਜੀ ਦੀ ਆਤਮਿਕ ਸਾਂਤੀ ਲਈ ਅੰਤਿਮ ਅਰਦਾਸ ਅਤੇ ਪਾਠ ਦਾ ਭੋਗ 11 ਮਈ ਦਿਨ ਸੁਕਰਵਾਰ ਨੂੰ ਪਿੰਡ ਫਰਵਾਹੀ ਵਿਖੇ ਪਾਇਆ ਜਾ ਰਿਹਾ ਹੈ।

Geef een reactie

Het e-mailadres wordt niet gepubliceerd. Vereiste velden zijn gemarkeerd met *