ਗੁਰਦੁਆਰਾ ਲਗਨ ਸਾਹਿਬ ਨਾਨਕਸਰ ਵਿਖੇ ਸਲਾਨਾ ਤਿੰਨ ਰੋਜਾ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ

ਫਗਵਾੜਾ 12 ਮਈ (ਅਸ਼ੋਕ ਸ਼ਰਮਾ) ਗੁਰਦੁਆਰਾ ਲਗਨ ਸਾਹਿਬ ਨਾਨਕਸਰ ਮੁਹ¤ਲਾ ਧਰਮਕੋਟ ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਸੰਤ ਬਾਬਾ ਤਾਰਾ ਸਿੰਘ ਜੀ ਮਹਦੀਪੁਰ ਵਾਲਿਆਂ ਦੀ ਮਿ¤ਠੀ ਯਾਦ ਨੂੰ ਸਮਰਪਿਤ ਸਲਾਨਾ ਤਿੰਨ ਰੋਜਾ ਮਹਾਨ ਗੁਰਮਤਿ ਸਮਾਗਮ ਮੁਖੀ ਬਾਬਾ ਰੰਗਾ ਸਿੰਘ ਅਤੇ ਮੁ¤ਖ ਸੇਵਾਦਾਰ ਬਾਬਾ ਲਖਬੀਰ ਸਿੰਘ ਦੀ ਅਗਵਾਈ ਹੇਠ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 12 ਤੋਂ 14 ਮਈ ਤ¤ਕ ਕਰਵਾਇਆ ਜਾ ਰਿਹਾ ਹੈ। ਅ¤ਜ ਪਹਿਲੇ ਦਿਨ ਸਵੇਰੇ ਸ੍ਰੀ ਨਿਸ਼ਾਨ ਸਾਹਿਬ ਨੂੰ ਚੋਲਾ ਪਹਿਨਾਉਣ ਦੀ ਰਸਮ ਤੋਂ ਬਾਅਦ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਇਸ ਮੌਕੇ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ ਅਤੇ ਡਾ. ਚਰਨਜੀਤ ਸਿੰਘ ਕਾਰਸੇਵਾ ਗੁਰਦੁਆਰਾ ਅਟਲ ਰਾਏ ਸ੍ਰੀ ਅੰਮ੍ਰਿਤਸਰ ਸਾਹਿਬ ਵਿਸ਼ੇਸ਼ ਤੌਰ ਤੇ ਪਹੁੰਚੇ। ਉਹਨਾਂ ਸੰਗਤਾਂ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਦੇ ਧਾਰਮਿਕ ਸਮਾਗਮ ਸ਼ਰਧਾ ਪੂਰਵਕ ਮਨਾਉਣੇ ਚਾਹੀਦੇ ਹਨ ਕਿਉਂਕਿ ਉਹਨਾਂ ਦੀ ਬਾਣੀ ਸਾਨੂੰ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਦਾ ਸੁਨੇਹਾ ਦਿੰਦੀ ਹੈ। ਉਹਨਾਂ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਗੁਰੂਆਂ ਦੀ ਸਿ¤ਖਿਆ ਤੇ ਚਲਦੇ ਹੋਏ ਜੀਵਨ ਸਫਲ ਕਰਨ। ਇਸ ਮੌਕੇ ਪ੍ਰਬੰਧਕਾਂ ਵਲੋਂ ਸੰਤ ਮਹਾਪੁਰਸ਼ਾਂ ਨੂੰ ਸਿਰੀ ਸਾਹਿਬ ਅਤੇ ਗੁਰੂ ਬਖਸ਼ਿਸ਼ ਸਿਰੋਪਾਓ ਭੇਂਟ ਕਰਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਬਾਬਾ ਰੰਗਾ ਸਿੰਘ ਅਤੇ ਬਾਬਾ ਲਖਬੀਰ ਸਿੰਘ ਨੇ ਦ¤ਸਿਆ ਕਿ 13 ਮਈ ਦਿਨ ਐਤਵਾਰ ਨੂੰ ਸ਼ਾਮ 6 ਤੋਂ ਰਾਤ 8 ਵਜੇ ਤਕ ਕੀਰਤਨ ਦਰਬਾਰ ਦਾ ਆਯੋਜਨ ਹੋਵੇਗਾ। ਜਿਸ ਵਿਚ ਪੰਥ ਦੇ ਪ੍ਰਸਿ¤ਧ ਰਾਗੀ ਤੇ ਢਾਡੀ ਜ¤ਥੇ ਗੁਰੂ ਯਸ਼ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ। 14 ਮਈ ਦਿਨ ਸੋਮਵਾਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ 10 ਤੋਂ 12 ਵਜੇ ਤਕ ਕੀਰਤਨ ਦਰਬਾਰ ਹੋਵੇਗਾ। ਜਿਸ ਵਿਚ ਸੰਤ ਮਹਾਪੁਰਸ਼, ਰਾਗੀ ਢਾਡੀ ਅਤੇ ਵਿਦਵਾਨ ਕੀਰਤਨ ਅਤੇ ਧਾਰਮਿਕ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਭਾਈ ਰਜਿੰਦਰ ਸਿੰਘ ਗਰੇਵਾਲ, ਭਾਈ ਹਰੀ ਸਿੰਘ, ਭਾਈ ਹਰਮਿ¤ਤਰ ਸਿੰਘ, ਭਾਈ ਸੰਤੋਖ ਸਿੰਘ, ਭਾਈ ਬਲਵੰਤ ਸਿੰਘ, ਭਾਈ ਹਰਪਾਲ ਸਿੰਘ, ਭਾਈ ਥੰਮਣ ਸਿੰਘ, ਭਾਈ ਬਸੰਤ ਸਿੰਘ, ਭਾਈ ਸੁਖਜੀਤ ਸਿੰਘ, ਭਾਈ ਸੁਖਵੀਰ ਸਿੰਘ, ਭਾਈ ਜੈਦੀਪ ਸਿੰਘ, ਭਾਈ ਬਲਦੇਵ ਸਿੰਘ, ਭਾਈ ਸਿਮਰਨ ਸਿੰਘ ਅਤੇ ਭਾਈ ਕੁਲਦੀਪ ਸਿੰਘ ਆਦਿ ਵੀ ਹਾਜਰ ਸਨ।

Geef een reactie

Het e-mailadres wordt niet gepubliceerd. Vereiste velden zijn gemarkeerd met *