ਡਾ. ਬਲਵੰਤ ਸਿੰਘ ਨੇ ਸਿਵਲ ਸਰਜਨ ਦਾ ਚਾਰਜ ਸੰਭਾਲਿਆ

ਸਿਹਤ ਸਹੂਲਤਾਂ ਨੂੰ ਹੋਰ ਵਧੀਆ ਢੰਗ ਨਾਲ ਕੀਤਾ ਜਾਏਗਾ ਲਾਗੂ

ਫਗਵਾੜਾ 15 ਮਈ (ਚੇਤਨ ਸ਼ਰਮਾ) ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਅੱਜ ਸਿਵਲ ਸਰਜਨ ਦਫਤਰਵਿਖੇ ਡਾ. ਬਲਵੰਤ ਸਿੰਘ ਨੇ ਬਤੌਰ ਸਿਵਲ ਸਰਜਨ ਕਪੂਰਥਲਾ ਦਾ ਅਹੁਦਾ ਸੰਭਾਲ ਲਿਆ ਹੈ। ਡਾ.ਬਲਵੰਤ ਸਿੰਘ ਨੇ ਇਸ ਤੋਂ ਪਹਿਲਾਂ ਬਤੌਰ ਮਨੋਰੋਗ ਮਾਹਰ ਸੰਗਰੂਰ ਦੇ ਸਿਵਲ ਹਸਪਤਾਲ ਵਿਖੇ ਆਪਣੀਆਂ ਸੇਵਾਵਾਂ ਨਿਭਾਈਆਂ ਹਨ ਜਦਕਿ ਉਸਦੇ ਬਾਅਦ ਉਨ੍ਹਾਂ ਵੱਲੋਂ ਬਤੌਰ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਸੰਗਰੂਰ ਵਿਖੇ , ਉਸ ਤੋਂ ਬਾਅਦ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਮੋਹਾਲੀ ਵਿਖੇ ਬਤੌਰ ਡਾਇਰੈਕਟਰ ਪ੍ਰੋਕਿਊਰਮੈਂਟ ਅਤੇ ਡਿਪਟੀ ਡਾਇਰੈਕਟਰ ਹੈਲਥ ਸਰਵਿਸੇਜ ਦੇ ਤੌਰ ‘ਤੇ ਵੀ ਆਪਣੀਆਂ ਸੇਵਾਵਾਂ ਦਿੱਤੀਆਂ ਹਨ।ਜਿਕਰਯੋਗ ਹੈ ਕਿ ਡਾ. ਬਲਵੰਤ ਸਿੰਘ ਮਨੋਰੋਗ ਮਾਹਰ ਹਨ। ਅੱਜ ਅਹੁਦਾ ਸੰਭਾਲਣ ਮੌਕੇ ਪ੍ਰੋਗਰਾਮ ਅਫਸਰਾਂ ਅਤੇ ਸਿਵਲ ਸਰਜਨ ਦਫਤਰ ਦੇ ਹੋਰ ਸਟਾਫ ਵੱਲੋਂ ਉਨ੍ਹਾਂ ਦਾ ਨਿੱਘਾ ਸੁਆਗਤ ਕੀਤਾ ਗਿਆ। ਸਿਵਲ ਸਰਜਨ ਡਾ. ਬਲਵੰਤ ਸਿੰਘ ਨੇ ਇਸ ਮੌਕੇ ਕਿਹਾ ਕਿ ਸਰਕਾਰ ਤੇ ਵਿਭਾਗ ਨੇ ਜਿਸ ਵਿਸ਼ਵਾਸ ਨਾਲ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਂਪੀ ਹੈ ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਨਹਿੱਤ ਵਿੱਚ ਦਿੱਤੀਆਂ ਗਈਆਂ ਸਿਹਤ ਸਹੂਲਤਾਂ ਨੂੰ ਜਿਲੇ ਵਿੱਚ ਹੋਰ ਵਧੀਆ ਢੰਗ ਨਾਲ ਲਾਗੂ ਕੀਤਾ ਜਾਏਗਾ ਤੇ ਆਮ ਜਨਤਾ ਨੂੰ ਸਿਹਤ ਸੇਵਾਵਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਏਗੀ। ਇਸ ਮੌਕੇ ‘ਤੇ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ,ਜਿਲਾ ਪਰਿਵਾਰ ਭਲਾਈ ਅਫਸਰ ਡਾ. ਸੁਰਿੰਦਰ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ, ਜਿਲਾ ਡੈਂਟਲ ਹੈਲਥ ਅਫਸਰ ਡਾ. ਸੁਰਿੰਦਰ ਮੱਲ, ਜਿਲਾ ਸਿਹਤ ਅਫਸਰ ਡਾ. ਕੁਲਜੀਤ ਸਿੰਘ, ਜਿਲਾ ਟੀਕਾਕਰਨ ਅਫਸਰ ਡਾ. ਆਸ਼ਾ ਮਾਂਗਟ, ਅਸਿਸਟੈਂਟ ਫੂਡ ਕਮਿਸ਼ਨਰ ਡਾ. ਹਰਜੋਤ ਸਿੰਘ, ਜਿਲਾ ਮਾਸ ਮੀਡੀਆ ਅਫਸਰ ਪਰਮਜੀਤ ਕੌਰ, ਜਿਲਾ ਪ੍ਰੋਗਰਾਮ ਮੈਨੇਜਰ ਡਾ. ਸੁਖਵਿੰਦਰ ਕੌਰ, ਡਿਪਟੀ ਮਾਸ ਮੀਡੀਆ ਅਫਸਰ ਸ਼ਸ਼ੀ ਬਾਲਾ, ਸੁਪਰਡੈਂਟ ਰਾਮ ਅਵਤਾਰ, ਸੰਦੀਪ ਖੰਨਾ,ਰਾਮ ਸਿੰਘ ਤੇ ਹੋਰ ਹਾਜਰ ਸਨ।

Geef een reactie

Het e-mailadres wordt niet gepubliceerd. Vereiste velden zijn gemarkeerd met *