ਸੁਰਿੰਦਰ ਸਿੰਘ ਲੱਭਾ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਂਟ

ਲੋਹੀਆਂ ਖਾਸ, 16 ਮਈ (ਪ.ਪ ) ੴ ਚੈਰੀਟੇਬਲ ਟਰੱਸਟ ਨਿਰਮਲ ਕੁਟੀਆ ਸੀਚੇਵਾਲ ਦੇ ਸੇਵਾਦਾਰ ਸੁਰਿੰਦਰ ਸਿੰਘ ਲੱਭਾ ਨੂੰ ਅੱਜ ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਆਗੂਆਂ ਵੱਲੋਂ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਟਰੱਸਟ ਦੇ ਵਿੱਤ ਸਕੱਤਰ ਸੁਰਜੀਤ ਸਿੰਘ ਸ਼ੰਟੀ ਦੇ ਭਤੀਜਾ ਸੁਰਿੰਦਰ ਸਿੰਘ ਲੱਭਾ ਦਾ ਪਿਛਲੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ। ਉਨ੍ਹਾਂ ਨਿਮੱਤ ਰੱਖੇ ਗਈ ਸ਼੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਭਾਈ ਅਮੀਰ ਸਿੰਘ ਦੇ ਜਥੇ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਇਸ ਮੌਕੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ, ਸੰਤ ਦਇਆ ਸਿੰਘ ਟਾਹਲੀ ਸਾਹਿਬ ਵਾਲੇ, ਸੰਤ ਅਮਰੀਕ ਸਿੰਘ ਖੁਖਰੈਣ ਵਾਲੇ, ਸੰਤ ਗੁਰਮੇਜ ਸਿੰਘ ਬਿੱਲੀ ਬੜੈਚ ਵਾਲੇ, ਸੰਤ ਸੁਖਜੀਤ ਸਿੰਘ ਸੀਚੇਵਾਲ, ਸੰਤ ਬਲਦੇਵਕ੍ਰਿਸ਼ਨ ਸਿੰਘ, ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਸ਼ਾਹਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਤਨ ਸਿੰਘ ਕਾਕੜ ਕਲਾਂ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਸੁਰਿੰਦਰ ਸਿੰਘ ਲੱਭਾ ਦੀ ਮੌਤ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟ ਪਿਆ ਹੈ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ, ਕੈਬਨਿਟ ਮੰਤਰੀ ਤ੍ਰਿਪਤਰਜਿੰਦਰ ਸਿੰਘ ਬਾਜਵਾ, ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਬਚਿੱਤਰ ਸਿੰਘ ਕੋਹਾੜ, ਜਥੇਦਾਰ ਰਜਿੰਦਰ ਸਿੰਘ ਮਹਿਤਾ, ਜਸਵਿੰਦਰ ਸਿੰਘ ਕਾਲਾ ਯੂਕੇ, ਅਵਤਾਰ ਸਿੰਘ ਚੰਦੀ, ਜਥੇ. ਕੇਵਲ ਸਿੰਘ ਰੂਪੇਵਾਲੀ, ਸੰਮਤੀ ਮੈਂਬਰ ਜਸਪਾਲ ਸਿੰਘ, ਨੰਬਰਦਾਰ ਨਿਰਮਲ ਸਿੰਘ, ਪੰਚ ਜੋਗਾ ਸਿੰਘ, ਪੰਚ ਬੂਟਾ ਸਿੰਘ, ਮੰਡੀ ਬੋਰਡ ਦੇ ਐੱਸ ਡੀ ਓ ਅਜੀਤ ਸਿੰਘ, ਕੁਲਜੀਤ ਸਿੰਘ, ਗੁਰਮੁਖ ਸਿੰਘ ਪੱਡਾ, ਦਿਲਬਾਗ ਸਿੰਘ ਗਿੱਲ, ਸਰਬਜੀਤ ਸਿੰਘ ਥਿੰਦ, ਸਾਬਕਾ ਸਰਪੰਚ ਬਲਦੇਵ ਸਿੰਘ ਨਿਹਾਲੂਵਾਲ, ਡਾ. ਜਸਵੰਤ ਸਿੰਘ, ਸਰੂਪ ਸਿੰਘ ਨੰਢਾ, ਸੁਲੱਖਣ ਸਿੰਘ ਸਰਾਏ, ਪ੍ਰਧਾਨ ਅਜੀਤ ਸਿੰਘ, ਸਤਨਾਮ ਸਿੰਘ ਅਤੇ ਗੁਰਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਉਨ੍ਹਾਂ ਦੇ ਸਾਕ ਸਬੰਧੀ ਅਤੇ ਸੱਜਣ ਮਿੱਤਰ ਹਾਜ਼ਰ ਸਨ।

Geef een reactie

Het e-mailadres wordt niet gepubliceerd. Vereiste velden zijn gemarkeerd met *