ਵਰਲਡ ਵਾਤਾਵਰਨ ਦਿਵਸ ਦੇ ਮੌਕੇ ਤੇ ਸਕੂਲ ਵਿੱਚ ਕੀਤਾ ਗਿਆ ਐਨਵੀਥਨ ਰੈਲੀ ਦਾ ਆਯੋਜਨ

ਫਗਵਾੜਾ 5 ਮਈ (ਚੇਤਨ ਸ਼ਰਮਾ) ਕਮਲਾ ਨਹਿਰੂ ਪ੍ਰਾਇਮਰੀ ਸਕੂਲ ਹਰਗੋਬਿੰਦ ਨਗਰ ਵਿਖੇ ਚੱਲ ਰਹੇ ਸਮਰ ਕੈੰਪਦੌਰਾਨ ਵਰਲਡ ਵਾਤਾਵਰਨ ਦਿਵਸ ਮਨਾਉਂਦਿਆਂ ਆਲੇ ਦੁਆਲੇ ਦੇ ਲੋਕਾਂ ਨੂੰ ਵਾਤਾਵਰਨ ਦੀਸੰਭਾਲ ਪ੍ਰਤੀ ਜਾਗਰੁਕ ਕਰਨ ਲਈ ਇੱਕ ਐਨਵੀਥਨ ਰੈਲੀ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸਮਰਕੈਮ੍ਪ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇਪੂਰੇ ਜੋਸ਼ ਨਾਲ ਵੱਧ ਚੜਕੇ ਹਿੱਸਾ ਲਿਆ ਇਸ ਰੈਲੀ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕ ਹਰੇ ਰੰਗ ਦੇ ਕਪੜਿਆਂ ਵਿੱਚਨਜਰ ਆਏ
ਉਨ੍ਹਾਂਨੇ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਵਾਤਾਵਰਨ ਦੀ ਸੰਭਾਲ ਕਰਨ ਲਈ ਪ੍ਰੇਰਿਤਕੀਤਾ। ਇਸ ਮੌਕੇ ਤੇ ਸਕੂਲ ਦੇ ਹੈਂਡਮਿਸਟ੍ਰੈੱਸ ਮੈਡਮ ਸ਼੍ਰੀ ਮਤੀ ਹਰਪ੍ਰੀਤ ਕੌਰ ਨੇਕਿਹਾ ਕਿ ਸਾਨੂੰ ਸਭ ਨੂੰ ਵਾਤਾਵਰਨ ਦੀ ਸੰਭਾਲ ਕਰਨ ਵਿੱਚ ਵੱਧ ਤੋਂ ਵੱਧ ਯੋਗਦਾਨ ਕਰਨਾਚਾਹੀਦਾ ਹੈ ਅਤੇ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਇਸ ਮੌਕੇ ਤੇ ਸਕੂਲ ਵਿੱਚਨਵੇਂ ਪੌਦੇ ਵੀ ਲਗਾਏ ਗਏ।

Geef een reactie

Het e-mailadres wordt niet gepubliceerd. Vereiste velden zijn gemarkeerd met *