ਮੁਫਤ ਕੈੰਸਰ ਚੈੱਕਅਪ ਅਤੇ ਜਾਗਰੂਕਤਾ ਕੈਂਪ 7 ਜੂਨ ਨੂੰ

ਫਗਵਾੜਾ (ਚੇਤਨ ਸ਼ਰਮਾ) ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਅਤੇ ਪ੍ਰਵਾਸੀ ਭਾਰਤੀਆਂ ਦੇ ਵਿਸ਼ੇਸ਼ ਸਹਿਯੋਗ ਦੇ ਨਾਲ ਸ਼੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਨਵੀਂ ਅਬਾਦੀ ਨਰੰਗਸ਼ਾਹ ਪੁਰ ਅਤੇ ਸਮੂਹ ਨਗਰ ਨਿਵਾਸੀਆਂ ਵਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਮਾਨਵਤਾ ਦੇ ਭਲੇ ਦੀ ਵਿਚਾਰਧਾਰਾ ਨੂੰ ਸਮਰਪਿਤ ਵਿਸ਼ਾਲ ਮੁਫਤ ਕੈੰਸਰ ਚੈੱਕਅਪ ਅਤੇ ਜਾਗਰੂਕਤਾ ਕੈਂਪ 7 ਜੂਨ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਨਵੀਂ ਅਬਾਦੀ ਨਰੰਗਸ਼ਾਹ ਪੁਰ ਫਗਵਾੜਾ ਵਿਖੇ ਲਗਾਇਆ ਜਾ ਰਿਹਾ ਹੈ। ਕੈਂਪ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਕੈਂਪ ਵਿੱਚ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਔਰਤਾਂ ਅਤੇ ਮਰਦਾਂ ਦੇ ਕੈਂਸਰ ਦੀ ਸਰੀਰਕ ਜਾਂਚ, ਔਰਤਾਂ ਦੇ ਛਾਤੀ ਦੇ ਕੈਂਸਰ ਜਾਂਚ ਲਈ (ਮੈਮੋਗ੍ਰਾਫੀ ਟੈਸਟ) ਔਰਤਾਂ ਦੇ ਬੱਚੇਦਾਨੀ ਦੇ ਕੈਂਸਰ ਦੀ ਜਾਂਚ ਲਈ (ਪਾਇਪ ਸਮੀਅਰ) ਮਰਦਾਂ ਦੇ ਗਦੂਦਾਂ ਦੇ ਕੈੰਸਰ ਲਈ (ਪੀ, ਐੱਸ. ਏ ਟੈਸਟ) ਔਰਤਾਂ ਅਤੇ ਮਰਦਾਂ ਦੇ ਮੂੰਹ ਦੇ ਕੈਂਸਰ ਦੀ ਜਾਂਚ, ਔਰਤਾਂ ਅਤੇ ਮਰਦਾਂ ਦੇ ਬਲੱਡ ਕੈਂਸਰ ਦੀ ਜਾਂਚ, ਕੀਤੀ ਜਾਵੇਗੀ ਅਤੇ ਕੈਂਸਰ ਦੇ ਮਰੀਜ਼ਾਂ ਦੇ ਇਲਾਜ ਲਈ ਸਹੀ ਸਲਾਹ ਦਿੱਤੀ ਜਾਵੇਗੀ ਇਸ ਤੋਂ ਇਲਾਵਾ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਚੈੱਕਅਪ ਕਰਕੇ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾਣਗੀਆਂ। ਆਮ ਬਿਮਾਰੀਆਂ ਸਬੰਧੀ ਦਵਾਈਆਂ ਸਿਰਫ ਲੋੜਵੰਦਾਂ ਨੂੰ ਹੀ ਦਿੱਤੀਆਂ ਜਾਣਗੀਆਂ।ਇਲਾਕਾ ਨਿਵਾਸੀਆਂ ਨੂੰ ਬੇਨਤੀ ਹੈ ਇਸ ਕੈਂਪ ਵਿੱਚ ਪੁਹੰਚ ਕੇ ਮਾਹਿਰ ਡਾਕਟਰਾਂ ਦੀ ਟੀਮ ਨੂੰ ਆਪਣਾ ਚੈੱਕਅਪ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਓ

Geef een reactie

Het e-mailadres wordt niet gepubliceerd. Vereiste velden zijn gemarkeerd met *