ਸਤਾਈਏ ਦੇ ਇਤਿਹਾਸਕ ਜੋੜ ਮੇਲੇ ਤੇ ਕਾਂਗਰਸ ਦੀ ਸਿਆਸੀ ਕਾਨਫਰੰਸ ਨੂੰ ਲੈ ਕੇ ਵਰਕਰਾਂ ਦੀ ਮੀਟਿੰਗ

ਕਪੂਰਥਲਾ, ਪੱਤਰ ਪ੍ਰੇਰਕ
ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦੀ ਦੀ ਯਾਦ ਵਿਚ ਗੁਰਦੁਆਰਾ ਦਮਦਮਾ ਸਾਹਿਬ ਠ¤ਟਾ ਪੁਰਾਣਾ ਵਿਖੇ ਸਾਲਾਨਾ ਜੋੜ ਮੇਲੇ ਅਤੇ ਸਤਾਈਏ ਦੇ ਇਤਿਹਾਸਕ ਦਿਹਾੜੇ ਮੌਕੇ ਕਾਂਗਰਸ ਪਾਰਟੀ ਵਲੋਂ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਕੀਤੀ ਜਾਣ ਵਾਲੀ ਕਾਨਫ਼ਰੰਸ ਸਬੰਧੀ ਡਡਵਿੰਡੀ ਦੇ ਕਾਂਗਰਸੀ ਆਗੂਆਂ ਦੀ ਮੀਟਿੰਗ ਰਮੇਸ਼ ਡਡਵਿੰਡੀ ਬਲਾਕ ਸੰਮਤੀ ਮੈਂਬਰ ਦੀ ਅਗਵਾਈ ਹੇਠ ਪਿੰਡ ਡਡਵਿੰਡੀ ਵਿਖੇ ਹੋਈ । ਇਸ ਮੀਟਿੰਗ ਮੌਕੇ ਕਾਨਫ਼ਰੰਸ ‘ਚ ਵ¤ਡੀ ਗਿਣਤੀ ‘ਚ ਸ਼ਾਮਿਲ ਹੋ ਕੇ ਕਾਨਫ਼ਰੰਸ ਨੂੰ ਸਫ਼ਲ ਕਰਨ ਅਤੇ ਕਾਂਗਰਸ ਪਾਰਟੀ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸ¤ਤਾ ਸੰਭਾਲਣ ਤੋਂ ਲੈ ਕੇ ਕਰਵਾਏ ਗਏ ਕੰਮਾਂ ਅਤੇ ਕਾਰਗੁਜ਼ਾਰੀ ਨੂੰ ਘਰ-ਘਰ ਪਹੁੰਚਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ । ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਵ¤ਖ-ਵ¤ਖ ਪਿੰਡਾਂ ‘ਚ ਜਾ ਕੇ ਕਾਂਗਰਸ ਦੇ ਵਰਕਰਾਂ ਨੂੰ ਕਾਨਫ਼ਰੰਸ ‘ਚ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ ਜਾਵੇਗਾ । ਇਸ ਮੌਕੇ ਸੰਬੋਧਨ ਕਰਦਿਆਂ ਰਮੇਸ਼ ਡਡਵਿੰਡੀ ਨੇ ਕਿਹਾ ਕਿ ਇਕ ਸਾਲ ਦੇ ਅਰਸੇ ਵਿਚ ਕੈਪਟਨ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਬਹੁਤ ਸਾਰੇ ਵਾਅਦੇ ਪੂਰੇ ਕਰਕੇ ਜਨਤਾ ਦਾ ਦਿਲ ਜਿ¤ਤ ਲਿਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਰਹਿੰਦੇ ਵਾਅਦੇ ਵੀ ਜਲਦੀ ਪੂਰੇ ਕੀਤੇ ਜਾਣਗੇ । ਇਸ ਮੌਕੇ ਸ੍ਰੀ ਸ਼ਿੰਦਰਪਾਲ ਸਾਬਕਾ ਸਰਪੰਚ ਡਡਵਿੰਡੀ, ਮਲਕੀਅਤ ਸਿੰਘ ਨੰਬਰਦਾਰ, ਕੁਲਵੰਤ ਸਿੰਘ ਚ¤ਕ ਕੋਟਲਾ, ਰਣਜੀਤ ਸਿੰਘ ਜ¤ਜ, ਚਰਨਜੀਤ ਸਿੰਘ, ਕਰਨ ਧੰਜੂ, ਮਨਪ੍ਰੀਤ ਸਿੰਘ, ਸੋਢੀ ਲਾਲ, ਸੁਰਿੰਦਰਪਾਲ, ਬਲਵੰਤ ਸਿੰਘ, ਜਸਵੰਤ ਸਿੰਘ ਬਾਜਵਾ, ਜਸਬੀਰ ਸਿੰਘ ਮ¤ਲ੍ਹੀ, ਅਜੈ ਕੁਮਾਰ, ਹੁਸਨ ਲਾਲ, ਕੇਵਲ ਸਿੰਘ, ਹੀਰਾ ਲਾਲ, ਤਿਲਕ, ਸਾਬੀ, ਮੋਠਾਂਵਾਲਾ ਆਦਿ ਹਾਜ਼ਰ ਸਨ ।

Geef een reactie

Het e-mailadres wordt niet gepubliceerd. Vereiste velden zijn gemarkeerd met *