ਡਾ. ਰਘੂਬੀਰ ਪ੍ਰਕਾਸ਼ ਐਸ. ਡੀ. ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੂੰ ਮੈਰਿਟ ਵਿਚ ਸਥਾਨ

ਬਰਨਾਲਾ ਜ਼ਿਲ•ੇ ’ਚੋਂ ਪਹਿਲਾ ਸਥਾਨ ਹਾਸਲ ਕੀਤਾ

sdr

ਬਰਨਾਲਾ, 8 ਮਈ – ਡਾ. ਰਘੂਬੀਰ ਪ੍ਰਕਾਸ਼ ਐਸ. ਡੀ. ਸੀਨੀਅਰ ਸੈਕੰਡਰੀ ਸਕੂਲ, ਬਰਨਾਲਾ ਦੀ ਵਿਦਿਆਰਥਣ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਮੈਰਿਟ ਲਿਸਟ ਵਿਚ ਸਥਾਨ ਹਾਸਲ ਕਰਕੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀ ਕਸ਼ਮੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 10+2 ਆਰਟਸ ਦੀ ਹੋਣਹਾਰ ਵਿਦਿਆਰਥਣ ਇਕਾਗਰਤਾ ਸਪੁਤਰੀ ਅਸ਼ਵਨੀ ਕੁਮਾਰ ਨੇ ਸੂਬੇ ਵਿੱਚੋਂ 21ਵਾਂ ਸਥਾਨ ਹਾਸਲ ਕੀਤਾ ਹੈ। ਜ਼ਿਲ•ੇ ਵਿਚੋਂ ਉਸ ਨੂੰ ਪਹਿਲਾ ਸਥਾਨ ਮਿਲਿਆ ਹੈ। ਇਸ ਵਿਦਿਆਰਥਣ ਨੇ 450 ਵਿੱਚੋਂ 427 ਅੰਕ ਹਾਸਲ ਕਰ ਕੇ 94.89 ਪ੍ਰਤੀਸ਼ਤ ਅੰਕਾਂ ਨਾਲ ਇਹ ਪ੍ਰਾਪਤੀ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਦਸਵੀਂ ਜਮਾਤ ਵਿਚ ਵੀ ਇਕਾਗਰਤਾ ਨੇ ਸੂਬੇ ਭਰ ਵਿੱਚੋਂ 21ਵਾਂ ਅਤੇ ਜ਼ਿਲ•ੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਸੀ। ਇਸ ਤੋਂ ਇਲਾਵਾ ਸਕੂਲ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਬਾਰ•ਵੀਂ ਜਮਾਤ ਦੀਆਂ ਵੱਖ-ਵੱਖ ਸਟ੍ਰੀਮਾਂ ਵਿੱਚ 80 ਪ੍ਰਤੀਸ਼ਤ ਤੋਂ ਵਧੇਰੇ ਅੰਕ ਹਾਸਲ ਕੀਤੇ ਹਨ। ਪਿਛਲੇ ਵਰਿ•ਆਂ ਵਿਚ ਵੀ ਇਸ ਸਕੂਲ ਦੇ ਵਿਦਿਆਰਥੀ ਬੋਰਡ ਦੀ ਮੈਰਿਟ ਸੂਚੀ ਵਿਚ ਉ¤ਚ ਪੁਜ਼ੀਸ਼ਨਾਂ ਹਾਸਲ ਕਰਦੇ ਆ ਰਹੇ ਹਨ। ਵਿਦਿਆਰਥਣ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੀਸ਼ ਪ੍ਰਕਾਸ਼, ਉਪ ਪ੍ਰਧਾਨ ਸ੍ਰੀ ਨਰੇਸ਼ ਸਿੰਗਲਾ, ਜਨਰਲ ਸਕੱਤਰ ਸ੍ਰੀ ਜਤਿੰਦਰ ਨਾਥ ਸ਼ਰਮਾ, ਡਾਇਰੈਕਟਰ ਸ੍ਰੀ ਹਰਦਿਆਲ ਸਿੰਘ ਅੱਤਰੀ ਨੇ ਇਕਾਗਰਤਾ ਅਤੇ ਉਸ ਦੇ ਪਰਿਵਾਰ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਕਾਰਗੁਜ਼ਾਰੀ ’ਤੇ ਪ੍ਰਿੰਸੀਪਲ ਕਸ਼ਮੀਰ ਸਿੰਘ ਅਤੇ ਸਟਾਫ਼ ਨੂੰ ਮੁਬਾਰਕਬਾਦ ਦਿੱਤੀ ਹੈ ਅਤੇ ਐਲਾਨ ਕੀਤਾ ਕਿ ਜਲਦ ਹੀ ਇਕ ਵਿਸ਼ੇਸ਼ ਸਮਾਗਮ ਕਰਕੇ ਇਸ ਵਿਦਿਆਰਥਣ ਨੂੰ ਸਨਮਾਨਿਤ ਕੀਤਾ ਜਾਵੇਗਾ।

Geef een reactie

Het e-mailadres wordt niet gepubliceerd. Vereiste velden zijn gemarkeerd met *